Home >>Zee PHH Crime & Security

Maharashtra News: 'ਏਕੇ-47 ਨਾਲ ਉਡਾ ਦਵਾਂਗਾ...', ਸੰਜੇ ਰਾਊਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੇ ਧਮਕੀ ਭਰੇ ਸੰਦੇਸ਼!

Maharashtra News: ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ।

Advertisement
Maharashtra News: 'ਏਕੇ-47 ਨਾਲ ਉਡਾ ਦਵਾਂਗਾ...', ਸੰਜੇ ਰਾਊਤ ਨੂੰ ਲਾਰੈਂਸ ਬਿਸ਼ਨੋਈ ਗੈਂਗ ਤੋਂ ਮਿਲੇ ਧਮਕੀ ਭਰੇ ਸੰਦੇਸ਼!
Stop
Riya Bawa|Updated: Apr 01, 2023, 01:51 PM IST

Maharashtra News: ਸ਼ਿਵ ਸੈਨਾ ਨੇਤਾ ਸੰਜੇ ਰਾਉਤ (Sanjay Raut) ਨੂੰ ਲਾਰੈਂਸ ਬਿਸ਼ਨੋਈ  (Lawrence Bishnoi) ਗੈਂਗ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸੰਜੇ ਰਾਉਤ (Sanjay Raut) ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨੇ ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਸ ਦੇ ਨਾਲ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਨੂੰ ਵੀ ਦੋਸ਼ੀ ਠਹਿਰਾਇਆ ਗਿਆ ਹੈ।

ਪੁਲਿਸ ਨੇ ਦੱਸਿਆ ਕਿ ਸ਼ਿਵ ਸੈਨਾ (ਊਧਵ ਠਾਕਰੇ) ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਰਾਉਤ (Sanjay Raut) ਨੂੰ ਧਮਕੀ ਦਾ ਸੁਨੇਹਾ ਮਿਲਿਆ ਹੈ। ਜਿਸ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਨੇ ਸੰਜੇ ਰਾਉਤ ਨੂੰ ਧਮਕੀ ਦਿੱਤੀ ਹੈ ਕਿ ਉਸਨੂੰ ਸਿੱਧੂ ਮੂਸੇਵਾਲਾ ਗੈਂਗ ਵਾਂਗ ਮਾਰ ਦਿੱਤਾ ਜਾਵੇਗਾ। ਸੰਜੇ ਰਾਊਤ ਨੇ ਇਸ ਮਾਮਲੇ 'ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: April Bank Holiday: ਅਪ੍ਰੈਲ 'ਚ ਇੰਨੇ ਦਿਨ ਬੰਦ ਰਹਿਣਗੇ ਬੈਂਕ! ਜਲਦ ਖ਼ਤਮ ਕਰ ਲਵੋ ਆਪਣੇ ਜ਼ਰੂਰੀ ਕੰਮ 

ਮੀਡੀਆ ਰਿਪੋਰਟਾਂ ਮੁਤਾਬਕ ਸੰਜੇ ਰਾਉਤ (Sanjay Raut) ਨੂੰ ਭੇਜੇ ਧਮਕੀ ਭਰੇ ਸੰਦੇਸ਼ 'ਚ ਕਿਹਾ ਗਿਆ ਹੈ ਕਿ 'ਜੇਕਰ ਦਿੱਲੀ 'ਚ ਪਾਇਆ ਗਿਆ ਤਾਂ ਮੈਂ ਤੈਨੂੰ ਏਕੇ 47 ਨਾਲ ਉਡਾ ਦੇਵਾਂਗਾ।' ਇਸ ਦੇ ਨਾਲ ਹੀ ਕਿਹਾ ਕਿ 'ਤੁਸੀਂ ਅਤੇ ਸਲਮਾਨ ਫਿਕਸ ਹੋ'। ਪੁਲਿਸ ਨੇ ਇਸ ਮਾਮਲੇ 'ਚ ਇੱਕ ਸ਼ੱਕੀ ਵਿਅਕਤੀ ਨੂੰ ਪੁਣੇ ਤੋਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।

ਸੰਜੇ ਰਾਉਤ ਨੇ ਦੱਸਿਆ ਕਿ ਉਨ੍ਹਾਂ ਨੂੰ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਮੈਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਮੈਂ ਨਹੀਂ ਡਰਾਂਗਾ ਮੇਰੇ 'ਤੇ ਪਹਿਲਾਂ ਵੀ ਹਮਲਾ ਕਰਨ ਦੀ ਕੋਸ਼ਿਸ਼ ਹੋਈ ਪਰ ਪੁਲਿਸ ਕੀ ਕਰ ਰਹੀ ਹੈ? ਗ੍ਰਹਿ ਮੰਤਰੀ ਕੀ ਕਰ ਰਹੇ ਹਨ? ਸੰਜੇ ਰਾਉਤ ਦਾ ਕਹਿਣਾ ਹੈ ਕਿ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਡੀ ਸੁਰੱਖਿਆ ਹਟਾ ਦਿੱਤੀ ਗਈ ਸੀ। ਹੁਣ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।

Read More
{}{}