Home >>Zee PHH Crime & Security

Ludhiana Cash Van Loot News: ਪੁਲਿਸ ਦਾ ਵੱਡਾ ਬਿਆਨ, ਹਾਲੇ ਤੱਕ ਨਹੀਂ ਹੋਈ ਕਿਸੇ ਦੀ ਗ੍ਰਿਫਤਾਰੀ

Ludhiana Cash Van Loot News: ਲੁਧਿਆਣਾ ਵਿੱਚ ਕੈਸ਼ ਵੈਨ ਲੁੱਟ ਮਾਮਲੇ ਵਿੱਚ ਮੀਡੀਆ ਵੱਲੋਂ ਚਲਾਈ ਜਾ ਰਹੀ ਲੁੱਟ ਦੀ ਰਕਮ ਅਤੇ ਸੀਸੀਟੀਵੀ ਨੂੰ ਲੈ ਕੇ ਏਡੀਸੀਪੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਹਿਮ ਖੁਲਾਸੇ ਕੀਤੇ।

Advertisement
Ludhiana Cash Van Loot News: ਪੁਲਿਸ ਦਾ ਵੱਡਾ ਬਿਆਨ, ਹਾਲੇ ਤੱਕ ਨਹੀਂ ਹੋਈ ਕਿਸੇ ਦੀ ਗ੍ਰਿਫਤਾਰੀ
Stop
Bharat Sharma |Updated: Jun 12, 2023, 07:27 PM IST

Ludhiana Cash Van Loot News: ਲੁਧਿਆਣਾ ਦੇ ਰਾਜ ਗੁਰੂ ਨਗਰ ਵਿਚ ਬੀਤੇ ਦਿਨੀਂ ਹੋਈ ਲੁੱਟ ਦੇ ਮਾਮਲੇ ਵਿਚ ਅੱਜ ਏਡੀਸੀਪੀ ਸ਼ੁਭਮ ਅਗਰਵਾਲ ਵੱਲੋਂ ਮੀਡੀਆ ਨਾਲ ਘਟਨਾ ਵਾਲੀ ਥਾਂ ਤੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫਿਲਹਾਲ ਕਿਸੇ ਵੀ ਮੁਲਜ਼ਮ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਹਰ ਇੱਕ ਪਹਿਲੂ ਉਤੇ ਜਾਂਚ ਕੀਤੀ ਜਾ ਰਹੀ ਹੈ ਤੇ ਹਾਲੇ ਤੱਕ ਕਿਸੇ ਨੂੰ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਨੇ ਕਿਹਾ ਕਿ ਜੇਕਰ ਕੁੱਲ ਲੁੱਟ ਦੀ ਗੱਲ ਕੀਤੀ ਜਾਵੇ ਤਾਂ 8.49 ਕਰੋੜਾਂ ਰੁਪਏ ਦੀ ਲੁੱਟ ਹੋਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਕੰਪਨੀ ਨੂੰ ਇਸ ਗੱਲ ਦੀ ਪੂਰੀ ਤਰ੍ਹਾਂ ਜਾਣਕਾਰੀ ਨਹੀਂ ਸੀ ਕਿ ਕਿੰਨਾ ਕੈਸ਼ ਲੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਮੀਡੀਆ ਅਦਾਰਿਆਂ ਵਿੱਚ ਵੱਖ-ਵੱਖ ਲੁੱਟ ਦੀ ਰਕਮ ਚਲਾਈ ਜਾ ਰਹੀ ਹੈ ਪਰ ਕੁੱਲ ਲੁੱਟ 8.49 ਕਰੋੜ ਰੁਪਏ ਦੀ ਹੋਈ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਹਰ ਪਹਿਲੂ ਉਤੇ ਜਾਂਚ ਕੀਤੀ ਜਾ ਰਹੀ ਹੈ। ਏਡੀਜੀਪੀ ਨੇ ਇਹ ਵੀ ਖੁਲਾਸਾ ਕੀਤਾ ਕਿ ਕੈਸ਼ ਵੈਨ ਵਿਚੋਂ ਜੋ ਤਿੰਨ ਹਥਿਆਰ ਬਰਾਮਦ ਹੋਏ ਹਨ। ਉਹ ਕੰਪਨੀ ਵਿਚ ਹੀ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੇ ਹਨ। ਉਨ੍ਹਾਂ ਕਿਹਾ ਕਿ ਮੀਡੀਆ ਵੱਲੋਂ ਕੁੱਝ ਖ਼ਬਰਾਂ ਦੱਸੀਆਂ ਜਾ ਰਹੀਆਂ ਹਨ। ਕੁਝ ਸੀਸੀਟੀਵੀ ਫੁਟੇਜ ਵਿਖਾਈ ਜਾ ਰਹੀ ਹੈ।

ਉਸ ਦੀ ਕੋਈ ਵੀ ਪੁਸ਼ਟੀ ਨਹੀਂ ਕੀਤੀ ਜਾ ਸਕਦੀ ਕਿਉਂਕਿ ਜਿਸ ਥਾਂ ਇਹ ਘਟਨਾ ਹੋਈ ਹੈ। ਉਸ ਥਾਂ ਤੋਂ ਜਿੰਨੇ ਵੀ ਡੀਵੀਆਰ ਲੱਗੇ ਹੋਏ ਸਨ ਉਹ ਲੁਟੇਰੇ ਆਪਣੇ ਨਾਲ ਲੈ ਗਏ ਹਨ। ਇਸ ਕਰ ਕੇ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਉਨ੍ਹਾਂ ਨੂੰ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜੋ ਸੁਰੱਖਿਆ ਮੁਲਾਜ਼ਮ ਮੌਕੇ ਉਤੇ ਤਾਇਨਾਤ ਸਨ ਉਹ ਹਥਿਆਰਬੰਦ ਸਨ।

ਇਹ ਵੀ ਪੜ੍ਹੋ : Canada News: ਕੈਨੇਡਾ 'ਚ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਭਾਰਤੀ ਵਿਦਿਆਰਥੀਆਂ ਨੂੰ ਰਾਹਤ! ਜਾਣੋ ਪੂਰਾ ਮਾਮਲਾ

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਜਿਹੜਾ ਸੁਰੱਖਿਆ ਸਿਸਟਮ ਅੰਦਰ ਲਗਾਇਆ ਹੋਇਆ ਸੀ ਉਹ ਵੀ ਕਾਫੀ ਕਮਜ਼ੋਰ ਸੀ ਇਸ ਨੂੰ ਆਸਾਨੀ ਦੇ ਨਾਲ ਤਾਰ ਕੱਟ ਕੇ ਹੀ ਲੁਟੇਰਿਆਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਿਚ ਕੰਪਨੀ ਦੀ ਵੱਡੀ ਲਾਪਰਵਾਹੀ ਹੈ ਜਿਸ ਕਰਕੇ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਲੁਟੇਰੇ ਦੇ ਸਕੇ।

ਇਹ ਵੀ ਪੜ੍ਹੋ : Punjab News: ਪੁਲਿਸ ਤੇ BSF ਨੇ ਸ਼ੁਰੂ ਕੀਤਾ ਸਰਚ ਅਭਿਆਨ: ਖੇਤਾਂ 'ਚੋਂ ਮਿਲਿਆ ਇੱਕ ਹੋਰ ਪਾਕਿਸਤਾਨੀ ਡਰੋਨ

ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ

 

Read More
{}{}