Home >>Chandigarh

Chandigarh Mayor News: ਬੀਜੇਪੀ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ, 3 'ਆਪ' ਕੌਸਲਰ ਨੇ ਪਾਰਟੀ ਛੱਡੀ

 Chandigarh Mayor News:ਚੰਡੀਗੜ੍ਹ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਅੱਠ ਵੋਟਾਂ ਰੱਦ ਕਰਾਰ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਭਾਜਪਾ ਦੇ ਮੇਅਰ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਗਿਆ। 

Advertisement
Chandigarh Mayor News: ਬੀਜੇਪੀ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ, 3 'ਆਪ' ਕੌਸਲਰ ਨੇ ਪਾਰਟੀ ਛੱਡੀ
Stop
Manpreet Singh|Updated: Feb 19, 2024, 11:46 AM IST

Chandigarh Mayor News(Rohit Bansal): ਚੰਡੀਗੜ੍ਹ ਦੇ ਮੇਅਰ ਮਨੋਜ ਸੋਨਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ 30 ਜਨਵਰੀ ਨੂੰ ਮੇਅਰ ਚੁਣੇ ਗਏ ਸਨ। ਚੰਡੀਗੜ੍ਹ ਦੇ ਮੇਅਰ ਵਜੋਂ ਹੋਈ ਉਨ੍ਹਾਂ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਚੰਡੀਗੜ੍ਹ ਬੀਜੇਪੀ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈਕੇ ਕੱਲ੍ਹ(19 ਫਰਵਰੀ) ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ ਪਰ ਇਸ ਤੋਂ ਪਹਿਲਾਂ ਹੀ ਮੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। 

ਉਧਰ ਆਮ ਆਦਮੀ ਪਾਰਟੀ ਦੇ ਤਿੰਨ ਕੌਸਲਰ ਨੇਹਾ, ਪੂਨਮ ਅਤੇ ਗੁਰਚਰਨ ਕਾਲਾ ਵੀ ਬੀਜੇਪੀ ਵਿੱਚ ਸ਼ਾਮਿਲ ਹੋ ਗਏ ਹਨ। ਅੱਜ ਸਵੇਰ ਤੋਂ ਹੀ ਖ਼ਬਰਾਂ ਸਹਾਮਣੇ ਆ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਦੇ ਤਿੰਨ ਕੌਸਲਰ ਪਾਰਟੀ ਦੇ ਸੰਪਰਕ ਵਿੱਚ ਨਹੀਂ ਹਨ। ਸਿਆਸੀ ਗਲਿਆਰਿਆਂ ਵਿੱਚ ਚਰਚਾ ਚੱਲ ਰਹੀ ਸੀ ਕਿ ਉਹ ਬੀਜੇਪੀ ਵਿੱਚ ਸ਼ਾਮਿਲ ਹੋ ਸਕਦੇ ਹਨ। ਜ਼ੀ ਮੀਡੀਆ ਨੇ ਇਸ ਖ਼ਬਰ ਦੀ ਪਹਿਲਾਂ ਹੀ ਪੁਸ਼ਟੀ ਕੀਤੀ ਸੀ ਕਿ ਆਪ ਕੌਸਲਰ ਬੀਜੇਪੀ ਵਿੱਚ ਸ਼ਾਮਿਲ ਹੋ ਸਕਦੇ ਹਨ।  

ਆਪ ਦੇ ਤਿੰਨ ਕੌਸਲਰ ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਚੰਡੀਗੜ੍ਹ ਮੇਅਰ ਲਈ ਬਹੁਮਤ ਦਾ ਜਾਦੂਈ ਅੰਕੜਾ ਬੀਜੇਪੀ ਕੋਲ ਹੋਵੇਗਾ ਹੈ। ਕਿਉਂਕਿ ਚੰਡੀਗੜ੍ਹ ਵਿੱਚ ਬੀਜੇਪੀ ਕੋਲ ਪਹਿਲਾਂ 14 ਕੌਂਸਲਰ ਸਨ, ਤਿੰਨ ਕੌਂਸਲਰ ਸ਼ਾਮਿਲ ਹੋਣ ਨਾਲ ਉਨ੍ਹਾਂ ਦੇ ਕੁੱਲ ਕੌਂਸਲਰਾਂ ਦੀ ਗਿਣਤੀ  17 ਹੋ ਜਾਂਦੀ ਹੈ। ਜੇਕਰ ਅਕਾਲੀ ਦਲ ਦਾ ਮੇਅਰ ਪਹਿਲਾਂ ਦੀ ਤਰ੍ਹਾਂ ਬੀਜੇਪੀ ਨੂੰ ਆਪਣੀ ਵੋਟਾਂ ਦਿੰਦਾ ਹੈ ਤਾਂ ਬੀਜੇਪੀ ਦੀਆਂ ਕੁੱਲ ਵੋਟਾਂ ਦੀ ਗਿਣਤੀ 18 ਹੋ ਜਾਵੇਗੀ।

