Home >>Chandigarh

Chandigarh Weather News: ਚੰਡੀਗੜ੍ਹ 'ਚ ਸਵੇਰੇ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ, ਦਿਨ ਵੇਲੇ ਛਾਇਆ ਹਨੇਰਾ

Chandigarh Weather Update: ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।  

Advertisement
Chandigarh Weather News: ਚੰਡੀਗੜ੍ਹ 'ਚ ਸਵੇਰੇ ਤੇਜ਼ ਹਵਾਵਾਂ ਨਾਲ ਪੈ ਰਿਹਾ ਭਾਰੀ ਮੀਂਹ, ਦਿਨ ਵੇਲੇ ਛਾਇਆ ਹਨੇਰਾ
Stop
Riya Bawa|Updated: Oct 16, 2023, 09:31 AM IST

Chandigarh Weather Update: ਉੱਤਰੀ ਭਾਰਤ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਦੇਖਣ ਨੂੰ ਮਿਲੀ ਹੈ। ਟ੍ਰਾਈਸਿਟੀ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ ਸੋਮਵਾਰ ਸਵੇਰੇ ਬੱਦਲ ਛਾਏ ਰਹੇ। ਇਸ ਦੌਰਾਨ ਪੰਚਕੂਲਾ 'ਚ ਭਾਰੀ ਮੀਂਹ ਅਤੇ ਤੂਫਾਨ ਦੇਖਣ ਨੂੰ ਮਿਲਿਆ। ਚੰਡੀਗੜ੍ਹ ਸਮੇਤ ਟ੍ਰਾਈਸਿਟੀ ਵਿੱਚ ਵੀ ਦਿਨ ਰਾਤ ਵਿੱਚ ਬਦਲ ਗਿਆ ਅਤੇ ਹਰ ਥਾਂ ਬਹੁਤ ਹਨੇਰਾ ਹੋ ਗਿਆ ਹੈ।  ਪੰਜਾਬ ਦੇ 10 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ 'ਚ ਸੋਮਵਾਰ ਸਵੇਰੇ ਮੌਸਮ (Chandigarh Weather Update) ਇੱਕ ਵਾਰ ਫਿਰ ਤੋਂ ਖਰਾਬ ਹੋ ਗਿਆ ਹੈ। ਸਵੇਰੇ ਹੀ ਚੰਡੀਗੜ੍ਹ 'ਚ ਬੱਦਲ ਛਾਏ ਰਹਿਣ ਕਾਰਨ ਪੂਰੀ ਤਰ੍ਹਾਂ ਹਨੇਰਾ ਹੋ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਵੀ ਹੋ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨੀ ਵੀ ਐਤਵਾਰ ਨੂੰ ਵੀ 2.8 ਮਿਲੀਮੀਟਰ ਮੀਂਹ ਪਿਆ ਸੀ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਸ਼ਹਿਰ ਦੇ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਬਦਲਿਆ ਮੌਸਮ! ਅੱਜ ਸਵੇਰੇ ਹੀ ਛਾਏ ਕਾਲੇ ਬੱਦਲ, ਮੀਂਹ ਦਾ ਅਲਰਟ

ਚੰਡੀਗੜ੍ਹ ਮੌਸਮ ਵਿਭਾਗ ਦੇ  (Chandigarh Weather Update) ਅਨੁਸਾਰ, ਖੇਤਰ ਵਿੱਚ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਅੱਜ ਸ਼ਹਿਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਐਤਵਾਰ ਨੂੰ ਵੀ ਹਲਕੀ ਬਾਰਿਸ਼ ਹੋਈ। ਇਸ ਕਾਰਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 32.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.2 ਡਿਗਰੀ ਸੈਲਸੀਅਸ ਰਿਹਾ। ਮੌਸਮ ਵਿਭਾਗ ਨੇ ਤਾਪਮਾਨ ਵਿੱਚ ਹੋਰ ਗਿਰਾਵਟ ਦੀ ਸੰਭਾਵਨਾ ਜਤਾਈ ਹੈ।

ਮੌਸਮ ਵਿਭਾਗ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਬੁੱਧਵਾਰ ਨੂੰ ਤਾਪਮਾਨ 29 ਡਿਗਰੀ ਅਤੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ 30 ਡਿਗਰੀ ਸੈਲਸੀਅਸ ਤੱਕ ਵਧਣ ਦੀ ਸੰਭਾਵਨਾ ਹੈ। ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹੇਗਾ। 

ਮੌਸਮ ਵਿਭਾਗ ਨੇ ਸੋਮਵਾਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਮੀਂਹ ਦੀ ਭਵਿੱਖਬਾਣੀ ਕੀਤੀ ਹੈ।  ਦੂਜੇ ਪਾਸੇ ਮੀਂਹ ਕਾਰਨ ਚੰਡੀਗੜ੍ਹ ਵਿੱਚ ਹੁਣ ਹਲਕੀ ਬਾਰਿਸ਼ ਮਹਿਸੂਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਵੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ 'ਚ ਮੀਂਹ ਪਿਆ ਸੀ।

Read More
{}{}