Home >>Chandigarh

Chandigarh Schools Time: ਚੰਡੀਗੜ੍ਹ 'ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂ

Chandigarh Schools Timing Changed: ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਗਰਮੀ ਦੇ ਮੱਦੇਨਜ਼ਰ ਲਿਆ ਹੈ।

Advertisement
Chandigarh Schools Time: ਚੰਡੀਗੜ੍ਹ 'ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂ
Stop
Riya Bawa|Updated: May 20, 2024, 07:01 AM IST

Chandigarh Schools Timing Changed: ਪੰਜਾਬ ਅਤੇ ਚੰਡੀਗੜ ਵਿੱਚ ਵੀ ਅੱਤ ਦੀ ਗਰਮੀ ਪੈ ਰਹੀ ਹੈ। ਇਸ ਦੌਰਾਨ  ਚੰਡੀਗੜ੍ਹ ਪ੍ਰਸ਼ਾਸਨ ਨੇ ਐਡਵਾਈਜ਼ਰੀ ਜਾਰੀ ਕਰਕੇ ਸਕੂਲਾਂ ਦਾ ਸਮਾਂ ਬਦਲਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਦੇ ਸਕੂਲ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਹੀਟ ਵੇਵ ਦੇ ਮੱਦੇਨਜ਼ਰ ਲਿਆ ਹੈ।

ਇੱਥੇ ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਰਾਜਸਥਾਨ ਤੋਂ ਆ ਰਹੀਆਂ ਹਵਾਵਾਂ ਨੇ ਸਥਿਤੀ ਨੂੰ ਹੋਰ ਵਿਗਾੜ ਦਿੱਤਾ ਹੈ। ਅੱਜ ਜਾਂ ਕੱਲ੍ਹ ਤੋਂ ਧੂੜ ਭਰੀ ਹਨੇਰੀ ਵੀ ਆਉਣ ਦੀ ਸੰਭਾਵਨਾ ਹੈ। 22 ਮਈ ਤੱਕ ਕੋਈ ਰਾਹਤ ਨਹੀਂ ਮਿਲੇਗੀ।ਚੰਡੀਗੜ੍ਹ ਤੇ ਪੰਜਾਬ  ਵਿਚ ਹੀਟ ਵੇਵ ਚੱਲ ਰਹੀ ਹੈ ਜਿ ਕਿ ਬੇਹੱਦ ਪਰੇਸ਼ਾਨ ਕਰ ਰਹੀ ਹੈ।

 ਇਹ ਵੀ ਪੜ੍ਹੋ;  Lok Sabha Election 2024 Voting Live: ਅੱਠ ਸੂਬਿਆਂ ਦੀਆਂ 49 ਸੀਟਾਂ 'ਤੇ ਪੰਜਵੇਂ ਪੜਾਅ 'ਚ ਵੋਟਿੰਗ, ਰਾਜਨਾਥ ਸਿੰਘ ਸਮੇਤ ਕਈ ਦਿੱਗਜ ਨੇਤਾ ਚੋਣ ਮੈਦਾਨ 'ਚ 

ਦਰਅਸਲ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਇਸ ਤੋਂ ਇਲਾਵਾ 19 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਹੈ। ਚੰਡੀਗੜ੍ਹ 'ਚ ਵੀ ਮੌਸਮ ਵਿਭਾਗ ਨੇ 21 ਮਈ ਤੱਕ ਔਰੇਂਜ ਅਲਰਟ ਜਾਰੀ ਕੀਤਾ ਹੈ। ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ।

{}{}