Home >>Zee PHH

Holiday Alert: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 23 ਮਈ ਨੂੰ ਜਨਤਕ ਛੁੱਟੀ ਦਾ ਐਲਾਨ

Holiday Alert: ਸ੍ਰੀ ਗੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।

Advertisement
Holiday Alert: ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 23 ਮਈ ਨੂੰ ਜਨਤਕ ਛੁੱਟੀ ਦਾ ਐਲਾਨ
Stop
Ravinder Singh|Updated: May 18, 2023, 08:22 PM IST

Holiday Alert: ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ 23 ਮਈ (ਮੰਗਲਵਾਰ) ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਤੇ ਚੰਡੀਗੜ੍ਹ ਪ੍ਰਸ਼ਾਸਨ ਨੇ 23 ਮਈ ਨੂੰ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੌਮ ਨੂੰ ਦੇਣ ਅਤੇ ਸ਼ਹਾਦਤ ਨੂੰ ਸਮਰਪਿਤ ਛੁੱਟੀ ਦਾ ਐਲਾਨ ਕੀਤਾ ਹੈ।

ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿੱਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖ਼ਰ ਸਨਮਾਨ ਹਾਸਲ ਹੈ। ਸ਼ਹਾਦਤ ਸ਼ਬਦ ਪੜ੍ਹਦਿਆਂ, ਸੁਣਦਿਆਂ ਹੀ ਪੰਚਮ ਗੁਰੂ ਸਾਹਿਬ ਦੇ ਦਰਸ਼ਨ ਹੋ ਜਾਂਦੇ ਹਨ। ਗੁਰੂ ਜੀ ਅਜਿਹੀ ਸ਼ਖ਼ਸੀਅਤ ਹਨ, ਜਿਨ੍ਹਾਂ ਨੇ ਲੋਕ-ਪੀੜਾ ਅਤੇ ਲੋਕਾਈ ਦੇ ਦਰਦ ਨੂੰ ਆਪਣੇ ਪਿੰਡੇ ਉਤੇ ਝੱਲਦਿਆਂ ਆਪਣੀ ਲਾਸਾਨੀ ਸ਼ਹਾਦਤ ਦਿੱਤੀ। ਇਸ ਸ਼ਹਾਦਤ ਦਾ ਸਿੱਖ ਲਹਿਰ ਤੇ ਪੰਜਾਬ ਦੇ ਇਤਿਹਾਸ ਵਿੱਚ ਬਹੁਤ ਦੂਰਗਾਮੀ ਅਸਰ ਹੋਇਆ।

ਸਿੱਖ ਲਹਿਰ ਨੇ ਇੱਕ ਨਵਾਂ ਮੋੜ ਲਿਆ ਤੇ ਲੋਕ ਕਲਿਆਣਕਾਰੀ ਸ਼ਕਤੀ ਜ਼ੋਰਦਾਰ ਤਰੀਕੇ ਨਾਲ ਉੱਭਰੀ। ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦੇਸ਼ ਤੇ ਕੌਮ ਦੀ ਉਸਾਰੀ ਦੇ ਇਤਿਹਾਸ ਵਿੱਚ ਇੱਕ ਮਹਾਨ ਤੇ ਯੁਗ ਪਲਟਾਊ ਘਟਨਾ ਹੈ। ਇਸ ਸ਼ਹੀਦੀ ਨਾਲ ਸਿੱਖ ਇਤਿਹਾਸ ਵਿੱਚ ਸ਼ਹਾਦਤਾਂ ਦਾ ਨਵਾਂ ਅਧਿਆਇ ਸ਼ੁਰੂ ਹੋਇਆ। ਸ਼ਹੀਦ ਤੇ ਸ਼ਹਾਦਤ ਅਰਬੀ ਭਾਸ਼ਾ ਦੇ ਸ਼ਬਦ ਹਨ। ਸ਼ਹੀਦ ਦਾ ਭਾਵ ਆਪਣੇ ਈਮਾਨ ਦੀ ਗਵਾਹੀ ਦੇਣ ਵਾਲਾ ਜਾਂ ਧਰਮ ਯੁੱਧ ਵਿੱਚ ਸ਼ਹੀਦ ਹੋਣ ਵਾਲਾ ਹੈ। ਇਹ ਇਕ ਪਵਿੱਤਰ ਸ਼ਬਦ ਹੈ, ਜਿਸ ਵਿੱਚ ਨਿੱਜੀ ਲਾਲਸਾ ਨੂੰ ਕੋਈ ਥਾਂ ਨਹੀਂ ਹੈ। ਕਿਸੇ ਉਚੇ-ਸੁੱਚੇ ਉਦੇਸ਼ ਲਈ ਨਿਸ਼ਕਾਮ ਰਹਿ ਕੇ ਸਰੀਰ ਦੀ ਕੁਰਬਾਨੀ ਦੇਣ ਵਾਲਾ ਸ਼ਹੀਦ ਹੈ। 

