Home >>Zee PHH Politics

Punjab News: CM ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰੀ ਨਾ

Punjab Latest News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਓਪਨ ਡਿਬੇਟ ਦਾ ਹਿੱਸਾ ਨਹੀਂ ਹੋਵੇਗੀ।

Advertisement
Punjab News: CM ਭਗਵੰਤ ਮਾਨ ਦੀ ਖੁੱਲ੍ਹੀ ਬਹਿਸ ਦੀ ਚੁਣੌਤੀ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕੋਰੀ ਨਾ
Stop
Rajan Nath|Updated: Oct 13, 2023, 02:34 PM IST

Punjab CM Bhagwant Mann Open Debate Challenge News: ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਗਈ ਸੀ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅਕਾਲੀ ਦੱਲ ਦਾ ਸਟੈਂਡ ਸਪਸ਼ਟ ਕੀਤਾ ਗਿਆ ਹੈ ਅਤੇ ਕਿਸੇ ਵੀ ਓਪਨ ਡਿਬੇਟ ਦਾ ਹਿੱਸਾ ਹੋਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਕਿਸੇ ਵੀ ਓਪਨ ਡਿਬੇਟ ਦਾ ਹਿੱਸਾ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ, ਜਿਸ ਦਿਨ CM ਭਗਵੰਤ ਮਾਨ ਨੇ ਖੁੱਲ੍ਹੀ ਬਹਿਸ ਦੀ ਚੁਣੌਤੀ ਦਾ ਸੱਦਾ ਦਿੱਤਾ ਹੈ, ਕੇਂਦਰ ਦੀ ਟੀਮ SYL ਨੂੰ ਲੈ ਕੇ ਸਰਵੇ ਕਰਨ ਆ ਰਹੀ ਹੈ ਅਤੇ ਉਨ੍ਹਾਂ ਨੂੰ ਪੰਜਾਬ 'ਚ ਕਿਸੇ ਵੀ ਹਾਲ ਵਿੱਚ ਸਰਵੇ ਨਹੀਂ ਕਰਨ ਦਿੱਤਾ ਜਾਵੇਗਾ।  

CM ਮਾਨ ਨੇ ਦਿੱਤਾ ਸੀ ਚੈਲੇਂਜ 

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਟਵੀਟ ਰਾਹੀਂ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਸੀ, "ਭਾਜਪਾ ਪ੍ਰਧਾਨ ਜਾਖੜ ਜੀ , ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਰਾਜਾ ਵੜਿੰਗ-ਪ੍ਰਤਾਪ ਬਾਜਵਾ ਜੀ ਨੂੰ ਮੇਰਾ ਖੁੱਲਾ ਸੱਦਾ ਹੈ ਕਿ ਰੋਜ਼-ਰੋਜ਼ ਦੀ ਕਿੱਚ ਕਿੱਚ ਨਾਲੋਂ ਆਜੋ ਆਪਾਂ ਪੰਜਾਬੀਆਂ ਅਤੇ ਮੀਡੀਆ ਸਾਹਮਣੇ ਬੈਠ ਕੇ ਪੰਜਾਬ ਨੂੰ ਹੁਣ ਤੱਕ ਕੀਹਨੇ ਕਿਵੇਂ ਲੁੱਟਿਆ, ਭਾਈ-ਭਤੀਜੇ ਸਾਲੇ-ਜੀਜੇ, ਮਿੱਤਰ ਮੁਲਾਹਜ਼ੇ, ਟੋਲ ਪਲਾਜੇ,ਜਵਾਨੀ ਕਿਸਾਨੀ,ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ,ਨਹਿਰਾਂ ਦਾ ਪਾਣੀ..ਸਾਰੇ ਮੁੱਦਿਆਂ ਤੇ ਲਾਈਵ ਬਹਿਸ ਕਰੀਏ..ਤੁਸੀਂ ਆਪਣੇ ਨਾਲ ਕਾਗਜ਼ ਵੀ ਲਿਆ ਸਕਦੇ ਹੋ ਪਰ ਮੈਂ ਮੂੰਹ ਜ਼ੁਬਾਨੀ ਬੋਲਾਂਗਾ..1 ਨਵੰਬਰ ‘ਪੰਜਾਬ ਦਿਵਸ” ਵਾਲਾ ਦਿਨ ਠੀਕ ਰਹੇਗਾ..ਤੁਹਾਨੂੰ ਤਿਆਰੀ ਲਈ ਟਾਈਮ ਵੀ ਮਿਲ ਜਾਵੇਗਾ.. ਮੇਰੀ ਤਾਂ ਪੂਰੀ ਤਿਆਰੀ ਐ ਕਿਉਂਕਿ ਸੱਚ ਬੋਲਣ ਵਾਸਤੇ ਰੱਟੇ ਨਹੀਂ ਲਾਉਣੇ ਪੈਂਦੇ.." 

