Home >>Zee PHH Crime & Security

Manipur News: ਮਨੀਪੁਰ 'ਚ ਅੱਤਵਾਦੀਆਂ ਹਮਲੇ 'ਚ ਸੀਆਰਪੀਐਫ ਦੇ 2 ਜਵਾਨ ਸ਼ਹੀਦ, ਕਈ ਜ਼ਖਮੀ

Manipur News: ਬਾਹਰੀ ਮਣੀਪੁਰ ਸੀਟ 'ਤੇ ਪੋਲਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਕੇਂਦਰੀ ਸੁਰੱਖਿਆ ਬਲ ਦੀ ਇਕ ਚੌਕੀ 'ਤੇ ਹਮਲਾ ਕੀਤਾ ਗਿਆ।

Advertisement
Manipur News: ਮਨੀਪੁਰ 'ਚ ਅੱਤਵਾਦੀਆਂ ਹਮਲੇ 'ਚ ਸੀਆਰਪੀਐਫ ਦੇ 2 ਜਵਾਨ ਸ਼ਹੀਦ, ਕਈ ਜ਼ਖਮੀ
Stop
Riya Bawa|Updated: Apr 27, 2024, 08:45 AM IST

Manipur News: ਮਨੀਪੁਰ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ ਦਰਅਸਲ ਅੱਤਵਾਦੀਆਂ ਹਮਲੇ 'ਚ ਸੀਆਰਪੀਐਫ ਦੇ 2 ਜਵਾਨ ਸ਼ਹੀਦ ਹੋ ਗਏ ਹਨ ਅਤੇ ਕਈ ਜ਼ਖਮੀ ਹੋਏ ਹਨ। ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਹਾਦਸਾ ਮਨੀਪੁਰ ਦੇ ਦੇ ਨਾਰਨਸੇਨਾ ਇਲਾਕੇ 'ਚ ਵਾਪਰਿਆ ਹੈ ਜਿੱਥੇ ਕੁਕੀ ਅੱਤਵਾਦੀਆਂ ਵੱਲੋਂ ਅੱਧੀ ਰਾਤ ਨੂੰ ਕੀਤੇ ਗਏ ਹਮਲੇ 'ਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐੱਫ) ਦੇ ਦੋ ਜਵਾਨ ਸ਼ਹੀਦ ਹੋ ਗਏ ਹਨ, ਜਦਕਿ ਇਸ ਹਮਲੇ 'ਚ ਕਈ ਜਵਾਨ ਜ਼ਖ਼ਮੀ ਹੋ ਗਏ ਹਨ। 

ਇਹ ਜਵਾਨ ਸੂਬੇ ਦੇ ਬਿਸ਼ਨੂਪੁਰ ਜ਼ਿਲ੍ਹੇ ਦੇ ਨਰਸੇਨਾ ਖੇਤਰ ਵਿੱਚ ਤਾਇਨਾਤ ਸੀਆਰਪੀਐਫ ਦੀ 128ਵੀਂ ਬਟਾਲੀਅਨ ਨਾਲ ਸਬੰਧਤ ਹਨ। ਮਣੀਪੁਰ ਪੁਲਿਸ ਨੇ ਇਸ ਹਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਹਮਲਾ ਅੱਧੀ ਰਾਤ ਨੂੰ ਹੋਇਆ। ਤੁਹਾਨੂੰ ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਮਣੀਪੁਰ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ। ਇਹ ਹਮਲਾ ਵੋਟਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਹੋਇਆ।

ਇਹ ਵੀ ਪੜ੍ਹੋ: Lok Sabha Election 2024: CM ਮਾਨ ਅੱਜ ਫਿਰੋਜ਼ਪੁਰ ਤੇ ਮੋਗਾ 'ਚ ਕਰਨਗੇ ਰੋਡ ਸ਼ੋਅ, ਕਾਕਾ ਬਰਾੜਾ ਲਈ ਵੋਟਾਂ ਮੰਗਣਗੇ

ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬਾਹਰੀ ਮਣੀਪੁਰ ਸੀਟ 'ਤੇ ਵੋਟਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਹੋਇਆ ਹੈ ਜਿਸ ਨੇ ਹਰ ਕਿਸੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਹਾਦਸੇ ਵਿੱਚ 2 ਜਵਾਨ ਸ਼ਹੀਦ ਹੋ ਗਏ ਹਨ। ਅੱਤਵਾਦੀਆਂ ਨੇ ਕੇਂਦਰੀ ਸੁਰੱਖਿਆ ਬਲ ਦੀ ਚੌਕੀ ਨੂੰ ਨਿਸ਼ਾਨਾ ਬਣਾਇਆ ਗਿਆ। ਪੁਲਿਸ ਸੂਤਰਾਂ ਮੁਤਾਬਕ ਬਿਸ਼ਨੂਪੁਰ ਜ਼ਿਲੇ ਦੇ ਮੋਇਰੰਗ ਥਾਣੇ ਅਧੀਨ ਪੈਂਦੇ ਪਿੰਡ ਨਰਸੇਨਾ 'ਚ ਪਹਾੜੀ ਵਾਲੇ ਪਾਸੇ ਤੋਂ ਘਾਟੀ ਖੇਤਰ ਵੱਲ ਗੋਲੀਬਾਰੀ ਕੀਤੀ ਗਈ।

ਇਸ ਦੌਰਾਨ ਇਕ ਬੰਬ ਚੌਕੀ ਦੇ ਅੰਦਰ ਡਿੱਗਿਆ ਅਤੇ ਧਮਾਕਾ ਹੋ ਗਿਆ। ਇਸ ਧਮਾਕੇ 'ਚ ਚਾਰ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਹੋਰ ਜ਼ਖ਼ਮੀ ਫੌਜੀਆਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਦੂਜੇ ਪੜਾਅ ਦੀ ਵੋਟਿੰਗ ਦੌਰਾਨ ਵੱਡੀ ਗਿਣਤੀ 'ਚ ਲੋਕ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਬਾਹਰ ਆਏ ਸਨ ਤੇ ਵੋਟਿੰਗ ਖਤਮ ਹੋਣ ਦੇ ਕੁਝ ਘੰਟਿਆਂ ਬਾਅਦ ਇਹ ਹਮਲਾ ਹੋਇਆ ਹੈ।

ਇਹ ਵੀ ਪੜ੍ਹੋ TMKOC Actor Missing: 'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਦਾਕਾਰ ਲਾਪਤਾ! ਬਜ਼ੁਰਗ ਪਿਤਾ ਨੇ ਦਰਜ ਕਰਵਾਈ ਸ਼ਿਕਾਇਤ
 

 

Read More
{}{}