Home >>Chandigarh

Punjab Weather: ਪੰਜਾਬ ਤੇ ਚੰਡੀਗੜ੍ਹ 'ਚ ਮੁੜ ਬਦਲਿਆ ਮੌਸਮ! ਤੇਜ਼ ਹਵਾਵਾਂ ਸ਼ੁਰੂ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Forecast: ਪੰਜਾਬ ਵਿੱਚ ਮੁੜ ਮੌਸਮ ਖ਼ਰਾਬ ਹੋਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ।   

Advertisement
Punjab Weather: ਪੰਜਾਬ ਤੇ ਚੰਡੀਗੜ੍ਹ 'ਚ ਮੁੜ ਬਦਲਿਆ ਮੌਸਮ! ਤੇਜ਼ ਹਵਾਵਾਂ ਸ਼ੁਰੂ, ਜਾਣੋ ਆਪਣੇ ਸ਼ਹਿਰ ਦਾ ਹਾਲ
Stop
Riya Bawa|Updated: Mar 27, 2024, 08:11 AM IST

Punjab Weather Update: ਪੰਜਾਬ ਵਿੱਚ ਅੱਜ ਮੁੜ ਤੋਂ ਮੌਸਮ ਖ਼ਰਾਬ ਹੋ ਗਿਆ ਹੈ। ਇਸ ਦੇ ਚਲਦੇ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਬਾਰਿਸ਼ ਦੇ ਆਸਾਰ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਵੱਲੋਂ 3 ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ  ਨਾਲ ਹੀ ਕਿਹਾ ਗਿਆ ਹੈ ਕਿ ਪੰਜਾਬ ਤੇ ਚੰਡੀਗੜ੍ਹ 'ਚ  ਤੇਜ਼ ਹਵਾਵਾਂ  ਦੇ ਨਾਲ ਮੀੰਹ ਵੀ ਪੈ ਸਕਦਾ ਹੈ। 

ਮੌਸਮ ਵਿਭਾਗ ਮੁਤਾਬਕ (Punjab Weather Update)  ਪੰਜਾਬ ਅਤੇ ਚੰਡੀਗੜ੍ਹ 'ਚ ਕੁਝ ਥਾਵਾਂ 'ਤੇ ਹਨ੍ਹੇਰੀ ਅਤੇ ਤੇਜ਼ ਹਨੇਰੀ ਹੋਵੇਗੀ। ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਹੋਵੇਗੀ। ਹਾਲਾਂਕਿ ਇਸ ਤੋਂ ਬਾਅਦ ਮੌਸਮ ਫਿਰ ਸਾਫ ਹੋ ਜਾਵੇਗਾ।

ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਮੁੜ ਵਿਗੜੇਗਾ ਮੌਸਮ; ਜਾਣੋ ਮੌਸਮ ਵਿਭਾਗ ਨੇ ਕਿਸ ਦਿਨ ਲਈ ਮੀਂਹ ਦੀ ਕੀਤੀ ਭਵਿੱਖਬਾਣੀ

ਦੂਜੇ ਪਾਸੇ ਮੌਸਮ ਵਿਭਾਗ (Punjab Weather Update) ਦੇ ਅਧਿਕਾਰੀਆਂ ਮੁਤਾਬਕ ਜਦੋਂ ਇਹ ਮੌਸਮ ਬਦਲਦਾ ਹੈ ਤਾਂ ਕਿਸਾਨਾਂ ਦੇ ਥੋੜੇ ਸੁਚੇਤ ਰਹਿਣ ਦੀ ਸੰਭਾਵਨਾ ਹੈ। ਖੇਤਾਂ ਵਿੱਚ ਖੜ੍ਹੀਆਂ ਫ਼ਸਲਾਂ ਨੂੰ ਇਸ ਤੋਂ ਬਚਾਇਆ ਨਹੀਂ ਜਾ ਸਕਦਾ। ਹਾਲਾਂਕਿ, ਲੋਕਾਂ ਨੂੰ ਉਨ੍ਹਾਂ ਫਸਲਾਂ ਨੂੰ ਸੰਭਾਲਣਾ ਪਏਗਾ ਜੋ ਕਟਾਈ ਹੋ ਚੁੱਕੀਆਂ ਹਨ ਜਾਂ ਖੁੱਲੇ ਵਿੱਚ ਪਈਆਂ ਹਨ ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Hola Mohalla: ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ ਹੋਲੇ ਮਹੱਲੇ ਦਾ ਪਵਿੱਤਰ ਤਿਉਹਾਰ, ਕੀਤੀ ਗਈ ਫੁੱਲਾਂ ਦੀ ਵਰਖਾ 

ਲੁਧਿਆਣਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਮਾਹਰਾਂ ਮੁਤਾਬਕ ਪੰਜਾਬ ਵਿੱਚ 28 ਮਾਰਚ ਅਤੇ 29 ਮਾਰਚ ਨੂੰ ਯੈਲੋ ਅਲਰਟ ਕੀਤਾ ਗਿਆ ਹੈ। ਇਸ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ ਇਸ ਤੋਂ ਬਾਅਦ ਮੌਸਮ ਮੁੜ ਖੁੱਲ੍ਹੇਗਾ ਅਤੇ ਗਰਮੀ ਵਧੇਗੀ। ਦੇਖਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ, ਜਿਸ ਕਾਰਨ ਮੌਸਮ ‘ਚ ਬਦਲਾਅ ਆ ਰਿਹਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 33.4 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਲੁਧਿਆਣਾ ਦਾ ਸਭ ਤੋਂ ਘੱਟ ਤਾਪਮਾਨ 13.1 ਡਿਗਰੀ ਦਰਜ ਕੀਤਾ ਗਿਆ ਹੈ। ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਕਿਤੇ ਵੀ ਮੀਂਹ ਨਹੀਂ ਪਿਆ।

 

{}{}