Home >>Education

PSEB Practical Exam Date Sheet: ਪੰਜਾਬ ਬੋਰਡ ਨੇ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ

PSEB Practical Exam Date Sheet: ਪੰਜਾਬ ਬੋਰਡ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। 10ਵੀਂ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ

Advertisement
PSEB Practical Exam Date Sheet: ਪੰਜਾਬ ਬੋਰਡ ਨੇ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਕੀਤੀ ਜਾਰੀ, ਜਾਣੋ ਕਦੋਂ ਸ਼ੁਰੂ ਹੋਣਗੀਆਂ ਪ੍ਰੀਖਿਆਵਾਂ
Stop
Riya Bawa|Updated: Jan 30, 2024, 10:31 AM IST

PSEB Practical Exam Date Sheet: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ (Punjab Board Exam 2024) ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਬੱਚਿਆਂ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਭਾਵੇਂ ਕੋਰੋਨਾ ਮਹਾਂਮਾਰੀ ਖ਼ਤਮ ਹੋ ਗਈ ਹੈ ਪਰ ਪ੍ਰੀਖਿਆ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਦੱਸ ਦਈਏ ਕਿ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 18 ਮਾਰਚ ਤੋਂ 6 ਅਪ੍ਰੈਲ ਤੱਕ ਹੋਣਗੀਆਂ। ਜਦਕਿ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤੋਂ 27 ਅਪ੍ਰੈਲ ਦਰਮਿਆਨ ਹੋਣਗੀਆਂ।

ਪ੍ਰੀਖਿਆਵਾਂ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀ ਦੀ ਹੋਵੇਗੀ। ਇਸ ਤੋਂ ਪਹਿਲਾਂ ਬੋਰਡ ਨੇ ਸਾਲਾਨਾ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪ੍ਰੀਖਿਆਵਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਬੋਰਡ ਨੇ ਆਪਣੀ ਪੂਰੀ ਤਿਆਰੀ ਕਰ ਲਈ ਹੈ। ਜਲਦ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀ ਹਨ।

ਇਹ ਵੀ ਪੜ੍ਹੋ:  Lifestyle News: ਦਫਤਰ 'ਚ ਘੰਟਿਆਂ ਕਰਦੇ ਹੋ ਕੰਮ, ਇਨ੍ਹਾਂ ਨੁਸਖਿਆਂ ਨੂੰ ਅਪਨਾਓ, ਨਹੀਂ ਤਾਂ ਹੋ ਜਾਓਗੇ ਬਿਮਾਰੀਆਂ ਦਾ ਸ਼ਿਕਾਰ

ਇਸ ਸਾਲ PSEB 10ਵੀਂ ਅਤੇ 12ਵੀਂ ਜਮਾਤ (Punjab Board Exam 2024)  ਵਿੱਚ ਲਗਭਗ 7 ਲੱਖ ਵਿਦਿਆਰਥੀ ਪ੍ਰੀਖਿਆ ਦੇਣਗੇ। ਪ੍ਰੀਖਿਆ ਦੇਣ ਸਮੇਂ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਚਾਹੀਦਾ। ਇਸ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ। ਇਸ ਦੇ ਨਾਲ ਹੀ ਪ੍ਰੀਖਿਆ ਕੇਂਦਰਾਂ ਨੂੰ ਧੋਖਾਧੜੀ ਮੁਕਤ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ। ਪ੍ਰੀਖਿਆ ਹਾਲ ਵਿੱਚ ਕੋਈ ਵੀ ਮੋਬਾਈਲ ਫੋਨ ਸਮੇਤ ਕੋਈ ਵੀ ਇਲੈਕਟ੍ਰਾਨਿਕ ਵਸਤੂ ਲੈ ਕੇ ਨਹੀਂ ਜਾ ਸਕੇਗਾ।

ਇਸ ਵਾਰ PSEB 10ਵੀਂ ਅਤੇ 12ਵੀਂ ਜਮਾਤ (Punjab Board Exam 2024)ਦੀਆਂ  ਸਾਲਾਨਾ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਅਪੀਅਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇਗਾ ਇਸ ਲਈ ਬੋਰਡ ਅਧਿਕਾਰੀ ਇਸ ਸਬੰਧੀ ਗੰਭੀਰ ਹਨ। ਇੱਥੋਂ ਤੱਕ ਕਿ ਬੋਰਡ ਵੱਲੋਂ ਇੱਕ ਵਿਸ਼ੇਸ਼ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਇਸ ਦੇ ਲਈ ਉਨ੍ਹਾਂ ਨੂੰ 5227136, 37 ਜਾਂ 38 'ਤੇ ਸੰਪਰਕ ਕਰਨਾ ਹੋਵੇਗਾ। ਹਾਲਾਂਕਿ ਇਸ ਤੋਂ ਪਹਿਲਾਂ ਕੋਡ ਨੰਬਰ 0172 ਦਰਜ ਕਰਨਾ ਹੋਵੇਗਾ।

ਇਹ ਵੀ ਪੜ੍ਹੋ:  Ayodhya Ram Mandir: सुबह कोहरे के बीच भक्त अयोध्या राम लला के दर्शन के लिए हुए एकत्र, देखें वीडियो
 

Read More
{}{}