Home >>Zee PHH Politics

Mukhtar Ansari controversy: ਸੀਐਮ ਮਾਨ ਨੇ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਕੀਤੀ ਜਨਤਕ

Mukhtar Ansari controversy: ਗੈਂਗਸਟਰ ਮੁਖਤਾਰ ਅੰਸਾਰੀ ਦੇ ਮਾਮਲੇ ਨਾਲ ਪੰਜਾਬ ਦੀ ਸਿਆਸਤ ਕਾਫੀ ਭਖਾ ਦਿੱਤੀ ਹੈ। ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਆਹਮੋ-ਸਾਹਮਣੇ ਹੋ ਚੁੱਕੇ ਹਨ।

Advertisement
Mukhtar Ansari controversy: ਸੀਐਮ ਮਾਨ ਨੇ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਕੀਤੀ ਜਨਤਕ
Stop
Ravinder Singh|Updated: Jul 03, 2023, 08:27 PM IST

Mukhtar Ansari controversy: ਗੈਂਗਸਟਰ ਮੁਖਤਾਰ ਅੰਸਾਰੀ ਦੇ ਮੁੱਦੇ ਉਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਆਹਮੋ-ਸਾਹਮਣੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਨੋਟਿਸ ਜਾਰੀ ਕਰਨ ਮਗਰੋਂ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ।

ਇਸ ਤੋਂ ਬਾਅਦ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਤੱਤਕਾਲੀ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਲਿਖੀ ਚਿੱਠੀ ਸੋਸ਼ਲ ਮੀਡੀਆ ਉਤੇ ਜਨਤਕ ਕੀਤੀ ਹੈ।  ਉਨ੍ਹਾਂ ਨੇ ਲਿਖਿਆ ਕਿ ਜੇਲ੍ਹ ਮੰਤਰੀ ਕਹਿ ਰਹੇ ਨੇ ਮੈਨੂੰ ਕੁਝ ਪਤਾ ਨਹੀਂ ..ਮੁੱਖ ਮੰਤਰੀ ਕਹਿ ਰਹੇ ਨੇ ਮੈਂ ਜ਼ਿੰਦਗੀ ਵਿੱਚ ਕਦੇ ਅੰਸਾਰੀ ਨੂੰ ਮਿਲਿਆ ਨਹੀਂ..ਜੇਲ੍ਹਾਂ ਵਿੱਚ ਕੌਣ ਆਇਆ ਕੌਣ ਗਿਆ..ਕਿਸ ਨੂੰ ਪਤਾ ਸੀ?? ਆਹ ਚਿੱਠੀ ਜਨਤਕ ਕਰ ਰਿਹਾ ਹਾਂ..ਲੋਕਾਂ ਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਤਜਰਬੇਕਾਰ ਸਰਕਾਰ ਕਿਵੇਂ ਚੱਲਦੀ ਸੀ..ਹੋਰ ਖ਼ੁਲਾਸੇ ਜਲਦੀ।

ਇਸ ਵਿੱਚ ਰੰਧਾਵਾ ਨੇ ਕੈਪਟਨ ਅਮਰਿੰਦਰ ਸਿੰਘ ਲਿਖਿਆ ਸੀ ਕਿ ਪੰਜਾਬ ਸਰਕਾਰ ਦੀ ਅੰਸਾਰੀ ਮੁੱਦੇ ਉਤੇ ਕਾਫੀ ਕਿਰਕਿਰੀ ਹੋ ਰਹੀ ਹੈ। ਇਸ ਮਸਲੇ ਨੂੰ ਉਹ ਆਪਣੇ ਪੱਧਰ ਉਤੇ ਸਪੱਸ਼ਟ ਕਰਨ।

 

ਇਹ ਵੀ ਪੜ੍ਹੋ : ਆਹ ਲਓ ਰੰਧਾਵਾ ਸਾਹਬ ਤੁਹਾਡੇ “ਅੰਸਾਰੀ” ਵਾਲਾ ਨੋਟਿਸ: CM ਭਗਵੰਤ ਮਾਨ

ਪੂਰੇ ਘਟਨਾਕ੍ਰਮ 'ਤੇ ਨਜ਼ਰ

ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਟਵੀਟ ਕੀਤਾ ਸੀ ਕਿ ਰੋਪੜ ਜੇਲ੍ਹ ਵਿੱਚ ਬੰਦ ਰਹੇ ਗੈਂਗਸਟਰ ਮੁਖਤਾਰ ਅੰਸਾਰੀ ਦੇ ਵਕੀਲ ਤੇ ਹੋਰ ਖ਼ਰਚੇ ਸਰਕਾਰ ਵੱਲੋਂ ਨਹੀਂ ਦਿੱਤੇ ਜਾਣਗੇ। ਇਨ੍ਹਾਂ ਦਾ ਭੁਗਤਾਨ ਤੱਤਕਾਲੀ ਮੁੱਖ ਮੰਤਰੀ ਤੇ ਜੇਲ੍ਹ ਮੰਤਰੀ ਦੀ ਪੈਨਸ਼ਨ ਵਿਚੋਂ ਦਿੱਤੇ ਜਾਣਗੇ। ਇਸ ਮਗਰੋਂ ਤੱਤਕਾਲੀ ਜੇਲ੍ਹ ਮੰਤਰੀ ਨੇ ਪੰਜਾਬ ਸਰਕਾਰ ਨੂੰ ਟਵੀਟ ਨਾ ਕਰਕੇ ਨੋਟਿਸ ਜਾਰੀ ਕਰਨ ਦੀ ਨਸੀਹਤ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਉਹ ਮੁੱਖ ਮੰਤਰੀ ਭਗਵੰਤ ਮਾਨ ਉਤੇ ਮਾਣਹਾਨੀ ਦਾ ਕੇਸ ਦਾਇਰ ਕਰਨਗੇ। ਅੱਜ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਨੋਟਿਸ ਜਾਰੀ ਕਰਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਮਚਾ ਦਿੱਤੀ। 

ਇਹ ਵੀ ਪੜ੍ਹੋ : Punjab News: ਸੁਖਜਿੰਦਰ ਰੰਧਾਵਾ ਦਾ CM ਭਗਵੰਤ ਮਾਨ ਨੂੰ ਚੈਲੰਜ, 'ਪਹਿਲਾਂ ਰਿਕਵਰੀ ਨੋਟਿਸ ਭੇਜਣ ਮੁੱਖ ਮੰਤਰੀ'

Read More
{}{}