Home >>haryana

Power Minister Ranjit Singh: ਹਰਿਆਣਾ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ, 'ਪੰਜਾਬ ਬਿਜਲੀ ਦੀ ਕਮੀ ਨਾਲ ਜੂਝੇਗਾ'

Power Minister Ranjit Singh: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾ ਰਹੀ ਮੁਫਤ ਬਿਜਲੀ ਤੇ ਲਗਾਏ ਜਾ ਰਹੇ ਬਿਜਲੀ ਕੱਟਾਂ ਉਤੇ ਹਰਿਆਣਾ ਦੇ ਬਿਜਲੀ ਮੰਤਰੀ ਨੇ ਸਵਾਲ ਖੜ੍ਹੇ ਕੀਤੇ ਹਨ।

Advertisement
Power Minister Ranjit Singh: ਹਰਿਆਣਾ ਦੇ ਬਿਜਲੀ ਮੰਤਰੀ ਦਾ ਵੱਡਾ ਬਿਆਨ, 'ਪੰਜਾਬ ਬਿਜਲੀ ਦੀ ਕਮੀ ਨਾਲ ਜੂਝੇਗਾ'
Stop
Ravinder Singh|Updated: May 01, 2023, 07:19 PM IST

Power Minister Ranjit Singh: ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਸੋਮਵਾਰ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਗਰਮੀ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਉਤੇ ਭਾਰ ਘੱਟ ਕਰਨ ਲਈ ਰਾਜ ਵਿੱਚ ਸਰਕਾਰੀ ਦਫਤਰਾਂ ਦੇ ਸਮੇਂ ਨੂੰ ਬਦਲਣ ਦੇ ਫ਼ੈਸਲੇ ਉਤੇ ਤੰਜ ਕੱਸਿਆ ਅਤੇ ਕਿਹਾ ਕਿ ਪੰਜਾਬ ਨੂੰ ਆਉਣ ਵਾਲੇ ਦਿਨਾਂ ਵਿੱਚ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ।

ਹਰਿਆਣਾ ਮੁਫ਼ਤ ਬਿਜਲੀ ਦੀ ਸਪਲਾਈ ਨਹੀਂ ਕਰਦਾ ਹੈ। ਇਸ ਲਈ ਹਰਿਆਣਾ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਤੇ ਅਸੀਂ ਬਿਨਾਂ ਕਿਸੇ ਕੱਟ ਦੇ ਬਿਜਲੀ ਦੀ ਸਪਲਾਈ ਕਰ ਰਹੇ ਹਾਂ ਤੇ ਭਵਿੱਖ ਵਿੱਚ ਵੀ ਸਪਲਾਈ ਕਰਾਂਗੇ। ਅਸੀਂ ਆਪਣੇ ਲੋਕਾਂ ਦੀ ਸਹੂਲਤਾਂ ਦਾ ਧਿਆਨ ਰੱਖਦੇ ਹਾਂ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਗਰਮੀਆਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਮੰਗ ਵਿੱਚ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ।

ਉਨ੍ਹਾਂ ਨੇ ਕਿਹਾ ਕਿ, ''ਅਸੀਂ ਕਈ ਸਾਲਾਂ ਤੱਕ ਬਿਜਲੀ ਦੀਆਂ ਦਰਾਂ ਵਿੱਚ ਇਜ਼ਾਫਾ ਨਹੀਂ ਕੀਤਾ ਪਰ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਜਦਕਿ ਪੰਜਾਬ ਸਰਕਾਰ ਮੁਫ਼ਤ ਬਿਜਲੀ ਵੰਡ ਰਹੀ ਹੈ ਅਤੇ ਹੁਣ ਦਿੱਕਤਾਂ ਹੋਣ ਲੱਗੀਆਂ ਹਨ। ਇਸ ਕਾਰਨ ਸੂਬਾ ਸਰਕਾਰ ਨੇ ਦਫਤਰਾਂ ਦਾ ਸਮਾਂ ਬਦਲਣ ਦਾ ਆਦੇਸ਼ ਦਿੱਤਾ ਹੈ। ਸਵੇਰੇ 7.30 ਤੋਂ ਦੁਪਹਿਰ 2 ਵਦੇ ਤੱਕ ਅਤੇ ਸਾਨੂੰ ਲੱਗਦਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਨੂੰ ਬਿਜਲੀ ਦੀ ਕਮੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ :PM Modi Security Breach: PM ਮੋਦੀ ਦੀ ਸੁਰੱਖਿਆ 'ਚ ਕੁਤਾਹੀ! ਰੋਡ ਸ਼ੋਅ ਦੌਰਾਨ ਵਿਅਕਤੀ ਨੇ ਫੁੱਲ ਨਾਲ ਸੁੱਟਿਆ ਮੋਬਾਈਲ

ਬਿਜਲੀ ਮੰਤਰ ਨੇ ਇਹ ਵੀ ਕਿਹਾ ਕਿ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਮੰਗ ਵਿੱਚ ਵਾਧੇ ਦੀ ਸਥਿਤੀ ਨਾਲ ਨਜਿੱਠਣ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਹਰਿਆਣਾ ਵਿੱਚ ਬਿਜਲੀ ਦੀ ਕਮੀ ਨਹੀਂ ਹੋਣ ਦਵਾਂਗੇ। ਹਾਲਾਂਕਿ ਕੱਲ੍ਹ ਅਸੀਂ 8000 ਮੈਗਾਵਾਟ ਅਤੇ 16 ਲੱਖ ਯੂਨਿਟ ਬਿਜਲੀ ਦੀ ਖ਼ਪਤ ਕੀਤੀ ਅਤੇ ਬਿਨਾਂ ਕਿਸੇ ਕੱਟਆਫ ਦੇ ਇਸ ਨੂੰ ਹਾਸਲ ਕਰ ਲਿਆ।

ਇਹ ਵੀ ਪੜ੍ਹੋ : Centre blocks Mobile Messenger Apps: ਕੇਂਦਰ ਸਰਕਾਰ ਨੇ 14 ਮੋਬਾਈਲ ਐਪਸ ਨੂੰ ਕੀਤਾ ਬਲਾਕ! ਜਾਣੋ ਕਿਉਂ

Read More
{}{}