Home >>Punjab

AAP Janpratinidhi Sammelan: ਭਾਜਪਾ 'ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਆਪ ਦੇ ਰਾਸ਼ਟਰੀ ਲੋਕ ਪ੍ਰਤੀਨਿਧੀ ਸੰਮੇਲਨ ਦੌਰਾਨ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਭਾਜਪਾ 'ਤੇ ਨਿਸ਼ਾਨਾ ਸਾਧਿਆ ਗਿਆ। ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਆਪ ਦੇ ਨੇਤਾਵਾਂ ਨੂੰ ਈਡੀ, ਸੀਬੀਆਈ ਦੀ ਰੇਡ ਕਰਵਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਾਜਪਾ ਦਾ ਆਪਰੇਸ਼ਨ ਲੋਟਸ ਹੁਣ ਫੇਲ੍ਹ ਹੋ ਚੁੱਕਿਆ ਹੈ। ਕਿਉਕਿ ਭਾਜਪਾ ਕੋਲੋ ਆਪ ਦਾ ਇੱਕ ਵੀ ਵਿਧਾਇਕ ਨਹੀਂ ਟੁਟਿਆ।

Advertisement
AAP Janpratinidhi Sammelan: ਭਾਜਪਾ 'ਤੇ ਭੜਕੇ ਅਰਵਿੰਦ ਕੇਜਰੀਵਾਲ, ਕਿਹਾ ਦਬਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼
Stop
Zee News Desk|Updated: Sep 18, 2022, 03:15 PM IST

ਚੰਡੀਗੜ੍ਹ- ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਪਹਿਲਾ ਰਾਸ਼ਟਰੀ ਲੋਕ ਪ੍ਰਤੀਨਿਧੀ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ 20 ਸੂਬਿਆਂ ਦੇ 1500 ਤੋਂ ਵੱਧ ਪ੍ਰਤੀਨਿਧੀ ਹਿੱਸਾ ਲਿਆ ਗਿਆ। ਇਸ ਮੌਕੇ ਸੰਬੋਧਨ ਹੁੰਦਿਆ ਕੇਜਰੀਵਾਲ ਨੇ ਭਾਜਪਾ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ। ਉਨ੍ਹਾਂ ਭਾਜਪਾ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ  ਵੀ ਤਿਖਾ ਹਮਲਾ ਕੀਤਾ।

ਸੰਮੇਲਨ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ ਤੇ ਵਰਕਰਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਰ ਭਾਜਪਾ ਨੂੰ ਇਹ ਨਹੀਂ ਪਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਨੇਤਾ ਕੱਟਣ ਇਮਾਨਦਾਰ ਹਨ। ਪ੍ਰਧਾਨ ਮੰਤਰੀ ਮੋਦੀ ਨੂੰ ਕੇਜਰੀਵਾਲ ਨੇ ਕਿਹਾ ਕਿ  ਉਹ ਭ੍ਰਿਸ਼ਟਾਚਾਰ ਨਾਲ ਲੜਨ ਦੇ ਨਾਂ 'ਤੇ 'ਆਪ' ਨੂੰ 'ਕੁਚਲਣ' ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਗੁਜਰਾਤ ਚੋਣਾਂ 'ਚ ਹਾਰ ਦਾ ਡਰ  ਸਤਾ ਰਿਹਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵੱਲੋਂ ਆਪ ਦੇ ਨੇਤਾਵਾਂ 'ਤੇ  ਈ.ਡੀ ਤੇ ਸੀਬੀਆਈ ਦੀਆਂ ਰੇਡਾਂ ਮਰਵਾਈਆਂ ਜਾ ਰਹੀਆਂ ਹਨ। ਭਾਜਪਾ ਵੱਲੋਂ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਰੇਡ ਮਰਵਾਈ ਗਈ ਪਰ ਜਾਂਚ ਵਿੱਚ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾ ਮੰਤਰੀ ਸਤੇਦਰ ਜੈਨ ਨੂੰ ਭਾਜਪਾ ਵੱਲੋਂ ਗ੍ਰਿਫਤਾਰ ਕੀਤਾ ਗਿਆ। ਪਰ ਆਪ ਦੇ ਨੇਤਾਵਾਂ ਨੂੰ ਦਬਾਉਣ ਲਈ ਭਾਜਪਾ ਵੱਲੋਂ ਰੇਡਾਂ ਕਰਵਾਈਆਂ ਜਾ ਰਹੀਆਂ ਹਨ ਕਿਸੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ।

ਆਪਰੇਸ਼ਨ ਲੋਟਸ

ਪੰਜਾਬ ਇਕਾਈ ਵੱਲੋਂ ਭਾਜਪਾ 'ਤੇ ਉਪਰੇਸ਼ਨ ਲੋਟਸ ਜੇ ਇਲਜ਼ਾਮ ਲਗਾਏ ਗਏ ਸਨ। ਜਿਸ ਤੇ ਬੋਲਦਿਆ ਅਰਵਿੰਦ ਕੇਜਰੀਵਾਲ ਨੇ ਕਿਹਾਕ ਕਿ ਭਾਜਪਾ ਦਾ ਅਪ੍ਰੇਸ਼ਨ ਲੋਟਸ ਫੇਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਆਪ ਦੇ ਵਿਧਾਇਕਾਂ ਨੂੰ 25- 25 ਕਰੋੜ ਰੁਪਏ ਦਾ ਆਫ਼ਰ ਦਿੱਤ ਗਿਆ ਸੀ ਪਰ ਉਨ੍ਹਾਂ ਤੋਂ ਇੱਕ ਵੀ ਵਿਧਾਇਕ ਨਹੀਂ ਟੁਟਿਆ।
ਉਨ੍ਹਾਂ ਕਿਹਾ ਕਿ ਮੈਨੂੰ ਆਪਣੇ ਵਿਧਾਇਕਾਂ ਤੇ ਪੂਰਾ ਭਰੋਸਾ ਹੈ ਤੇ ਮਾਣ ਵੀ ਹੈ। ਉਨ੍ਹਾਂ ਇਹ ਵੀ ਖਦਸ਼ਾ ਜਤਾਇਆ ਕਿ ਅਗਲੇ ਕੁਝ ਦਿਨਾਂ ਵਿੱਚ ਭਾਜਪਾ ਵੱਲੋਂ ਆਪ ਦੇ ਵੱਡੇ ਆਗੂਆਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਸਕਦਾ ਹੈ। ਪਰ ਫਿਰ ਵੀ ਉਹ ਆਮ ਆਦਮੀ ਪਾਰਟੀ ਨੂੰ ਉਹ ਸਾਡਾ ਨੁਕਸਾਨ ਨਹੀਂ ਕਰ ਸਕਣਗੇ।

WATCH LIVE TV

Read More
{}{}