Home >>Zee PHH

Navjot Singh Sidhu News: ਜੇਲ੍ਹ 'ਚੋਂ ਬਾਹਰ ਆਏ ਨਵਜੋਤ ਸਿੱਧੂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਬਿਆਨ

Navjot Singh Sidhu News:ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਲਗਭਗ 10 ਮਹੀਨੇ ਬਾਅਦ ਸ਼ਨਿੱਚਰਵਾਰ ਨੂੰ ਪਟਿਆਲਾ ਜੇਲ੍ਹ ਵਿਚੋਂ ਰਿਹਾਅ ਹੋਏ। ਇਸ ਮੌਕੇ ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਿਆ।

Advertisement
Navjot Singh Sidhu News: ਜੇਲ੍ਹ 'ਚੋਂ ਬਾਹਰ ਆਏ ਨਵਜੋਤ ਸਿੱਧੂ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਦਿੱਤਾ ਵੱਡਾ ਬਿਆਨ
Stop
Ravinder Singh|Updated: Apr 01, 2023, 09:15 PM IST

Navjot Singh Sidhu News: ਪੰਜਾਬ ਦੇ ਸਾਬਕਾ ਮੰਤਰੀ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨਿੱਚਰਵਾਰ ਨੂੰ ਜੇਲ੍ਹ 'ਚੋਂ ਰਿਹਾਅ ਹੋਏ। ਬਾਹਰ ਆਉਂਦੇ ਹੀ ਉਨ੍ਹਾਂ ਨੇ ਹੱਥ ਜੋੜ ਕੇ ਸਮਰਥਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਮਰਥਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ। ਇਸ ਮੌਕੇ ਨਵਜੋਤ ਸਿੱਧੂ ਨੇ ਕੇਂਦਰ ਤੇ ਸੂਬਾ ਸਰਕਾਰ ਉਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ, ''ਕੋਈ ਵੀ ਸਰਕਾਰ ਪੰਜਾਬ ਨੂੰ ਕਮਜ਼ੋਰ ਕਰਕੇ ਤਾਕਤਵਾਰ ਨਹੀਂ ਹੋ ਸਕਦੀ ਤੇ ਇਸ ਸਮੇਂ ਲੋਕਤੰਤਰ ਬੇੜੀਆਂ ਵਿੱਚ ਹੈ।'' ਇਸ ਮੌਕੇ ਉਨ੍ਹਾਂ ਰਾਹੁਲ ਗਾਂਧੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਜੋ ਵੀ ਡਿਊਟੀ ਲਗਾਏਗੀ, ਉਸ ਨੂੰ ਨਿਭਾਉਣਗੇ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਉਹ ਸਿੱਧੂ ਮੂਸੇਵਾਲਾ ਦੇ ਘਰ ਵੀ ਜਾਣਗੇ।

