Home >>Zee PHH Crime & Security

Hoshiarpur News: ਹੋਟਲ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ 'ਚ ਲੜਕੇ-ਲੜਕੀਆਂ ਕਾਬੂ

Hoshiarpur News: ਤਲਵਾੜਾ ਪੁਲਿਸ ਨੇ ਕਾਰਵਾਈ ਕਰਦੇ ਹੋਏ ਇੱਕ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦੇ ਹੋਏ ਲੜਕੇ-ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਕਾਬੂ ਕੀਤਾ।

Advertisement
Hoshiarpur News: ਹੋਟਲ 'ਚ ਚੱਲ ਰਹੇ ਦੇਹ ਵਪਾਰ ਦਾ ਪਰਦਾਫਾਸ਼, ਇਤਰਾਜ਼ਯੋਗ ਹਾਲਤ 'ਚ ਲੜਕੇ-ਲੜਕੀਆਂ ਕਾਬੂ
Stop
Ravinder Singh|Updated: Jun 29, 2023, 09:01 PM IST

Hoshiarpur News: ਹੁਸ਼ਿਆਰਪੁਰ ਦੇ ਤਲਵਾੜਾ ਵਿੱਚ ਸਥਿਤ ਹੋਟਲ ਵਿੱਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ। ਪੁਲਿਸ ਨੇ 5 ਲੜਕਿਆਂ ਸਮੇਤ 6 ਲੜਕੀਆਂ ਨੂੰ ਇਤਰਾਜ਼ਯੋਗ ਹਾਲਤ ਵਿੱਚ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਹਰਗੁਰਦੇਵ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਉਤੇ ਕਾਰਵਾਈ ਕਰਦੇ ਹੋਏ ਹੋਟਲ MOON Q3 FOOD ਵਿੱਚ ਇੱਕ ਪੁਲਿਸ ਮੁਲਜ਼ਮ ਨੂੰ ਗਾਹਕ ਬਣਾ ਕੇ ਭੇਜਿਆ। ਉਨ੍ਹਾਂ ਨੇ ਦੱਸਿਆ ਕਿ ਪੁਖਤਾ ਸਬੂਤ ਹੋਣ ਤੋਂ ਬਾਅਦ ਹੀ ਹੋਟਲ ਵਿੱਚ ਛਾਪੇਮਾਰੀ ਕੀਤੀ ਗਈ।

ਥਾਣਾ ਇੰਚਾਰਜ ਨੇ ਦੱਸਿਆ ਕਿ ਹੋਟਲ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਜੋ ਕਰਮਚਾਰੀ ਸਨ, ਉਹ ਇਸ ਧੰਦੇ ਨੂੰ ਚਲਾ ਰਹੇ ਸਨ। ਇਹ ਕਰਮਚਾਰੀ ਗਾਹਕਾਂ ਨੂੰ ਲੜਕੀਆਂ ਸਪਲਾਈ ਕਰਨ ਦਾ ਕੰਮ ਕਰਦੇ ਸਨ, ਜਿਸ ਉਤੇ ਕਾਰਵਾਈ ਕਰਦੇ ਹੋਏ ਹੋਟਲ ਮਾਲਕ ਰੋਹਿਤ ਸ਼ਰਮਾ ਦੇ ਨਾਲ ਛੇ ਲੜਕੀਆਂ ਤੇ ਪੰਜ ਲੜਕਿਆਂ ਉਤੇ ਟ੍ਰੈਫਿਕ ਮੋਰਲ ਐਕਟ ਦੀ ਧਾਰਾ 1,2,3,4ਕੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਗਲਤ ਅਨਸਰਾਂ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਅਨਸਰਾਂ ਵਿਰੁੱਧ ਭਵਿੱਖ ਵਿੱਚ ਵੀ ਕਾਰਵਾਈ ਜਾਰੀ ਰਹੇਗੀ।

ਕਾਬਿਲੇਗੌਰ ਹੈ ਕਿ ਮਈ ਮਹੀਨੇ ਵਿੱਚ ਬਠਿੰਡਾ ਸ਼ਹਿਰ ਵਿੱਚ ਮਸਾਜ ਪਾਰਲਰ ਦੀ ਆੜ ਵਿੱਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਸੀ ਜਦਕਿ ਇੱਕ ਮੁਲਜ਼ਮ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਛਾਪੇਮਾਰੀ ਦੌਰਾਨ ਕਈ ਲੜਕੀਆਂ ਵੀ ਫੜੀਆਂ ਗਈਆਂ, ਹਾਲਾਂਕਿ ਪੁਲਿਸ ਵੱਲੋਂ ਚਿਤਾਵਨੀ ਦੇ ਕੇ ਇਨ੍ਹਾਂ ਲੜਕੀਆਂ ਨੂੰ ਛੱਡ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : Punjab News: ਲੁਧਿਆਣਾ 'ਚ ਅਕਾਲੀ ਦਲ ਅੰਮ੍ਰਿਤਸਰ ਦੇ ਸਾਬਕਾ ਪ੍ਰਧਾਨ 'ਤੇ ਛੇੜਛਾੜ ਦਾ ਮਾਮਲਾ ਦਰਜ!

ਬਠਿੰਡਾ ਸ਼ਹਿਰ ਵਿੱਚ ਲੰਬੇ ਸਮੇਂ ਤੋਂ ਕੁਝ ਸੈਂਟਰ ਮਾਲਸ਼ ਦੀ ਆੜ ਵਿੱਚ ਦੇਹ ਵਪਾਰ ਦਾ ਧੰਦਾ ਕਰ ਰਹੇ ਸਨ। ਬਠਿੰਡਾ ਪੁਲਿਸ ਨੇ ਪਾਵਰ ਹਾਊਸ ਰੋਡ ’ਤੇ ਸਥਿਤ ਸਪਾ ਸੈਂਟਰ ਵਿੱਚ ਬੈਠੀਆਂ ਔਰਤਾਂ ਤੇ ਸਪਾ ਸੈਂਟਰ ਸੰਚਾਲਕਾਂ ਨੂੰ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਸੀ। ਇਸ ਦੇ ਨਾਲ ਹੀ ਨਾਰਥ ਸਟੇਟ 'ਚ ਚੱਲ ਰਹੇ ਬਲੂਮ ਡੇ ਸਪਾ ਸੈਂਟਰ 'ਤੇ ਛਾਪੇਮਾਰੀ ਕਰਦੇ ਹੋਏ ਕੈਂਟ ਥਾਣਾ ਪੁਲਿਸ ਨੇ ਦੋ ਵਾਰ ਇਸ ਕਾਰੋਬਾਰ ਦਾ ਪਰਦਾਫਾਸ਼ ਕੀਤਾ ਸੀ।

ਇਹ ਵੀ ਪੜ੍ਹੋ : ਪਤਨੀ ਨਾਲ 'Carry On Jatta 3' ਫਿਲਮ ਵੇਖਣ ਪਹੁੰਚੇ ਪੰਜਾਬ CM ਭਗਵੰਤ ਮਾਨ!

Read More
{}{}