Home >>Chandigarh

Chandigarh Weather Update: ਚੰਡੀਗੜ੍ਹ 'ਚ ਹੁਣ 3 ਦਿਨ ਠੰਡ ਤੋਂ ਕੋਈ ਰਾਹਤ ਨਹੀਂ, ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ

Chandigarh Weather Update:ਚੰਡੀਗੜ੍ਹ 'ਚ ਹੁਣ 3 ਦਿਨ ਠੰਡ ਤੋਂ ਕੋਈ ਰਾਹਤ ਨਹੀਂ ਹੈ ਅਤੇ ਇਸ ਦੇ ਨਾਲ ਹੀ ਹੁਣ ਸੰਘਣੀ ਧੁੰਦ ਕਾਰਨ ਅੱਜ ਵੀ ਉਡਾਣਾਂ ਪ੍ਰਭਾਵਿਤ ਹੋਈ ਹਨ।  

Advertisement
Chandigarh Weather Update: ਚੰਡੀਗੜ੍ਹ 'ਚ ਹੁਣ 3 ਦਿਨ ਠੰਡ ਤੋਂ ਕੋਈ ਰਾਹਤ ਨਹੀਂ, ਸੰਘਣੀ ਧੁੰਦ ਕਾਰਨ ਉਡਾਣਾਂ ਪ੍ਰਭਾਵਿਤ
Stop
Riya Bawa|Updated: Jan 02, 2024, 09:52 AM IST

Chandigarh Weather Update:  ਚੰਡੀਗੜ੍ਹ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਕੜਾਕੇ ਦੀ ਠੰਢ ਨਾਲ ਹੋਈ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅਗਲੇ ਤਿੰਨ ਦਿਨਾਂ ਤੱਕ ਠੰਢ ਅਤੇ ਧੁੰਦ ਤੋਂ ਕੋਈ ਰਾਹਤ ਮਿਲਣ ਦੀ ਸੰਭਾਵਨਾ ਘੱਟ ਹੈ।  ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੱਧ ਤੋਂ ਵੱਧ ਤਾਪਮਾਨ 12 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅੱਜ ਦਿਨ ਭਰ ਹਲਕੀ ਧੁੱਪ ਰਹੇਗੀ। ਸਵੇਰ ਅਤੇ ਸ਼ਾਮ ਨੂੰ ਸੰਘਣੀ ਧੁੰਦ ਪੈਣ ਵਾਲੀ ਹੈ। ਮੌਸਮ ਵਿਭਾਗ ਅਨੁਸਾਰ ਕੱਲ੍ਹ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 6 ਡਿਗਰੀ ਘੱਟ ਸੀ। ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਠੰਡ ਤੇ ਧੁੰਦ ਦਾ ਕਹਿਰ ਜਾਰੀ, ਗੁਰਦਾਸਪੁਰ ਸ਼ਿਮਲਾ ਤੋਂ ਵੀ ਜ਼ਿਆਦਾ ਠੰਡ

ਸ਼ਹਿਰ 'ਚ ਸਵੇਰ ਅਤੇ ਸ਼ਾਮ ਨੂੰ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਸੋਮਵਾਰ ਨੂੰ ਸ਼ਿਮਲਾ ਦਾ ਵੱਧ ਤੋਂ ਵੱਧ ਤਾਪਮਾਨ 15.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਟ੍ਰਾਈਸਿਟੀ ਦਾ ਵੱਧ ਤੋਂ ਵੱਧ ਤਾਪਮਾਨ 11.8 ਡਿਗਰੀ ਸੈਲਸੀਅਸ ਰਿਹਾ, ਜੋ ਸ਼ਿਮਲਾ ਦੇ ਤਾਪਮਾਨ ਤੋਂ ਘੱਟ ਹੈ।

ਉਡਾਣਾਂ ਪ੍ਰਭਾਵਿਤ
ਧੁੰਦ ਕਾਰਨ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਵੀ ਪ੍ਰਭਾਵਿਤ ਹੋ ਰਹੀਆਂ ਹਨ। ਸੋਮਵਾਰ ਨੂੰ ਹਵਾਈ ਅੱਡੇ 'ਤੇ ਪੰਜ ਉਡਾਣਾਂ ਰੱਦ ਰਹੀਆਂ। ਪੰਜ ਉਡਾਣਾਂ ਆਪਣੇ ਨਿਰਧਾਰਤ ਸਮੇਂ ਤੋਂ ਦੇਰੀ ਨਾਲ ਉਡਾਣ ਭਰੀਆਂ। ਇਸ ਵਿੱਚ ਦਿੱਲੀ, ਮੁੰਬਈ, ਹੈਦਰਾਬਾਦ ਅਤੇ ਬੈਂਗਲੁਰੂ ਜਾਣ ਵਾਲੀਆਂ ਚਾਰ ਉਡਾਣਾਂ ਨੂੰ ਰੱਦ ਕਰਨਾ ਪਿਆ।

ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿੱਚ ਸ਼ਿਮਲਾ ਤੋਂ ਵੀ ਜ਼ਿਆਦਾ ਠੰਡ ਪੈ ਰਹੀ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਦਾ ਘੱਟੋ-ਘੱਟ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਬੀਤੀ ਰਾਤ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਗੁਰਦਾਸਪੁਰ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ, ਜੋ ਕਿ ਪੂਰੇ ਸੂਬੇ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਸ਼ਿਮਲਾ ਦਾ ਘੱਟੋ-ਘੱਟ ਤਾਪਮਾਨ 7.6 ਡਿਗਰੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab News:  ਮੋਗਾ ਤੋਂ ਆ ਰਹੀ ਬੱਸ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Read More
{}{}