Home >>Zee PHH Crime & Security

Punjab News: ਅੱਤਵਾਦੀ ਰਿੰਦਾ ਨਾਲ ਜੁੜੇ ਦੋ ਗੁਰਗੇ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਕਰ ਰਹੇ ਸਨ ਤਿਆਰੀ

 Punjab News: ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਇੱਕ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

Advertisement
Punjab News: ਅੱਤਵਾਦੀ ਰਿੰਦਾ ਨਾਲ ਜੁੜੇ ਦੋ ਗੁਰਗੇ ਗ੍ਰਿਫ਼ਤਾਰ, ਟਾਰਗੇਟ ਕਿਲਿੰਗ ਦੀ ਕਰ ਰਹੇ ਸਨ ਤਿਆਰੀ
Stop
Ravinder Singh|Updated: Oct 17, 2023, 06:01 PM IST

Punjab News:  ਪੰਜਾਬ ਪੁਲਿਸ ਨੇ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਇੱਕ ਅੱਤਵਾਦੀ ਗਿਰੋਹ ਦਾ ਪਰਦਾਫਾਸ਼ ਕਰਦਿਆਂ ਦੋ ਗੁਰਗਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਗਿਰੋਹ ਨੂੰ ਪਾਕਿਸਤਾਨ ਵਿੱਚ ਲੁਕੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਪ੍ਰਾਪਤ ਹੈ ਜਦੋਂ ਕਿ ਇਸਨੂੰ ਅਮਰੀਕਾ ਸਥਿਤ ਗੈਂਗਸਟਰ ਹੈਪੀ ਪਾਸੀਆ ਚਲਾ ਰਿਹਾ ਸੀ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਦੀ ਵੱਡੀ ਕਾਮਯਾਬੀ
ਡੀਜੀਪੀ ਨੇ ਕਿਹਾ ਕਿ ਇਹ ਪੁਲਿਸ ਦੀ ਵੱਡੀ ਕਾਮਯਾਬੀ ਹੈ। ਮੁਲਜ਼ਮਾਂ ਨੂੰ ਕਾਬੂ ਕਰਕੇ ਪੁਲਿਸ ਨੇ ਵਿਦੇਸ਼ਾਂ ਵਿੱਚ ਬੈਠੇ ਇਨ੍ਹਾਂ ਦੇ ਹੈਂਡਲਰਾਂ ਦੀ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੰਜਾਬ ਪੁਲਿਸ ਦੇ ਸਟੇਟ ਆਪ੍ਰੇਸ਼ਨ ਸੈੱਲ ਮੁਹਾਲੀ ਦੀ ਟੀਮ ਨੇ ਇਸ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ ਦਸ ਕਾਰਤੂਸ ਬਰਾਮਦ ਕੀਤੇ ਹਨ। ਇਸ ਗਿਰੋਹ ਦਾ ਮਕਸਦ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਦਾ ਮਾਹੌਲ ਖਰਾਬ ਕਰਨਾ ਸੀ।

ਤਿੰਨ ਪਹਿਲਾਂ ਫੜ੍ਹੇ ਸਨ ਦੋ ਅੱਤਵਾਦੀ
ਤਿੰਨ ਦਿਨ ਪਹਿਲਾਂ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਅੱਤਵਾਦੀਆਂ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਪੁਲਿਸ ਨੇ ਅੰਮ੍ਰਿਤਸਰ 'ਚ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਦੋ ਆਈ.ਈ.ਡੀ., ਦੋ ਹੈਂਡ ਗਰਨੇਡ, ਇੱਕ .30 ਬੋਰ ਦਾ ਪਿਸਤੌਲ ਦੋ ਮੈਗਜ਼ੀਨ ਅਤੇ 24 ਕਾਰਤੂਸ, ਅੱਠ ਡੈਟੋਨੇਟਰ, ਇੱਕ ਟਾਈਮਰ ਸਵਿੱਚ ਤੇ ਚਾਰ ਬੈਟਰੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਫਿਲਹਾਲ ਦੋਸ਼ੀ ਰਿਮਾਂਡ 'ਤੇ ਹਨ।

15 ਮਹੀਨਿਆਂ 'ਚ ਫੜੇ ਗਏ 32 ਅੱਤਵਾਦੀ ਮਾਡਿਊਲ
ਪਿਛਲੇ 15 ਮਹੀਨਿਆਂ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਹੁਣ ਤੱਕ 32 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਤੇ 200 ਅੱਤਵਾਦੀਆਂ ਤੇ ਕੱਟੜਪੰਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅੱਤਵਾਦੀਆਂ ਕੋਲੋਂ 32 ਰਾਈਫਲਾਂ, 222 ਰਿਵਾਲਵਰ ਤੇ ਪਿਸਤੌਲ, 9 ਟਿਫਿਨ ਇੰਪ੍ਰੋਵਾਈਜ਼ਡ ਵਿਸਫੋਟਕ ਯੰਤਰ ਬਰਾਮਦ ਕੀਤੇ ਗਏ ਹਨ। 10.86 ਕਿਲੋ ਆਰਡੀਐਕਸ ਅਤੇ ਹੋਰ ਵਿਸਫੋਟਕ, 11 ਹੈਂਡ ਗ੍ਰੇਨੇਡ, 73 ਡਰੋਨ ਤੇ ਇੱਕ ਗ੍ਰੇਨੇਡ ਮਿਲਿਆ ਹੈ।

ਇਹ ਵੀ ਪੜ੍ਹੋ : CM vs Governor: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਨੂੰ ਮੁੜ ਲਿਖੀ ਚਿੱਠੀ; ਕਈ ਸਵਾਲ ਕੀਤੇ ਖੜ੍ਹੇ

Read More
{}{}