Home >>Zee PHH Politics

ਸੜਕ ’ਤੇ ਵਾਹਨ ਖੜ੍ਹਾ ਕਰਨ ਵਾਲੇ ਸਾਵਧਾਨ, ਸੜਕ ਸੁਰੱਖਿਆ ਹਫ਼ਤੇ ਦੌਰਾਨ ਕੁਤਾਹੀ ਕਰਨ ’ਤੇ ਹੋਵੇਗਾ ਚਲਾਣ!

ਪੰਜਾਬ ਸਰਕਾਰ ਦੁਆਰਾ ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ ਹੈ। 

Advertisement
ਸੜਕ ’ਤੇ ਵਾਹਨ ਖੜ੍ਹਾ ਕਰਨ ਵਾਲੇ ਸਾਵਧਾਨ, ਸੜਕ ਸੁਰੱਖਿਆ ਹਫ਼ਤੇ ਦੌਰਾਨ ਕੁਤਾਹੀ ਕਰਨ ’ਤੇ ਹੋਵੇਗਾ ਚਲਾਣ!
Stop
Zee Media Bureau|Updated: Jan 11, 2023, 07:12 PM IST

Road Safety Week: ਪੰਜਾਬ ਸਰਕਾਰ ਵਲੋਂ ਅੱਜ ਸੜਕ ਸੁਰੱਖਿਆ ਹਫ਼ਤਾ ਮਨਾਉਣ ਦਾ ਐਲਾਨ ਕੀਤਾ ਗਿਆ, ਇਸ ਸਬੰਧੀ ਜਾਣਕਾਰੀ ਦਿੰਦਿਆ ਟਰਾਂਸਪੋਰਟ ਮੰਤਰੀ (Transport Minister) ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰੈਫ਼ਿਕ ਵਿਭਾਗ ਵਲੋਂ ਸਮਾਜ-ਸੇਵੀ ਜਥੇਬੰਦੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

 
ਸੜਕੀ ਆਵਾਜਾਈ ਅਤੇ ਰਾਜ-ਮਾਰਗ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 11 ਤੋਂ 17 ਜਨਵਰੀ, 2023 ਤੱਕ ਸੜਕ ਸੁਰੱਖਿਆ ਹਫ਼ਤਾ ਪ੍ਰੋਗਰਾਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਧੁੰਦ ਦੇ ਮੌਸਮ ਦੌਰਾਨ ਹਾਦਸਿਆਂ ਦਾ ਕਾਰਨ ਬਣ ਰਹੇ ਸੜਕਾਂ 'ਤੇ ਖੜ੍ਹੇ ਵੱਡੇ ਵਾਹਨਾਂ ਦੇ ਚਲਾਨ ਕੀਤੇ ਜਾਣ।

 

ਉਨ੍ਹਾਂ ਦੱਸਿਆ ਕਿ ਟ੍ਰੈਫ਼ਿਕ ਪੁਲਿਸ ਵੱਲੋਂ ਸਾਈਕਲ/ਦੋ ਪਹੀਆ ਵਾਹਨ ਰੈਲੀਆਂ, ਰਿਫ਼ਲੈਕਟਰ ਲਾਉਣਾ, ਡਰਾਈਵਰਾਂ ਦੀ ਸਿਹਤ ਜਾਂਚ, ਓਵਰ ਸਪੀਡਿੰਗ ਤੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਵਿਰੁੱਧ ਟਰੈਫ਼ਿਕ ਵਿਭਾਗ ਵਲੋਂ ਮੁਹਿੰਮ ਵਿੱਢੀ ਜਾਵੇਗੀ। 

ਇਸ ਦੇ ਨਾਲ ਹੀ ਟਰਾਂਸਪੋਰਟ, ਸਟੇਟ ਟਰਾਂਸਪੋਰਟ ਕਮਿਸ਼ਨਰ ਅਤੇ ਸਿਹਤ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਟਰੱਕ ਆਪ੍ਰੇਟਰਾਂ ਤੇ ਟ੍ਰੈਫ਼ਿਕ ਮੁਲਾਜ਼ਮਾਂ ਦੀ ਸਿਹਤ ਤੇ ਅੱਖਾਂ ਦੀ ਜਾਂਚ ਦੇ ਕੈਂਪ ਦਾ ਪ੍ਰਬੰਧ ਕੀਤਾ ਜਾਵੇਗਾ। 

ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ (PWD) ਵਲੋਂ ਸੜਕਾਂ ਦੇ ਆਲੇ-ਦੁਆਲੇ ਸਫ਼ਾਈ ਕਰਨ ਦੀ ਮੁਹਿੰਮ ਵਿੱਢੀ ਜਾਵੇਗੀ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਮਿਊਂਸੀਪਲ ਹੱਦਾਂ ਦੇ ਅੰਦਰ ਵੱਧ ਹਾਦਸਿਆਂ ਵਾਲੇ ਮੋੜਾਂ 'ਤੇ ਸਟਰੀਟ ਲਾਈਟਾਂ ਅਤੇ ਕੈਮਰੇ ਲਾਏ ਜਾਣਗੇ।

ਇਸੇ ਤਰ੍ਹਾਂ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਵੱਲੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਥੀਆਂ ਨੂੰ ਸੜਕ ਹਾਦਸੇ ਘਟਾਉਣ ਸਬੰਧੀ ਅਤੇ ਵਿਦਿਆਰਥੀਆਂ ਨੂੰ ਆਉਣ-ਜਾਣ ਲਈ ਨਿੱਜੀ ਵਾਹਨਾਂ ਦੀ ਥਾਂ ਜਨਤਕ ਟਰਾਂਸਪੋਰਟ ਸੇਵਾ (Publice Transport Service) ਵਰਤਣ ਲਈ ਜਾਗਰੂਕ ਕੀਤਾ ਜਾਵੇਗਾ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੜਕ ਸੁਰੱਖਿਆ ਹਫ਼ਤੇ ਦੌਰਾਨ ਵੱਖ-ਵੱਖ ਗਤੀਵਿਧੀਆਂ ਦਾ ਸੁਚੱਜਾ ਪ੍ਰਬੰਧਨ ਅਤੇ ਲੋਕਾਂ ਦੀ ਭਰਵੀਂ ਸ਼ਮੂਲੀਅਤ ਯਕੀਨੀ ਬਣਾਉਣ।

ਇਹ ਵੀ ਪੜ੍ਹੋ: ASI ਨੂੰ ਹਜ਼ਾਰ ਰੁਪਏ ਪਿੱਛੇ ਧੋਣਾ ਪਿਆ ਨੌਕਰੀ ਤੋਂ ਹੱਥ, ਵਿਜੀਲੈਂਸ ਨੇ ਰੰਗੇ ਹੱਥੀ ਕੀਤਾ ਕਾਬੂ!

 

Read More
{}{}