Home >>Punjab

PU ਦੇ ਕੇਂਦਰੀਕਰਨ 'ਤੇ 'ਆਪ' ਸਰਕਾਰ ਦਾ ਸਟੈਂਡ, ਕਿਸੇ ਹਾਲਤ ਵਿੱਚ ਵੀ ਕੇਂਦਰੀਕਰਨ ਨਹੀਂ ਹੋਣ ਦੇਵਾਂਗੇ: ਮੀਤ ਹੇਅਰ

ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।

Advertisement
PU ਦੇ ਕੇਂਦਰੀਕਰਨ 'ਤੇ 'ਆਪ' ਸਰਕਾਰ ਦਾ ਸਟੈਂਡ, ਕਿਸੇ ਹਾਲਤ ਵਿੱਚ ਵੀ ਕੇਂਦਰੀਕਰਨ ਨਹੀਂ ਹੋਣ ਦੇਵਾਂਗੇ: ਮੀਤ ਹੇਅਰ
Stop
Zee Media Bureau|Updated: Jun 12, 2022, 04:36 PM IST

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰ ਦੇ ਹਵਾਲੇ ਕਰਨ ਬਾਰੇ ਚੱਲ ਰਹੇ ਵਿਵਾਦ ਉੱਪਰ ਖੱਲ੍ਹ ਕੇ ਸਟੈਂਡ ਲਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।

ਉਨ੍ਹਾਂ ਟਵੀਟ ਕਰਦਿਆਂ ਲਿਖਿਆ ਹੈ, "ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮਾਣਯੋਗ ਮੁੱਖਮੰਤਰੀ @BhagwantMann ਜੀ ਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ਵਿੱਚ ਵੀ ਨਹੀਂ ਹੋਣ ਦੇਵਾਂਗੇ।

ਦੱਸ ਦਈਏ ਕਿ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ, ਨਿੱਜੀਕਰਨ ਤੇ ਭਗਵੇਂਕਰਨ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਨੌਂ ਵਿਦਿਆਰਥੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਨਹੀਂ ਕੀਤੀ ਸੀ। ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਨਵਰਾਜ ਸਿੰਘ ਬਰਾੜ ਵੱਲੋਂ ਬੀਤੇ ਦਿਨੀਂ ਸੰਘਰਸ਼ ਕਰ ਰਹੀਆਂ ਇਨ੍ਹਾਂ ਵਿਦਿਆਰਥੀ ਜਥੇਬੰਦੀਆਂ ਨੂੰ ਭਗਵੰਤ ਮਾਨ ਨਾਲ ਮੁਲਾਕਾਤ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਇਸ ਕਰਕੇ ਪੰਜਾਬ ਸਰਕਾਰ ਦੀ ਅਲੋਚਨਾ ਹੋ ਰਹੀ ਸੀ।

{}{}