ਇਸ ਤੋਂ ਬਾਅਦ ਮੁੜ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਸੀ, "ਮਾਣਯੋਗ ਸੁਨੀਲ ਜਾਖੜ ਜੀ , ਸੁਖਬੀਰ ਬਾਦਲ ਜੀ , ਬਾਜਵਾ ਜੀ ,ਰਾਜਾ ਵੜਿੰਗ ਜੀ..ਕੋਈ ਥੋੜ੍ਹੀ ਬਹੁਤ ਸ਼ਰਮ ਨਾਮ ਦੀ ਚੀਜ਼ ਘਰੋਂ ਲੈ ਕੇ ਤੁਰਦੇ ਓ ਜਾਂ ਨਹੀਂ ??.. ਚਾਂਦੀ ਦੀ ਕਹੀ ਨਾਲ ਟੱਕ ਲਾਉਣ ਵਾਲੀ ਫ਼ੋਟੋ ਚ ਕੈਪਟਨ ਨਾਲ ਬਲਰਾਮ ਜਾਖੜ ਜੀ ਵੀ ਖੜ੍ਹੇ ਨੇ.,ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਚ ਪ੍ਰਕਾਸ਼ ਸਿੰਘ ਬਾਦਲ ਦੀ SYL ਦੇ ਸਰਵੇ ਕਰਾਉਣ ਦੀ ਇਜ਼ਾਜ਼ਤ ਦੇਣ ਦੀ ਤਾਰੀਫ਼ ਕੀਤੀ..ਸੁਖਬੀਰ ਸਿੰਹਾਂ ਗੁੜਗਾਓਂ ਵਾਲੇ Oberoi ਹੋਟਲ ਦੀ ਫਰਦ ਲੈ ਕੇ ਆਈਂ..ਬਾਕੀ ਰਹੀ ਪਾਣੀ ਦੀ ਗੱਲ ਓਹ ਤੁਸੀਂ ਫ਼ਿਕਰ ਨਾ ਕਰੋ ,,ਛੋਟੇ ਹੁੰਦੇ ਖੇਤ ਮੇਰੀ ਡਿਊਟੀ ਖਾਲ ਤੇ ਗੇੜਾ ਮਾਰਨ ਦੀ ਲੱਗਦੀ ਸੀ ਕਿ ਖਾਲ ਚੋਂ ਕੋਈ ਖੱਡ ਨਾ ਪੈਜੇ..ਡਿਊਟੀ ਹੁਣ ਵੀ ਪ੍ਰਮਾਤਮਾ ਨੇ ਮੇਰੀ ਖਾਲ ਤੇ ਈ ਲਾਈ ਐ ਪਰ ਇਸ ਵਾਰ ਖ਼ਾਲ ਦਾ ਨਾਮ ‘ਸਤਲੁਜ’ ਐ ..1 ਨਵੰਬਰ ਨੂੰ ਆਪਣੇ ਪੁਰਖਿਆਂ ਦੇ ਕੁਰਸੀ ਵਾਸਤੇ ਕੀਤੇ ਹੋਏ ਕੁਰਸੀਨਾਮੇ ਜਰੂਰ ਨਾਲ ਲੈ ਕੇ ਆਇਓ.. ਤਾਂ ਕਿ ਮੇਰੇ ਵਤਨ ਪੰਜਾਬ ਦੇ ਲੋਕ ਵੀ ਜਾਣ ਲੈਣ ਕਿ ਕੁਰਬਾਨੀ ਦੇਣ ਦੀ ਗੱਲ ਕਹਿ ਕੇ ਉਹਨਾਂ ਦੀ ਕਿੰਨੀ ਵਾਰ ਕੁਰਬਾਨੀ ਲਈ ਗਈ…"