ਗੁਰੂ ਅਰਜਨ ਦੇਵ ਜੀ ਪਾਵਨ ਸ਼ਹੀਦੀ ਦਾ ਮੂਲ ਤੇ ਮੁੱਖ ਕਾਰਨ ਸਿੱਖ-ਸਿਧਾਂਤ ਤੇ ਆਚਾਰ ਵਿਚਾਰ ਦਾ ਨਿਆਰਾਪਨ ਸੀ। ਇਸ ਦੇ ਦਿਨੋਂ ਦਿਨ ਵਧ ਰਹੇ ਤੇਜ ਪ੍ਰਤਾਪ ਨੂੰ ਬਰਦਾਸ਼ਤ ਕਰਨਾ ਇਸਲਾਮ ਤੇ ਤੁਅੱਸਬੀ ਬਾਦਸ਼ਾਹ, ਧਰਮ ਦੇ ਕੱਟੜਪੰਥੀ ਠੇਕੇਦਾਰਾਂ ਲਈ ਮੁਸ਼ਕਲ ਹੋ ਚੁੱਕਾ ਸੀ। 5ਵੇਂ ਪਾਤਸ਼ਾਹ ਦੀ ਚੜ੍ਹਦੀ ਕਲਾ ਅਤੇ ਬੇਬਾਕ ਬਿਆਨ ਜਿਥੇ ਉਨ੍ਹਾਂ ਦੇ ਧਰਮ-ਕਰਮ ਦੀ ਵਿਲੱਖਣਤਾ, ਕਥਨੀ ਕਰਨੀ ਦੀ ਸੁਤੰਤਰਤਾ, ਸੁਭਾਅ ਦੀ ਨਿਰਭੈਤਾ ਅਤੇ ਸਿੱਖ ਲਹਿਰ ਦੇ ਅੱਗੇ ਵੱਧਣ ਦਾ ਸੂਚਕ ਸੀ, ਉਥੇ ਕਰਮਕਾਂਡੀ ਤੇ ਤੁਅੱਸਬੀ ਸ਼ਕਤੀਆਂ ਨੂੰ ਭਾਰੀ ਚੁਣੌਤੀ ਵੀ ਸੀ। ਅਜਿਹਾ ਸਮੇਂ ਦੇ ਹਾਕਮਾਂ ਨੂੰ ਬਿਲਕੁਲ ਹੀ ਪ੍ਰਵਾਨ ਨਹੀਂ ਸੀ। ਉਨ੍ਹਾਂ ਨੇ ਵਿਉਂਤਾਂ ਗੁੰਦੀਆਂ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਮਾਪਤ ਕੀਤਾ ਜਾਵੇ ਤਾਂ ਜੋ ਮੁੜ ਅਜਿਹੀ ਲਹਿਰ ਨਾ ਚੱਲੇ ਤੇ ਸਿੱਖ ਧਰਮ ਦਾ ਖਾਤਮਾ ਹੋ ਜਾਵੇਗਾ ਪਰ ਇਤਿਹਾਸ ਗਵਾਹ ਹੈ ਕਿ ਹੋਇਆ ਇਸ ਦੇ ਬਿਲਕੁਲ ਉਲਟ।

ਇਹ ਵੀ ਪੜ੍ਹੋ : Punjab News: 'ਸਰਕਾਰ ਤੁਹਾਡੇ ਦੁਆਰ'! ਨਵੀਆਂ ਪੋਸਟਾਂ ਤੋਂ ਲੈ ਕੇ ਮਾਲ ਪਟਵਾਰੀ ਨੂੰ ਰਾਹਤ, ਪੰਜਾਬ ਸਰਕਾਰ ਨੇ ਲਏ ਵੱਡੇ ਫੈਸਲੇ

 

Read More
{}{}