Home >>Education

Punjab Schools AI news: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI, ਸਿਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ

Punjab Min Harjot Singh Bains News: ਅਜਿਹਾ ਕਰਨ ਵਾਲਾ ਪੰਜਾਬ ਭਾਰਤ ਦਾ ਪਹਿਲਾ ਸੂਬਾ ਹੋਵੇਗਾ ।  

Advertisement
Punjab Schools AI news: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI, ਸਿਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ
Stop
Rajan Nath|Updated: Sep 13, 2023, 04:15 PM IST

Punjab Min Harjot Singh Bains on AI in Government news: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਇੱਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੁਣ AI ਯਾਨੀ ਆਰਟੀਫਿਸ਼ੀਅਲ ਇੰਟੈਲੀਜੈਂਸ, ਵੀ ਪੜ੍ਹਾਈ ਜਾਵੇਗੀ।

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਪੰਜਾਬ ਪੁੱਜੇ ਅਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਕੂਲ ਆਫ ਐਮੀਨੈਂਸ ਦਾ ਉਦਘਾਟਨ ਕੀਤਾ। ਇਸ ਦੌਰਾਨ ਸਕੂਲ ਆਫ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਲਈ ਟਰਾਂਸਪੋਰਟ ਸੇਵਾਵਾਂ, ਸਕੂਲਾਂ ਵਿੱਚ ਸੁਰੱਖਿਆ ਕਰਮਚਾਰੀ ਅਤੇ ਹੋਰ ਸੇਵਾਵਾਂ ਵੀ ਬੱਚਿਆਂ ਨੂੰ ਸਮਰਪਿਤ ਕੀਤੀਆਂ ਗਈਆਂ।  

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਜਾਵੇਗੀ AI

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਣ ਸੂਬੇ ਦੇ ਸਕੂਲਾਂ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਵੀ ਪੜ੍ਹਾਈ ਜਾਵੇਗੀ ਅਤੇ ਇਹ ਪੰਜਾਬ ਸਰਕਾਰ ਲਈ ਇੱਕ ਵੱਡੀ ਪ੍ਰਾਪਤੀ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ 1,00,000 ਤੋਂ ਵੱਧ ਵਿਦਿਆਰਥੀਆਂ ਨੂੰ AI ਦੀ ਸਿੱਖਿਆ ਦਿੱਤੀ ਜਾਵੇਗੀ ਅਤੇ ਅਸੀਂ ਇਸਦੇ ਲਈ IMB ਨਾਲ ਸੰਪਰਕ ਕੀਤਾ। ਆਈਬੀਐਮ ਦੇ ਸੀਈਓ ਖੁਦ ਸਾਹਮਣੇ ਆਏ ਅਤੇ ਪੰਜਾਬ ਅਜਿਹੇ ਕਰਨ ਵਾਲਾ ਭਾਰਤ ਦਾ ਪਹਿਲਾ ਹੋਵੇਗਾ। ਇਸ ਸੰਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ MoU ਵੀ ਐਕਸਚੇਂਜ ਕੀਤੇ ਗਏ। 

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ WiFi 

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਸਾਰੇ 20,000 ਸਰਕਾਰੀ ਸਕੂਲਾਂ ਨੂੰ 3 ਮਹੀਨਿਆਂ ਦੇ ਅੰਦਰ 31 ਦਸੰਬਰ, 2023 ਤੱਕ ਹਾਈ ਸਪੀਡ ਵਾਈ-ਫਾਈ ਕੁਨੈਕਸ਼ਨ (100mbps) ਦਿੱਤੇ ਜਾਣਗੇ। ਇਸੇ ਤਰ੍ਹਾਂ ਇਸ ਸਬੰਧੀ ਸਮਝੌਤਿਆਂ ਦਾ ਆਦਾਨ-ਪ੍ਰਦਾਨ ਵੀ ਕੀਤਾ ਗਿਆ।

'ਕੋਈ ਵੀ ਵਿਦਿਆਰਥੀ ਫਰਸ਼ 'ਤੇ ਨਾ ਬੈਠੇ'

ਉਨ੍ਹਾਂ ਕਿਹਾ ਕਿ CM ਭਗਵੰਤ ਮਾਨ ਦਾ ਸੁਪਨਾ ਸੀ ਕਿ ਕੋਈ ਵੀ ਵਿਦਿਆਰਥੀ ਫਰਸ਼ 'ਤੇ ਨਾ ਬੈਠੇ। ਇਸਦੇ ਲਈ ਅਸੀਂ ਸਕੂਲਾਂ ਵਿੱਚ ਬੈਂਚਾਂ ਲਈ 25 ਕਰੋੜ ਰੁਪਏ ਖਰਚ ਕਰਨ ਜਾ ਰਹੇ ਹਾਂ ਅਤੇ ਇਹ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਹੋ ਜਾਵੇਗਾ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਫਰਸ਼ 'ਤੇ ਨਾ ਬੈਠਣਾ ਪਵੇ।
 
ਸਰਕਾਰੀ ਸਕੂਲਾਂ ਵਿੱਚ ਵਾਸ਼ਰੂਮ ਦੇ ਕੰਮ ਲਈ ਦਿੱਤੀ ਗ੍ਰਾਂਟ 

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਸਰਕਾਰੀ ਸਕੂਲਾਂ ਵਿੱਚ ਜਾਂ ਤਾਂ ਬਾਥਰੂਮ ਨਹੀਂ ਹਨ, ਜਾਂ ਉਨ੍ਹਾਂ ਦੀ ਹਾਲਤ ਮਾੜੀ ਸੀ। ਇਸ ਲਈ 60 ਕਰੋੜ ਰੁਪਏ ਦੀ ਲਾਗਤ ਨਾਲ 6,800 ਤੋਂ ਵੱਧ ਬਾਥਰੂਮਾਂ ਨਵੀਨੀਕਰਨ ਕੀਤਾ ਜਾਵੇਗਾ। ਇਸਦੇ ਨਾਲ ਹੀ ਸਰਕਾਰੀ ਸਕੂਲਾਂ ਵਿੱਚ ਸਾਫ਼ ਅਤੇ ਸੈਨੀਟਾਈਜ਼ਡ ਬਾਥਰੂਮ ਮੁਹੱਈਆ ਕਰਵਾਉਣ ਲਈ ਵੀ ਗੱਲ ਕਹੀ ਗਈ। 

10,000 ਨਵੇਂ ਕਲਾਸਰੂਮ ਬਣਾਏ ਜਾ ਰਹੇ ਹਨ 

ਇਸਦੇ ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਕਿ 800 ਕਰੋੜ ਰੁਪਏ ਦੇ ਬਜਟ ਨਾਲ 10,000 ਨਵੇਂ ਕਲਾਸਰੂਮ ਬਣਾਏ ਜਾ ਰਹੇ ਹਨ ਅਤੇ ਸੰਭਵ ਤੌਰ 'ਤੇ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ।

ਇਹ ਵੀ ਪੜ੍ਹੋ: Arvind Kejriwal Punjab Visit: ਅਰਵਿੰਦ ਕੇਜਰੀਵਾਲ ਤੇ ਮਾਨ ਨੇ ਸਕੂਲ ਆਫ ਐਮੀਨੈਂਸ ਦੀ ਕੀਤੀ ਸ਼ੁਰੂਆਤ,ਜਾਣੋ ਕੀ ਕੁਝ ਹੋਵੇਗਾ ਖਾਸ?

Read More
{}{}