Home >>Punjab

Punjab Aap Candidate List 2024: 'ਆਪ' ਨੇ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਮੈਦਾਨ 'ਚ ਉਤਾਰਿਆ

Punjab Aap Candidate List 2024: 'ਆਪ' ਨੇ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਮੈਦਾਨ 'ਚ ਉਤਾਰਿਆ

Advertisement
Punjab Aap Candidate List 2024: 'ਆਪ' ਨੇ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ, ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਮੈਦਾਨ 'ਚ ਉਤਾਰਿਆ
Stop
Manpreet Singh|Updated: Apr 16, 2024, 08:03 PM IST

Punjab Aap Candidate List 2024: 'ਆਪ' ਨੇ ਲੋਕ ਸਭਾ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ। ਆਮ ਆਦਮੀ ਪਾਰਟੀ ਨੇ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫ਼ਿਰੋਜ਼ਪੁਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਸੂਬੇ ਦੇ ਸਾਰੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ।

ਆਮ ਆਦਮੀ ਪਾਰਟੀ ਨੇ ਜਲੰਧਰ ਤੋਂ ਪਵਨ ਟੀਨੂੰ ਨੂੰ ਟਿਕਟ ਦਿੱਤੀ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਜਲੰਧਰ ਤੋਂ ਸੁਸ਼ੀਲ ਰਿੰਕੂ ਨੂੰ ਉਮੀਦਵਾਰ ਬਣਾਇਆ ਸੀ ਪਰ ਉਹ ਭਾਜਪਾ 'ਚ ਸ਼ਾਮਲ ਹੋ ਗਏ ਸਨ। ਹੁਣ ਭਾਜਪਾ ਨੇ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਸਾਬਕਾ ਅਕਾਲੀ ਵਿਧਾਇਕ ਪਵਨ ਟੀਨੂੰ ਐਤਵਾਰ ਨੂੰ 'ਆਪ' 'ਚ ਸ਼ਾਮਲ ਹੋ ਗਏ। 'ਆਪ' ਨੇ ਫ਼ਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਉਮੀਦਵਾਰ ਬਣਾਇਆ ਹੈ। ਗੁਰਦਾਸਪੁਰ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਉਮੀਦਵਾਰ ਬਣਾਇਆ ਗਿਆ ਹੈ। ਪਾਰਟੀ ਨੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।

 

 

Read More
{}{}