Home >>Zee PHH Business & Technology

Cylinder Rate Hike News: ਮਹਿੰਗਾਈ ਦਾ ਝਟਕਾ; ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ

Cylinder Rate Hike News: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਅੱਜ 1 ਨਵੰਬਰ ਨੂੰ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋਇਆ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਪਰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 101.50 ਰੁਪਏ ਦਾ ਵਾਧਾ ਕੀਤਾ ਹੈ।

Advertisement
Cylinder Rate Hike News: ਮਹਿੰਗਾਈ ਦਾ ਝਟਕਾ; ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ, ਜਾਣੋ ਨਵੇਂ ਰੇਟ
Stop
Ravinder Singh|Updated: Nov 01, 2023, 11:27 AM IST

Cylinder Rate Hike News: ਤਿਉਹਾਰਾਂ ਦੇ ਸੀਜ਼ਨ ਤੋਂ ਪਹਿਲਾਂ ਅੱਜ 1 ਨਵੰਬਰ ਨੂੰ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਇਜ਼ਾਫਾ ਹੋਇਆ ਹੈ। ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਪਰ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 101.50 ਰੁਪਏ ਦਾ ਵਾਧਾ ਕੀਤਾ ਹੈ।

101.50 ਰੁਪਏ ਦੇ ਵਾਧੇ ਮਗਰੋਂ ਹੁਣ ਰਾਜਧਾਨੀ ਦਿੱਲੀ ਵਿੱਚ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਨਵੀਂ ਕੀਮਤ 1833 ਰੁਪਏ ਹੋ ਗਈ ਹੈ। ਹਾਲਾਂਕਿ, ਤੁਹਾਨੂੰ ਦੱਸ ਦੇਈਏ ਕਿ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਇੱਕ ਪਾਸੇ ਜਿੱਥੇ ਸਰਕਾਰ ਨੇ ਪਿਛਲੇ ਮਹੀਨੇ 14 ਕਿਲੋ ਦੇ ਰਸੋਈ ਗੈਸ ਸਿਲੰਡਰ 'ਤੇ ਰਾਹਤ ਦਿੱਤੀ ਹੈ, ਉਥੇ ਹੀ ਦੂਜੇ ਪਾਸੇ ਪੈਟਰੋਲੀਅਮ ਕੰਪਨੀਆਂ ਨੇ ਇਕ ਮਹੀਨੇ 'ਚ ਕਮਰਸ਼ੀਅਲ ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ 300 ਰੁਪਏ ਤੋਂ ਜ਼ਿਆਦਾ ਦਾ ਵਾਧਾ ਕਰਕੇ ਮਹਿੰਗਾਈ ਦਾ ਬੰਬ ਫੂਕ ਦਿੱਤਾ ਹੈ।

1 ਅਕਤੂਬਰ ਨੂੰ ਕਮਰਸ਼ੀਅਲ ਸਿਲੰਡਰ ਦੀ ਕੀਮਤ 'ਚ ਕਰੀਬ 209 ਰੁਪਏ ਦਾ ਵਾਧਾ ਕੀਤਾ ਗਿਆ ਸੀ ਅਤੇ ਇਕ ਮਹੀਨੇ ਬਾਅਦ 1 ਨਵੰਬਰ ਨੂੰ ਇਸ 'ਚ ਹੋਰ ਵਾਧਾ ਕੀਤਾ ਗਿਆ ਸੀ। ਕੋਲਕਾਤਾ 'ਚ ਸਿਲੰਡਰ ਦੀ ਕੀਮਤ 'ਚ ਸਭ ਤੋਂ ਜ਼ਿਆਦਾ 103.50 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ।

ਤੇਲ ਕੰਪਨੀਆਂ ਨੇ ਪਿਛਲੇ ਮਹੀਨੇ ਦੀ ਪਹਿਲੀ ਤਰੀਕ ਯਾਨੀ 1 ਅਕਤੂਬਰ ਨੂੰ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ 209 ਰੁਪਏ ਦਾ ਵਾਧਾ ਕੀਤਾ ਸੀ। ਹਾਲਾਂਕਿ ਸਤੰਬਰ 'ਚ ਤੇਲ ਕੰਪਨੀਆਂ ਨੇ ਕਮਰਸ਼ੀਅਲ ਗੈਸ ਸਿਲੰਡਰ ਦੀਆਂ ਕੀਮਤਾਂ 'ਚ 157 ਰੁਪਏ ਦੀ ਕਟੌਤੀ ਕੀਤੀ ਸੀ।

ਇਹ ਵੀ ਪੜ੍ਹੋ : Punjab Diwas 2023: ਆਖ਼ਰ ਪੰਜਾਬ ਦਾ ਇਤਿਹਾਸ ਕੀ ਹੈ? 1 ਨਵੰਬਰ, ਅੱਜ ਦੇ ਦਿਨ ਭਾਰਤ ਵਿੱਚ ਕੀ ਹੋਏ ਇਤਿਹਾਸਕ ਬਦਲਾਅ

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਸਥਿਰ
ਦੇਸ਼ ਵਿੱਚ ਅੱਜ ਰਸੋਈ ਵਿੱਚ ਵਰਤੇ ਜਾਂਦੇ ਘਰੇਲੂ ਗੈਸ ਸਿਲੰਡਰ ਯਾਨੀ 14.2 ਕਿਲੋਗ੍ਰਾਮ ਐਲਪੀਜੀ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਅਗਸਤ 2023 ਵਿੱਚ ਐਲਪੀਜੀ ਦੀਆਂ ਕੀਮਤਾਂ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ।

ਇਹ ਵੀ ਪੜ੍ਹੋ : Punjab Open Debate: PAU ਲੁਧਿਆਣਾ 'ਚ ਮਹਾਡਿਬੇਟ, ਪੁਲਿਸ ਨੇ ਟਰੈਫਿਕ ਨੂੰ ਕੀਤਾ ਡਾਇਵਰਟ, ਪੜ੍ਹੋ ਪੂਰੀ ਖ਼ਬਰ

Read More
{}{}