ਦੂਜੇ ਪਾਸੇ ਕਾਂਗਰਸ ਅਤੇ ਆਪ ਨੇ ਮਿਲਕੇ ਮੇਅਰ ਦਾ ਇਲੈਕਸ਼ਨ ਲੜਿਆ ਸੀ, ਪਹਿਲਾਂ ਗਠਜੋੜ ਕੋਲ 20 ਵੋਟਾਂ ਸਨ ਪਰ ਹੁਣ ਤਿੰਨ ਕੌਂਸਲਰ ਬੀਜੇਪੀ ਵਿੱਚ ਜਾਣ ਨਾਲ ਉਨ੍ਹਾਂ ਕੋਲ 17 ਵੋਟਾਂ ਹੀ ਰਹਿ ਗਈ ਹਨ। ਜਿਸ ਤੋਂ ਸਪਸ਼ਟ ਕਲੀਅਰ ਹੈ ਕਿ ਬੀਜੇਪੀ ਇੱਕ ਸਾਂਸਦ ਦੀ ਵੋਟ ਨਾਲ ਬਹੁਮਤ ਦਾ ਆਂਕੜਾ ਛੂਹ ਲਵੇਗੀ ਅਤੇ ਮੁੜ ਤੋਂ ਚੰਡੀਗੜ੍ਹ ਵਿੱਚ ਆਪਣਾ ਮੇਅਰ ਬਣਾ ਲਵੇਗੀ।

ਆਮ ਆਦਮੀ ਪਾਰਟੀ ਦੇ ਕੌਸਲਰ ਬੀਜੇਪੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ‘ਆਪ’ ਆਗੂ ਪ੍ਰੇਮ ਗਰਗ ਨੇ ਆਪਣੀਆਂ ਦੋ ਕੌਂਸਲਰਾਂ ਨੇਹਾ ਤੇ ਪੂਨਮ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੋ ਕੌਂਸਲਰਾਂ ਨੇਹਾ ਅਤੇ ਪੂਨਮ ਨੂੰ ਭਾਜਪਾ ਨੇ ਖਰੀਦ ਲਿਆ ਹੈ। ਨਗਰ ਨਿਗਮ ਮੇਅਰ ਵਰਗੀਆਂ ਚੋਣਾਂ ਲਈ ਵੀ ਭਾਜਪਾ ਨੂੰ ਆਪਰੇਸ਼ਨ ਲੋਟਸ ਚਲਾਉਣਾ ਪਿਆ ਜੋ ਸੱਚਮੁੱਚ ਸ਼ਰਮ ਵਾਲੀ ਗੱਲ ਹੈ।

ਦੱਸ ਦਈਏ ਚੰਡੀਗੜ੍ਹ 'ਚ 30 ਜਨਵਰੀ ਨੂੰ ਮੇਅਰ ਦੀ ਚੋਣ ਹੋਈ ਸੀ। ਜਦੋਂ ਵੋਟਾਂ ਦੀ ਗਿਣਤੀ ਹੋਈ ਤਾਂ ਅੱਠ ਵੋਟਾਂ ਰੱਦ ਕਰਾਰ ਦਿੱਤੀਆਂ ਗਈਆਂ। ਜਿਸ ਤੋਂ ਬਾਅਦ ਭਾਜਪਾ ਦੇ ਮੇਅਰ ਉਮੀਦਵਾਰ ਨੂੰ ਜੇਤੂ ਐਲਾਨ ਕੀਤਾ ਗਿਆ। ਚੰਡੀਗੜ੍ਹ ਮੇਅਰ ਦੀ ਚੋਣ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਮਿਲ ਕੇ ਲੜੀ ਸੀ। ਦੋਵਾਂ ਪਾਰਟੀਆਂ ਨੇ ਚੋਣਾਂ ਵਿੱਚ ਧਾਂਦਲੀ ਦਾ ਦੋਸ਼ ਲਾਉਂਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ।

ਮਾਮਲੇ ਦੀ ਸੁਣਵਾਈ ਕਰਦੇ ਹੋਏ ਸੀਜੇਆਈ ਨੇ ਚੋਣ ਅਧਿਕਾਰੀ ਅਨਿਲ ਮਸੀਹ ਨੂੰ ਸਖ਼ਤ ਤਾੜਨਾ ਕੀਤੀ ਸੀ। ਅਦਾਲਤ ਨੇ ਚੰਡੀਗੜ੍ਹ ਮੇਅਰ ਚੋਣ ਦੀ ਵੀਡੀਓ ਫੁਟੇਜ ਦੇਖਣ ਤੋਂ ਬਾਅਦ ਕਿਹਾ ਸੀ ਕਿ ਚੋਣ ਅਧਿਕਾਰੀ ਵਾਰ-ਵਾਰ ਕੈਮਰੇ ਵੱਲ ਦੇਖ ਰਹੇ ਹਨ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਚੰਡੀਗੜ੍ਹ ਮੇਅਰ ਚੋਣਾਂ ਦੌਰਾਨ ਜੋ ਕੁਝ ਹੋਇਆ ਉਹ ‘ਲੋਕਤੰਤਰ ਦਾ ਮਜ਼ਾਕ’ ਸੀ। ਅਦਾਲਤ ਨੇ ਕਿਹਾ ਸੀ ਕਿ ਅਸੀਂ ਲੋਕਤੰਤਰ ਦਾ ਇਸ ਤਰ੍ਹਾਂ ਕਤਲ ਨਹੀਂ ਹੋਣ ਦੇਵਾਂਗੇ।

Read More
{}{}