Home >>Zee PHH NRI

Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

Punjabi Youth Death In Canada:ਮਿਲੀ ਜਾਣਕਾਰੀ ਦੇ ਮੁਤਾਬਿਕ ਡੇਢ ਕੁ ਸਾਲ ਪਹਿਲਾ ਘਰ ਦੇ ਆਰਥਿਕ ਹਾਲਾਤ ਨੂੰ ਅਤੇ ਆਪਣੇ ਸੁਨਹਿਰੀ ਭਵਿੱਖ ਲਈ ਕੈਨੇਡਾ ਵਿਖੇ ਵਰਕ ਪਰਮਿਟ ਤੇ ਗਿਆ ਸੀ ਪਰ ਅਚਾਨਕ ਉਸ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ।   

Advertisement
Punjabi Youth Death In Canada: ਸੁਨਹਿਰੀ ਭਵਿੱਖ ਲਈ ਵਿਦੇਸ਼ੀ ਧਰਤੀ 'ਤੇ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
Stop
Riya Bawa|Updated: Aug 08, 2023, 01:57 PM IST

Punjabi Youth Death In Canada: ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ। ਅਜਿਹਾ ਹੀ ਇੱਕ ਮਾਮਲਾ ਕੈਨੇਡਾ (Canada) ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਦੱਸ ਦਈਏ ਕਿ ਤੰਗੀਆਂ ਤਰਸ਼ੀਆਂ ਅਤੇ ਮਜਬੂਰੀਆਂ ਦੇ ਨਾਲ ਬਹੁਤ ਹੀ ਉਮੀਦਾਂ ਆਸਾਂ ਦੇ ਨਾਲ ਵਿਦੇਸ਼ਾਂ ਵਿੱਚ ਪੁੱਤ ਭੇਜਿਆ ਸੀ। ਉਸਦੇ ਮਾਪਿਆਂ ਭੈਣ ਭਰਾਵਾਂ ਅਤੇ ਚਾਹੁਣ ਵਾਲਿਆਂ ਨੂੰ ਭੁੱਬਾਂ ਮਾਰਨ ਲਈ ਮਜ਼ਬੂਰ ਕਰ ਦਿੱਤਾ। ਇਹ ਦੁਖ਼ਦ ਖ਼ਬਰ ਪੰਜਾਬ ਦੇ ਮਲੋਟ ਦੀ ਹੈ ਅਤੇ ਨੌਜਵਾਨ ਮਨਮੀਤ ਸਿੰਘ ਇੱਥੇ ਦਾ ਵਸਨੀਕ ਹੈ।

ਮਿਲੀ ਜਾਣਕਾਰੀ ਦੇ ਮੁਤਾਬਿਕ ਡੇਢ ਕੁ ਸਾਲ ਪਹਿਲਾ ਘਰ ਦੇ ਆਰਥਿਕ ਹਾਲਾਤਾਂ ਕਰਕੇ ਕੈਨੇਡਾ ਵਿਖੇ ਵਰਕ ਪਰਮਿਟ 'ਤੇ ਗਿਆ ਸੀ ਪਰ ਅਚਾਨਕ ਉਸ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਮਨਮੀਤ ਸਿੰਘ ਇੱਕ ਭੈਣ ਦਾ ਇਕੱਲਾ ਭਰਾ ਸੀ। ਪਿਤਾ ਕਾਫੀ ਸਾਲਾਂ ਤੋਂ ਅੱਧਰੰਗ ਕਰਕੇ ਮੰਜੀ ਉੱਤੇ ਪਿਆ ਸੀ। 

ਇਹ ਵੀ ਪੜ੍ਹੋ: Manimajra Murder Case: ਮਨੀਮਾਜਰਾ 'ਚ ਇੱਕੋ ਰਾਤ ਦੋ ਕਤਲ, ਪਹਿਲਾਂ ਪੀਤੀ ਸ਼ਰਾਬ... ਫਿਰ ਹੋਈ ਬਹਿਸ, ਹੁਣ ਉਤਾਰਿਆ ਮੌਤ ਦੇ ਘਾਟ

ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੈਕਸੀਕੋ ਵਿਚ ਹਾਈਵੇ ਕੋਲ ਬੱਸ ਡੂੰਘੀ ਖੱਡ ਵਿਚ ਜਾਣ ਕਾਰਨ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਦੀ ਪਹਿਚਾਣ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਬਲਾਕ ਕਾਹਨੂੰਵਾਨ ਦੇ ਪਿੰਡ ਬਾਗੜੀਆਂ ਦੇ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇਕ ਮਹੀਨਾ ਪਹਿਲਾਂ ਹੀ ਇਕ ਸਥਾਨਕ ਏਜੰਟ ਅਤੇ ਹਾਜੀਪੁਰ ਦੇ ਏਜੰਟ ਰਾਹੀਂ ਅਮਰੀਕਾ ਗਿਆ ਸੀ। 

ਦੱਸ ਦਈਏ ਕਿ ਬੀਤੀ 26 ਜੁਲਾਈ ਨੂੰ ਗੁਰਦਾਸਪੁਰ ਦੇ ਮੁਹੱਲਾ ਇਸਲਾਮਾਬਾਦ ਤੋਂ ਕੈਨੇਡਾ ਪੜ੍ਹਨ ਲਈ ਗਏ ਰਜਤ ਮਹਿਰਾ ਪੁੱਤਰ ਅਸ਼ਵਨੀ ਮਹਿਰਾ ਦੀ ਕੈਨੇਡਾ 'ਚ ਦੌਰਾ ਪੈਣ ਕਾਰਨ 21 ਦਿਨਾਂ ਬਾਅਦ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਗੁਰਦਾਸਪੁਰ ਉਸ ਦੇ ਘਰ ਪਹੁੰਚੀ ਜਿਸ ਦਾ ਅੰਤਿਮ ਸੰਸਕਾਰ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਕੀਤਾ ਗਿਆ। 

ਇਹ ਵੀ ਪੜ੍ਹੋ: Punjab News: ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ; 16 ਦਿਨਾਂ ਬਾਅਦ ਘਰ ਪਹੁੰਚੀ ਮ੍ਰਿਤਕ ਦੇਹ

 

(ਸ੍ਰੀ ਮੁਕਤਸਰ ਸਾਹਿਬ ਤੋਂ ਅਨਮੋਲ ਸਿੰਘ ਵੜਿੰਗ ਦੀ ਰਿਪੋਰਟ)

Read More
{}{}