Home >>Punjab

Khanna News: ਖੰਨਾ 'ਚ ਇਨਸਾਨੀਅਤ ਹੋਈ ਸ਼ਰਮਸਾਰ; 8 ਸਾਲਾਂ ਬੱਚੀ ਨਾਲ ਜਬਰ-ਜਨਾਹ ਦੀ ਘਿਨੌਣੀ ਵਾਰਦਾਤ ਆਈ ਸਾਹਮਣੇ

Khanna News:  ਖੰਨਾ ਦੇ ਪਿੰਡ ਕੋਟ ਸੇਖੋਂ ਵਿੱਚ 8 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ। 

Advertisement
Khanna News: ਖੰਨਾ 'ਚ ਇਨਸਾਨੀਅਤ ਹੋਈ ਸ਼ਰਮਸਾਰ; 8 ਸਾਲਾਂ ਬੱਚੀ ਨਾਲ ਜਬਰ-ਜਨਾਹ ਦੀ ਘਿਨੌਣੀ ਵਾਰਦਾਤ ਆਈ ਸਾਹਮਣੇ
Stop
Ravinder Singh|Updated: Oct 03, 2023, 09:20 PM IST

Khanna News: ਖੰਨਾ ਦੇ ਪਿੰਡ ਕੋਟ ਸੇਖੋਂ ਵਿੱਚ 8 ਸਾਲ ਦੀ ਬੱਚੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ। ਪੁਲਿਸ ਨੇ ਪੀੜਤਾ ਦੇ ਪਿਤਾ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਮਹਿੰਦਰ ਵਾਸੀ ਜੜੀਆ, ਜ਼ਿਲਾ ਮਿਰਜ਼ਾਪੁਰ (ਯੂ.ਪੀ.) ਖਿਲਾਫ਼ ਆਈਪੀਸੀ ਦੀ ਧਾਰਾ 376, ਪੋਕਸੋ ਐਕਟ 2012 ਦੀ ਧਾਰਾ 4, 5 ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਜਾਣਕਾਰੀ ਅਨੁਸਾਰ ਖੇਤਾਂ ਵਿੱਚ ਬਣੇ ਮੋਟਰ ਵਾਲੇ ਕਮਰੇ ਵਿੱਚ ਇੱਕ ਪਰਿਵਾਰ ਰਹਿੰਦਾ ਹੈ। ਇਸ ਪਰਿਵਾਰ ਦੀ ਔਰਤ ਫੈਕਟਰੀ ਵਿੱਚ ਕੰਮ ਕਰਨ ਗਈ ਹੋਈ ਸੀ। ਪਰਿਵਾਰ ਦਾ ਮੁਖੀ ਦਿਹਾੜੀ ਕੰਮ ਵਾਸਤੇ ਘਰੋਂ ਬਾਹਰ ਗਿਆ ਹੋਇਆ ਸੀ  ਉਸ ਨੂੰ ਕੰਮ ਨਹੀਂ ਮਿਲਿਆ। ਜਿਸ ਤੋਂ ਬਾਅਦ ਉਹ ਵਾਪਸ ਘਰ ਆਇਆ ਤਾਂ ਦੇਖਿਆ ਕਿ ਮੋਟਰ ਵਾਲੇ ਕਮਰੇ ਦਾ ਦਰਵਾਜ਼ਾ ਬੰਦ ਸੀ।

ਪਰਿਵਾਰ ਦੇ ਮੁਖੀ ਨੇ ਖਿੜਕੀ 'ਚੋਂ ਦੇਖਿਆ ਤਾਂ ਮੁਲਜ਼ਮ ਅੰਦਰ ਉਸਦੀ 8 ਸਾਲ ਦੀ ਬੱਚੀ ਨਾਲ ਜ਼ਬਰਦਸਤੀ ਕਰ ਰਿਹਾ ਸੀ। ਇਸ ਦੌਰਾਨ ਉਸਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਿਆ। ਹਾਲਾਂਕਿ ਬੱਚੀ ਦੇ ਪਿਤਾ ਨੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ ਪ੍ਰੰਤੂ ਮੁਲਜ਼ਮ ਖੇਤਾਂ ਵਿਚੋਂ ਭੱਜ ਗਿਆ ਸੀ।

ਬੱਚੀ ਦੇ ਪਿਤਾ ਨੇ ਤੁਰੰਤ ਪਿੰਡ ਦੇ ਮੋਹਤਬਰ ਵਿਅਕਤੀਆਂ ਨੂੰ ਬੁਲਾਇਆ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਅਗਲੀ ਕਾਰਵਾਈ ਆਰੰਭੀ ਅਤੇ ਮੁੱਢਲੀ ਸਟੇਜ਼ 'ਤੇ ਮੁਲਜ਼ਮ ਖਿਲਾਫ਼ ਕੇਸ ਦਰਜ ਕਰਕੇ ਬੱਚੀ ਦਾ ਮੈਡੀਕਲ ਕਰਵਾਇਆ ਗਿਆ। ਮੁਲਜ਼ਮ ਖਿਲਾਫ਼ ਆਈਪੀਸੀ ਦੀ ਧਾਰਾ 376 ਦੇ ਨਾਲ ਨਾਲ ਪੋਸਕੋ ਐਕਟ ਅਧੀਨ ਕੇਸ ਦਰਜ ਕੀਤਾ ਗਿਆ। 

ਦੋਸ਼ੀ ਗ੍ਰਿਫਤਾਰ, ਸਖਤ ਸਜ਼ਾ ਦਿਵਾਈ ਜਾਵੇਗੀ : ਐੱਸ.ਐੱਸ.ਪੀ

ਐੱਸਐੱਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮੁਲਜ਼ਮ ਮਹਿੰਦਰ ਨੇ ਘਿਨੌਣਾ ਅਪਰਾਧ ਕੀਤਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਪੁਲਿਸ ਟੀਮ ਨੇ ਤੁਰੰਤ ਐਫਆਈਆਰ ਦਰਜ ਕਰਕੇ ਮੁਲਜ਼ਮ ਨੂੰ ਟਰੇਸ ਕਰ ਲਿਆ।

ਇਸ ਤੋਂ ਪਹਿਲਾਂ ਕਿ ਮੁਲਜ਼ਮ ਪੰਜਾਬ ਤੋਂ ਬਾਹਰ ਭੱਜ ਜਾਂਦਾ ਉਸਨੂੰ ਕਾਬੂ ਕਰ ਲਿਆ ਗਿਆ। ਇਸ ਮਾਮਲੇ 'ਚ ਜਲਦ ਤੋਂ ਜਲਦ ਸਾਰੇ ਸਬੂਤ ਇਕੱਠੇ ਕਰਨ ਤੋਂ ਬਾਅਦ ਚਲਾਨ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਮੁਲਜ਼ਮ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਈ ਜਾਵੇਗੀ।

ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜਿਆ 50,000 ਕਰੋੜ ਰੁਪਏ ਦੇ ਕਰਜੇ ਦਾ ਵੇਰਵਾ

Read More
{}{}