Home >>Punjab

ਸਾਧੂ ਸਿੰਘ ਧਮਰਸੋਤ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹੋ ਸਕਦੀ ਹੈ ਵੱਡੀ ਕਾਰਵਾਈ

ਮਹਿਕਮੇ 'ਚ ਭ੍ਰਿਸ਼ਟਾਚਾਰ ਦੀਆਂ ਪਰਤਾਂ ਦਾ ਪਰਦਾਫਾਸ਼ ਹੋਣ 'ਤੇ ਹੀ ਪੁਲਸ ਨੇ ਕਾਰਵਾਈ ਕੀਤੀ ਜਿਸ ਤੋਂ ਬਾਅਦ ਚਮਕੌਰ ਸਾਹਿਬ ਦੇ ਵਣ ਰੇਂਜ ਅਫਸਰ ਦੀ ਸ਼ਿਕਾਇਤ 'ਤੇ ਜ਼ਿਲਾ ਰੋਪੜ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ।  

Advertisement
ਸਾਧੂ ਸਿੰਘ ਧਮਰਸੋਤ ਤੋਂ ਬਾਅਦ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹੋ ਸਕਦੀ ਹੈ ਵੱਡੀ ਕਾਰਵਾਈ
Stop
Zee Media Bureau|Updated: Jun 17, 2022, 10:44 AM IST

ਚੰਡੀਗੜ: ਚਮਕੌਰ ਸਾਹਿਬ ਨੇੜੇ ਜੰਗਲਾਤ ਖੇਤਰ 'ਚ ਨਾਜਾਇਜ਼ ਮਾਈਨਿੰਗ ਦੀ ਜਾਂਚ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਕਈ ਸੁਰਾਗ ਮਿਲੇ ਹਨ। ਜਾਂਚ 'ਚ ਸਾਹਮਣੇ ਆਇਆ ਹੈ ਕਿ ਜੰਗਲਾਤ ਜ਼ਮੀਨ ਜਿਸ 'ਤੇ ਕਿਸੇ ਵੀ ਕੀਮਤ 'ਤੇ ਮਾਈਨਿੰਗ ਨਹੀਂ ਕੀਤੀ ਜਾ ਸਕਦੀ ਸੀ, ਪਰ ਸਿਆਸੀ ਆਕਾਵਾਂ ਦੀ ਸ਼ਹਿ 'ਤੇ ਵੱਡੀ ਬੇਰਹਿਮੀ ਨਾਲ ਰੇਤ ਦੀ ਖੁਦਾਈ ਕੀਤੀ ਗਈ ਵੱਡੀਆਂ ਮਸ਼ੀਨਾਂ ਲਗਾ ਕੇ ਕਈ ਕਈ ਫੁੱਟ ਡੂੰਘੇ ਟੋਏ ਪੁੱਟ ਕੇ ਰੇਤ ਕੱਢੀ ਜਾ ਰਹੀ ਹੈ।

 

ਇਸ ਖੇਤਰ ਵਿਚ ਫੜੇ ਗਏ ਵਿਅਕਤੀ ਦੀ ਨੇੜਤਾ ਚੰਨੀ ਨਾਲ ਮੰਨੀ ਜਾ ਰਹੀ ਹੈ ਜਿਸ ਕਾਰਨ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਾਂਚ ਦੇ ਘੇਰੇ ਵਿਚ ਆ ਰਹੇ ਹਨ। ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਗਰਮਾ ਗਿਆ ਸੀ। ਮਹਿਕਮੇ 'ਚ ਭ੍ਰਿਸ਼ਟਾਚਾਰ ਦੀਆਂ ਪਰਤਾਂ ਦਾ ਪਰਦਾਫਾਸ਼ ਹੋਣ 'ਤੇ ਹੀ ਪੁਲਸ ਨੇ ਕਾਰਵਾਈ ਕੀਤੀ ਜਿਸ ਤੋਂ ਬਾਅਦ ਚਮਕੌਰ ਸਾਹਿਬ ਦੇ ਵਣ ਰੇਂਜ ਅਫਸਰ ਦੀ ਸ਼ਿਕਾਇਤ 'ਤੇ ਜ਼ਿਲਾ ਰੋਪੜ ਦੀ ਪੁਲਸ ਨੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ।

 

ਵਿਜੀਲੈਂਸ ਬਿਊਰੋ ਨੂੰ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿਖੇ ਨੋਟੀਫਾਈਡ ਜੰਗਲਾਤ ਦੀ ਜ਼ਮੀਨ ਵਿੱਚੋਂ ਗੈਰ-ਕਾਨੂੰਨੀ ਢੰਗ ਨਾਲ ਰੇਤਾ ਕੱਢਣ ਨਾਲ ਜੰਗਲਾਤ ਵਿਭਾਗ ਵੱਲੋਂ ਲਗਾਏ ਬੂਟਿਆਂ ਨੂੰ ਨੁਕਸਾਨ ਹੋਣ ਦਾ ਪਤਾ ਲੱਗਾ ਸੀ। ਇਸ ਤੋਂ ਇਲਾਵਾ ਜੰਗਲਾਤ ਜ਼ਮੀਨ 'ਤੇ ਭਾਰਤੀ ਜੰਗਲਾਤ ਐਕਟ ਅਤੇ ਜੰਗਲਾਤ (ਸੰਰੱਖਣ) ਐਕਟ ਦੀਆਂ ਧਾਰਾਵਾਂ ਵੀ ਲਾਗੂ ਹਨ ਜਿਸ ਦੇ ਬਾਵਜੂਦ ਸਿਆਸੀ ਸ਼ਹਿ ਹੇਠ ਉਕਤ ਜੰਗਲਾਤ ਜ਼ਮੀਨ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਕੀਤੀ ਜਾ ਰਹੀ ਹੈ।

Read More
{}{}