Home >>Education

Education News: ਸਿੱਖਿਆ ਵਿਭਾਗ ਨੇ ਦਹਾਕੇ ਬਾਅਦ 57 ਪ੍ਰਿੰਸੀਪਲਜ਼ ਨੂੰ ਦਿੱਤੀ ਤਰੱਕੀ

Education News: 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।

Advertisement
Education News: ਸਿੱਖਿਆ ਵਿਭਾਗ ਨੇ ਦਹਾਕੇ ਬਾਅਦ 57 ਪ੍ਰਿੰਸੀਪਲਜ਼ ਨੂੰ ਦਿੱਤੀ ਤਰੱਕੀ
Stop
Manpreet Singh|Updated: Jan 25, 2024, 06:10 PM IST

Education News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ।  ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ  ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ।

ਇਹ ਵੀ ਪੜ੍ਹੋ: Punjab Police: 26 ਜਨਵਰੀ ਤੋਂ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਦਾ ਪਹਿਲਾ SSP ਲਗਾਇਆ ਗਿਆ

ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿੱਤੀ ਗਈ ਹੈ। ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

ਇਹ ਵੀ ਪੜ੍ਹੋ: Punjab News: CM ਨੇ ਖੰਨਾ 'ਚ ਸ਼ਹੀਦ ਅਜੈ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਅਗਨੀਵੀਰ ਭਰਤੀ 'ਤੇ ਚੁੱਕੇ ਸਵਾਲ

 
 
Read More
{}{}