Home >>Zee PHH Politics

Manish Sisodia News: ਮਨੀਸ਼ ਸਿਸੋਦੀਆ ਅਦਾਲਤ 'ਚ ਪੇਸ਼; ਸੀਬੀਆਈ ਨੇ ਟਰਾਇਲ 'ਚ ਦੇਰੀ ਲਈ ਮੁਲਜ਼ਮਾਂ ਨੂੰ ਠਹਿਰਾਇਆ ਜ਼ਿੰਮੇਵਾਰ

Manish Sisodia Delhi liquor Case: ਸੀਬੀਆਈ ਨੇ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਵੱਲੋਂ ਸੁਣਵਾਈ ਵਿੱਚ ਦੇਰੀ ਕੀਤੀ ਜਾ ਰਹੀ ਹੈ।  ਬਿਨਾਂ ਪੰਨਾਬੰਦੀ ਦੇ ਦਸਤਾਵੇਜ਼ ਸਾਡੇ ਲਈ ਉਹਨਾਂ ਦੀ ਜਾਂਚ ਕਰਨਾ ਮੁਸ਼ਕਲ ਬਣਾਉਂਦੇ ਹਨ।  

Advertisement
Manish Sisodia News: ਮਨੀਸ਼ ਸਿਸੋਦੀਆ ਅਦਾਲਤ 'ਚ ਪੇਸ਼; ਸੀਬੀਆਈ ਨੇ ਟਰਾਇਲ 'ਚ ਦੇਰੀ ਲਈ ਮੁਲਜ਼ਮਾਂ ਨੂੰ ਠਹਿਰਾਇਆ ਜ਼ਿੰਮੇਵਾਰ
Stop
Zee News Desk|Updated: Nov 22, 2023, 01:03 PM IST

Manish Sisodia Delhi liquor Case: ਕਥਿਤ ਸ਼ਰਾਬ ਨੀਤੀ ਨਾਲ ਜੁੜੇ ਘੁਟਾਲੇ (ਦਿੱਲੀ ਸ਼ਰਾਬ ਘੁਟਾਲੇ) ਦੇ ਮਾਮਲੇ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਿਲਾਂ ਖਤਮ ਨਹੀਂ ਹੋ ਰਹੀਆਂ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ  (Manish Sisodia) ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਹੋਏ।

ਅਦਾਲਤ ਨੇ ਅਗਲੀ ਸੁਣਵਾਈ ਤੋਂ ਪਹਿਲਾਂ ਚਾਰਜਸ਼ੀਟ ਨਾਲ ਸਬੰਧਤ ਦਸਤਾਵੇਜ਼ਾਂ ਦੀ ਜਾਂਚ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 22 ਦਸੰਬਰ ਨੂੰ ਰੌਸ ਐਵੇਨਿਊ ਕੋਰਟ ਵਿੱਚ ਹੋਵੇਗੀ।

ਅਦਾਲਤ ਵਿੱਚ ਸੁਣਵਾਈ ਦੌਰਾਨ ਮਨੀਸ਼ ਸਿਸੋਦੀਆ (Manish Sisodia) ਸਮੇਤ ਹੋਰ ਮੁਲਜ਼ਮਾਂ ਦੇ ਵਕੀਲ ਨੇ ਸੀਬੀਆਈ ਵੱਲੋਂ ਦਿੱਤੇ ਦਸਤਾਵੇਜ਼ਾਂ ’ਤੇ ਸਵਾਲ ਉਠਾਏ ਹਨ। ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਸੀਬੀਆਈ ਵੱਲੋਂ ਦਿੱਤੇ ਦਸਤਾਵੇਜ਼ ’ਤੇ ਪੰਨਾਬੰਦੀ (ਪੰਨਾ ਨੰਬਰ) ਸਹੀ ਨਹੀਂ ਹੈ। ਅਦਾਲਤ ਨੇ ਕਿਹਾ ਕਿ ਹਰ ਤਰੀਕ 'ਤੇ ਗੁੰਮ ਹੋਏ ਦਸਤਾਵੇਜ਼ਾਂ ਨੂੰ ਲੈ ਕੇ ਕੋਈ ਨਾ ਕੋਈ ਅਰਜ਼ੀ ਦਾਇਰ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ: Punjab latest Video: CM ਭਗਵੰਤ ਮਾਨ ਦੀ ਮਾਤਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਵੇਖੋ ਵੀਡੀਓ 

ਸੀਬੀਆਈ ਨੇ ਕਿਹਾ ਕਿ ਮੁਲਜ਼ਮਾਂ ਦੇ ਵਕੀਲ ਵੱਲੋਂ ਸੁਣਵਾਈ ਵਿੱਚ ਦੇਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਸਾਨੂੰ ਬਿਨਾਂ ਪੰਨਾ ਦਰਜ ਕੀਤੇ ਦਸਤਾਵੇਜ਼ ਦਿੱਤੇ ਗਏ ਹਨ। ਹਜ਼ਾਰਾਂ ਪੰਨਿਆਂ ਦੇ ਦਸਤਾਵੇਜ਼ ਹਨ। ਬਿਨਾਂ ਪੰਨਾਬੰਦੀ ਦੇ ਦਸਤਾਵੇਜ਼ ਸਾਡੇ ਲਈ ਉਹਨਾਂ ਦੀ ਜਾਂਚ ਕਰਨਾ ਮੁਸ਼ਕਲ ਬਣਾਉਂਦੇ ਹਨ। ਮੁਲਜ਼ਮਾਂ ਦੇ ਵਕੀਲ ਨੇ ਕਿਹਾ ਕਿ ਦਸਤਾਵੇਜ਼ਾਂ ਦੀਆਂ ਪੰਨਿਆਂ ਵਾਲੀਆਂ ਕਾਪੀਆਂ ਦਿੱਤੀਆਂ ਜਾਣ।

ਇਹ ਵੀ ਪੜ੍ਹੋKhanna Raid News: ਖੰਨਾ 'ਚ NIA ਦੀ ਵੱਡੀ ਕਾਰਵਾਈ, ਸਰਬਜੀਤ ਸਿੰਘ ਸੀਆਰ ਕੰਗ ਦੇ ਘਰ ਤੇ ਨਸ਼ਾ ਛੁਡਾਊ ਕੇਂਦਰ 'ਤੇ ਮਾਰਿਆ  ਛਾਪਾ 

ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦਾ ਮੁਲਜ਼ਮ ਬਣਾਇਆ ਹੈ। ਇਸ ਮਾਮਲੇ ਵਿੱਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜਾਂਚ ਏਜੰਸੀ ਦੀ ਨਿਆਂਇਕ ਹਿਰਾਸਤ ਵਿੱਚ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਸੀ।

Read More
{}{}