Home >>Punjab

ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਬਾਅਦ ਆਪ ਦੇ ਵਿਧਾਇਕ ਕੱਢਣਗੇ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਤੀ ਮਾਰਚ

ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਾਰੇ ਵਿਧਾਇਕਾਂ ਨਾਲ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਤੀ ਮਾਰਚ ਕੱਢਿਆ ਜਾਵੇਗਾ।   

Advertisement
ਵਿਸ਼ੇਸ਼ ਸੈਸ਼ਨ ਰੱਦ ਹੋਣ ਤੋਂ ਬਾਅਦ ਆਪ ਦੇ ਵਿਧਾਇਕ ਕੱਢਣਗੇ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਤੀ ਮਾਰਚ
Stop
Zee News Desk|Updated: Sep 22, 2022, 10:14 AM IST

ਚੰਡੀਗੜ੍ਹ- ਪੰਜਾਬ ਵਿੱਚ ਆਮ ਆਮਦੀ ਪਾਰਟੀ ਦੀ ਸਰਕਾਰ ਵੱਲੋਂ ਓਪਰੇਸ਼ਨ ਲੋਟਸ ਦੇ ਖਿਲਾਫ ਵਿਧਾਨ ਸਭਾ ਦਾ ਵਿਸੇਸ਼ ਸੈਸ਼ਨ ਬੁਲਾਇਆ ਗਿਆ ਸੀ। ਇਸ ਵਿਸ਼ੇਸ਼ ਸੈਸ਼ਨ ਵਿੱਚ ਆਪ ਸਰਕਾਰ ਵੱਲੋਂ ਭਰੋਸਗੀ ਮਤਾ ਪਾਸ ਕੀਤਾ ਜਾਣਾ ਸੀ। ਪਰ ਸੈਸ਼ਨ ਤੋਂ ਇੱਕ ਦਿਨ ਪਹਿਲਾ ਹੀ ਮਾਣਯੋਗ ਰਾਜਪਾਲ ਸ੍ਰੀ ਬਨਵਾਰੀ ਲਾਲਾ ਪੁਰੋਹਿਤ ਜੀ ਵੱਲੋਂ ਇਸ ਨੂੰ ਗੈਰ-ਸੰਵਿਧਾਨਕ ਕਰਾਰ ਦਿੰਦਿਆ ਰੱਦ ਕਰ ਦਿੱਤਾ। 

ਸੈਸ਼ਨ ