Home >>Punjab

AAP Punjab News: ‘ਆਪ’ ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ; 1619 ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ

AAP Punjab News: ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ 1619 ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ।

Advertisement
AAP Punjab News: ‘ਆਪ’ ਪੰਜਾਬ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ; 1619 ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ
Stop
Ravinder Singh|Updated: Oct 15, 2023, 04:14 PM IST

AAP Punjab: ਆਮ ਆਦਮੀ ਪਾਰਟੀ ਪੰਜਾਬ ਨੇ ਨਵੇਂ ਅਹੁਦੇਦਾਰਾਂ ਦਾ ਐਲਾਨ ਕਰਦੇ ਹੋਏ 1619 ਬਲਾਕ ਪ੍ਰਧਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬੇ ਦੇ ਹੁਸ਼ਿਆਰਪੁਰ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਸੰਗਰੂਰ ਤੇ ਸੂਬੇ ਦੇ ਹੋਰ ਜ਼ਿਲ੍ਹਿਆਂ 'ਚ 1619 ਨਵੇਂ ਅਹੁਦੇਦਾਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਦੇ ਨਿਗਰਾਨੀ ਵਿੱਚ ਇਹ ਸੂਚੀ ਜਾਰੀ ਹੋਈ ਹੈ। ਇਕੱਲੇ ਅੰਮ੍ਰਿਤਸਰ 'ਚ 80 ਨਵੇਂ ਬਲਾਕ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਜਾਣਕਾਰੀ ਮੁਤਾਬਕ ਪਾਰਟੀ ਵੱਲੋਂ ਸਰਕਲ ਇੰਚਾਰਜ ਦੀ ਪੋਸਟ ਖ਼ਤਮ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਥਾਂ ਵੀ ਬਲਾਕ ਪ੍ਰਧਾਨ ਬਣਾਏ ਗਏ ਹਨ। ਕਾਬਿਲੇਗੌਰ ਹੈ ਕਿ ਬੀਤੇ ਦਿਨ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਾਰੇ ਬਲਾਕ ਇੰਚਾਰਜ ਅਤੇ ਸਰਕਲ ਇੰਚਾਰਜ ਦੇ ਅਹੁਦਿਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਸੀ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਗਠਨ ਡਾ. ਸੰਦੀਪ ਪਾਠਕ, ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਤੇ ਕਾਰਜਕਾਰੀ ਪ੍ਰਧਾਨ ਪ੍ਰਿੰ. ਬੁੱਧਰਾਮ ਨੇ ਇਹ ਹੁਕਮ ਜਾਰੀ ਕੀਤੇ ਸਨ।

ਪੰਜਾਬ 'ਚ ਆਮ ਆਦਮੀ ਪਾਰਟੀ (ਆਪ) ਨੇ ਜ਼ਿਲ੍ਹਾ ਪੱਧਰ 'ਤੇ ਕਾਰਜਕਾਰਨੀ ਭੰਗ ਕਰ ਦਿੱਤੀ ਸੀ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਸੀ। ਇਹ ਹੁਕਮ ਸੂਬਾ ਕਾਰਜਕਾਰੀ ਮੁਖੀ ਪ੍ਰਿੰਸੀਪਲ ਬੁੱਧਰਾਮ ਨੇ ਦਿੱਤੇ। ਉਨ੍ਹਾਂ ਕਿਹਾ ਸੀ ਕਿ ਪਿਛਲੇ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਚੰਗਾ ਕੰਮ ਕੀਤਾ ਹੈ ਪਰ ਹੁਣ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਕਾਰਨ ਜਲਦੀ ਹੀ ਨਵੇਂ ਅਧਿਕਾਰੀਆਂ ਦਾ ਐਲਾਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ : Khanna News: ਮੀਂਹ ਨੇ ਕਿਸਾਨਾਂ ਦੀ ਵਧਾਈ ਚਿੰਤਾ! ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ 'ਚ ਫ਼ਸਲਾਂ ਲਈ ਪੁਖ਼ਤਾ ਪ੍ਰਬੰਧ ਨਹੀਂ

ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ 'ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। 

 

ਇਹ ਵੀ ਪੜ੍ਹੋ : Punjab-Haryana High Court News: ਪਹਿਲੀ ਵਾਰ ਚੀਫ਼ ਜਸਟਿਸ ਦੀ ਅਦਾਲਤ 'ਚ ਦੋ ਮਹਿਲਾਵਾਂ ਹੋਣਗੀਆਂ ਜੱਜ

 

Read More
{}{}