ਉਨ੍ਹਾਂ ਅੱਗੇ ਕਿਹਾ ਕਿ, ''ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਗਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪਰਿਵਾਰਾਂ ਦੀ ਏਕਤਾ ਨੂੰ ਤੋੜਨ ਦੀ ਕੋਸ਼ਿਸ਼ ਹੋ ਰਹੀ ਹੈ।'' ਇਸ ਮੌਕੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਪੁੱਛਿਆ ਕਿ ਚੋਣਾਂ ਤੋਂ ਪਹਿਲਾਂ ਵੱਡੇ-ਵੱਡੇ ਦਮਗਜ਼ੇ ਮਾਰੇ ਸਨ। ਸੁਰੱਖਿਆ ਘਟਾਉਣ ਦੇ ਮੁੱਦੇ ਉਤੇ ਕਿਹਾ ਕਿ, ''ਇੱਕ ਸਿੱਧੂ ਮਰਵਾ ਦਿੱਤਾ ਹੈ ਤੇ ਦੂਜੇ ਨੂੰ ਹੋਰ ਮਰਵਾ ਦਵੋ।'' ਉਨ੍ਹਾਂ ਨੇ ਕਿਹਾ ਕਿ, ਸਿਰਫ਼ ਵੋਟਾਂ ਹਾਸਲ ਕਰਨ ਲਈ ਸਭ ਕੁਝ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ, ''ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਲੁਕਾਉਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ ਤੇ ਸਰਕਾਰ ਖੌਫਜ਼ਦਾ ਹੈ।'' ਰੇਤ ਤੇ ਹੋਰ ਚੀਜ਼ਾਂ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਰਹੀਆਂ ਹਨ।'' ਉਨ੍ਹਾਂ ਨੇ ਕਿਹਾ ਕਿ, ''ਧਾਰਾ 323 ਵਿੱਚ ਕਿਸੇ ਨੇ ਅੱਜ ਤੱਕ ਕਿਸੇ ਨੇ ਜੇਲ੍ਹ ਨਹੀਂ ਕੱਟੀ ਪਰ ਸਿੱਧੂ ਨੇ ਕੱਟੀ ਹੈ।''  ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਅਸਿੱਧੇ ਤੌਰ ਉਤੇ ਭਗਵੰਤ ਮਾਨ ਉਪਰ ਨਿਸ਼ਾਨਾ ਸਾਧਦਾ ਹੋਏ ਕਿਹਾ ਕਿ, ''ਤੁਮ ਕਰੋ ਤਾਂ ਨਿਆਰੀ ਲੀਲਾ, ਹਮ ਕਰੋ ਤੋ ਕਰੈਕਟਰ ਢੀਲਾ।'' ਇਸ ਦੌਰਾਨ ਪ੍ਰੈਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਮੁਖੀ ਅੰਮ੍ਰਿਤਪਾਲ ਸਿੰਘ ਬਾਰੇ ਪੁੱਛੇ ਸਵਾਲ ਉਤੇ ਨਵਜੋਤ ਸਿੱਧੂ ਨੇ ਕਿਹਾ ਕਿ, ''ਉਹ ਪੰਜਾਬ ਦੀ ਕਾਨੂੰਨੀ ਵਿਵਸਥਾ ਉਤੇ ਸਿੱਧੂ ਮੂਸੇਵਾਲਾ ਦੇ ਘਰ ਜਾ ਦੱਸਣਗੇ।''

ਇਹ ਵੀ ਪੜ੍ਹੋ : Punjab news: ਫਿਰੋਜ਼ਪੁਰ 'ਚ ਵਾਪਰਿਆ ਵੱਡਾ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜ਼ਮ ਦੀ ਹੋਈ ਮੌਤ

ਕਾਬਿਲੇਗੌਰ ਹੈ ਕਿ ਪਹਿਲਾਂ ਉਨ੍ਹਾਂ ਦੀ ਰਿਹਾਈ ਸਵੇਰੇ 11 ਵਜੇ ਅਤੇ ਫਿਰ 3 ਵਜੇ ਦੱਸੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਸ਼ਾਮ 6 ਵਜੇ ਦੇ ਕਰੀਬ ਰਿਹਾਅ ਕੀਤਾ ਗਿਆ। ਉਨ੍ਹਾਂ ਦੇ ਪੁੱਤਰ ਕਰਨ ਸਿੱਧੂ ਨੇ ਦੋਸ਼ ਲਾਇਆ ਸੀ ਕਿ ਕਾਗਜ਼ੀ ਕਾਰਵਾਈ ਦੇ ਨਾਂ 'ਤੇ ਉਨ੍ਹਾਂ ਨੂੰ ਬੇਵਜ੍ਹਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਵੇਰ ਤੋਂ ਕਈ ਵਾਰ ਇੱਕ ਘੰਟੇ ਵਿੱਚ ਰਿਲੀਜ਼ ਹੋਣ ਦੀ ਗੱਲ ਕਹੀ ਗਈ ਹੈ। ਸਮਰਥਕਾਂ ਦੀ ਭਾਰੀ ਭੀੜ ਕਾਰਨ ਰਿਲੀਜ਼ ਵਿੱਚ ਦੇਰੀ ਹੋ ਰਹੀ ਹੈ।

ਇਹ ਵੀ ਪੜ੍ਹੋ : Liquor Rates Increased News: ਸ਼ਰਾਬ ਦੇ ਸ਼ੌਕੀਨਾਂ ਲਈ ਵੱਡਾ ਝਟਕਾ, ਪੰਜਾਬ 'ਚ ਅੱਜ ਤੋਂ ਮਹਿੰਗੀ ਹੋਵੇਗੀ ਸ਼ਰਾਬ

Read More
{}{}