Home >>Zee PHH NRI

America News: ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਪਹਿਲ

America News:  ਅਮਰੀਕਾ ਵਿੱਚ ਹਾਲ ਹੀ ਦੇ ਮਹੀਨਿਆਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਅਤੇ ਕੌਂਸਲੇਟਾਂ ਨੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਦੀ ਪਹਿਲਕਦਮੀ ਤੇਜ਼ ਕਰ ਦਿੱਤੀ ਹੈ।  

Advertisement
 America News: ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਨਾਲ ਸੰਪਰਕ ਕਰਨ ਲਈ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਪਹਿਲ
Stop
Riya Bawa|Updated: Apr 13, 2024, 08:59 AM IST

America News:  ਅਮਰੀਕਾ ਵਿੱਚ ਹਾਲ ਹੀ ਦੇ ਮਹੀਨਿਆਂ ਵਿੱਚ ਭਾਰਤੀ ਵਿਦਿਆਰਥੀਆਂ ਦੀਆਂ ਮੌਤਾਂ ਦੀਆਂ ਘਟਨਾਵਾਂ ਵਿੱਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਦੂਤਾਵਾਸ ਅਤੇ ਕੌਂਸਲੇਟਾਂ ਨੇ ਵਿਦਿਆਰਥੀਆਂ ਨਾਲ ਸੰਪਰਕ ਕਰਨ ਦੀ ਪਹਿਲਕਦਮੀ ਤੇਜ਼ ਕਰ ਦਿੱਤੀ ਹੈ।

ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ, ''ਅਮਰੀਕਾ 'ਚ ਭਾਰਤੀ ਵਿਦਿਆਰਥੀਆਂ ਦੀ ਮੌਤ ਦੀਆਂ ਕੁਝ ਮੰਦਭਾਗੀਆਂ ਘਟਨਾਵਾਂ ਹੋਈਆਂ ਹਨ। ਇਨ੍ਹਾਂ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨੂੰ ਸੰਬੋਧਿਤ ਕਰਦੇ ਹੋਏ ਜੈਸਵਾਲ ਨੇ ਕਿਹਾ, "ਦੂਤਾਵਾਸ ਅਤੇ ਕੌਂਸਲੇਟਾਂ ਨੇ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਹੈ। ਨਿਆਂ ਦਿਵਾਉਣ ਲਈ ਇਹ ਮਾਮਲੇ ਅਮਰੀਕੀ ਅਧਿਕਾਰੀਆਂ ਕੋਲ ਉਚਿਤ ਤਰੀਕੇ ਨਾਲ ਉਠਾਏ ਗਏ ਹਨ।"

ਇਹ ਵੀ ਪੜ੍ਹੋ:  Punjab Robbery News: ਵਿਆਹ ਸਮਾਗਮ ਤੋਂ ਆ ਰਹੇ ਵਿਧਾਇਕ ਨੇ ਕਾਬੂ ਕੀਤਾ ਇੱਕ ਲੁਟੇਰਾ

“ਅਸੀਂ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਕਰਨ ਲਈ ਸੰਪਰਕ ਪਹਿਲਕਦਮੀਆਂ ਨੂੰ ਤੇਜ਼ ਕੀਤਾ ਹੈ ਅਤੇ ਉਨ੍ਹਾਂ ਨੂੰ ਹਰ ਸਮੇਂ ਦੂਤਾਵਾਸ ਅਤੇ ਕੌਂਸਲੇਟਾਂ ਦੇ ਸਹਿਯੋਗ ਦਾ ਭਰੋਸਾ ਦਿਵਾਇਆ ਹੈ।'' ਉਨ੍ਹਾਂ ਕਿਹਾ ਕਿ ਜਨਵਰੀ ਤੋਂ ਹੁਣ ਤੱਕ ਅਮਰੀਕਾ ਵਿੱਚ ਵੱਖ-ਵੱਖ ਘਟਨਾਵਾਂ ਵਿੱਚ 10 ਤੋਂ ਵੱਧ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਵਿੱਚ ਅਚਾਨਕ ਵਾਧਾ ਹੋਣ ਕਾਰਨ ਅਮਰੀਕਾ ਵਿੱਚ ਵਸਦੇ ਭਾਰਤੀਆਂ ਅਤੇ ਭਾਰਤੀਆਂ ਵਿੱਚ ਡਰ ਦਾ ਮਾਹੌਲ ਹੈ। 

ਇਹ ਵੀ ਪੜ੍ਹੋ: BJP Manifesto: ਭਾਜਪਾ ਦੇ ਚੋਣ ਮਨੋਰਥ ਪੱਤਰ 'ਚ ਕੀ-ਕੀ ਹੈ, 14 ਅਪ੍ਰੈਲ ਨੂੰ ਜਾਰੀ ਹੋ ਸਕਦਾ ਹੈ 'ਸੰਕਲਪ ਪੱਤਰ'

 

{}{}