'ਮੈਂ ਤਾਂ ਆ ਗਿਆ ਸੀ ਪਰ ਤੂੰ ਖਿਸਕ ਗਿਆ'

ਦੱਸਣਯੋਗ ਹੈ ਕਿ 10 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ CM ਦੀ ਰਿਹਾਸਿਸ਼ ਦਾ ਘੇਰਾਓ ਕੀਤਾ ਸੀ ਅਤੇ ਉਸੇ ਦਿਨ ਖੁੱਲ੍ਹੀ ਕਰਨ ਦੀ ਚੁਣੌਤੀ ਦਿੱਤੀ ਸੀ। ਹਾਲਾਂਕਿ ਉਸ ਦਿਨ ਮੁੱਖ ਮੰਤਰੀ ਭਗਵੰਤ ਮਾਨ ਮੱਧ ਪ੍ਰਦੇਸ਼ ਦੇ ਦੌਰੇ 'ਤੇ ਸਨ। ਇਸ ਤੋਂ ਬਾਅਦ ਉਨ੍ਹਾਂ ਪ੍ਰਦਰਸ਼ਨ ਕਰਨ ਤੋਂ ਬਾਅਦ ਇੱਕ ਟਵੀਟ ਕੀਤਾ ਅਤੇ ਕਿਹਾ ਕਿ "ਮੈਂ ਤਾਂ ਆ ਗਿਆ ਸੀ ਪਰ ਤੂੰ ਖਿਸਕ ਗਿਆ"    

ਜ਼ਿਕਰਯੋਗ ਹੈ ਕਿ CM ਮਾਨ ਵੱਲੋਂ 8 ਅਕਤੂਬਰ ਨੂੰ ਦਿੱਤੇ ਗਏ ਚੈਲੇਂਜ ਦੇ ਜਵਾਬ ਵਿੱਚ ਸੁਖਬੀਰ ਸਿੰਘ ਬਾਦਲ ਨੇ 9 ਅਕਤੂਬਰ ਨੂੰ ਟਵੀਟ ਕੀਤਾ ਸੀ, "ਭਗਵੰਤ ਮਾਨ ਤੇਰਾ ਚੈਲੇਂਜ ਮਨਜ਼ੂਰ ਹੈ। 1 ਨਵੰਬਰ ਤਾਂ ਅਜੇ ਬਹੁਤ ਦੂਰ ਹੈ। ਮੈਂ ਆ ਰਿਹਾ ਹਾਂ ਤੇਰੇ ਘਰ ਚੰਡੀਗੜ੍ਹ 10 ਅਕਤੂਬਰ ਨੂੰ। ਹਿੰਮਤ ਹੈ ਤਾਂ ਬਾਹਰ ਆਕੇ ਮਿਲਣਾ ਜ਼ਰੂਰ। ਪੰਜਾਬ ਦੇ ਪਾਣੀਆਂ ਸਮੇਤ ਸੂਬੇ ਦੇ ਹਰ ਮੁੱਦੇ 'ਤੇ ਕਰਾਂਗੇ ਸਿੱਧੀ ਗੱਲਬਾਤ, ਉਹ ਵੀ ਸਾਰੇ ਮੀਡੀਆ ਦੇ ਸਾਹਮਣੇ। ਪਰ ਹਾਂ ਇੱਕ ਵਾਰ ਪੰਜਾਬ ਦੇ ਅਸਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਓਥੇ ਹੀ ਬੁਲਾ ਲਈਂ ਕਿਉਂਕਿ ਤੇਰੇ ਪੱਲੇ ਤਾਂ ਕੁੱਝ ਹੈ ਨਹੀਂ, ਤੂੰ ਤਾਂ ਇਕੱਲਾ ਮੋਹਰਾ ਹੈਂ, ਇਸ ਕਰਕੇ ਤਾਂ ਤੂੰ ਮੁੱਕਰਨ ਲੱਗੇ ਵੀ ਮਿੰਟ ਲਾਉਂਦਾ ਹੈਂ।"

ਇਹ ਵੀ ਪੜ੍ਹੋ:  Punjab News: ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰ ਰਹੇ ਬੱਚਿਆਂ ਤੇ ਔਰਤਾਂ ਸਣੇ 11 ਬੰਗਲਾਦੇਸ਼ੀ ਕਾਬੂ
 

 

Read More
{}{}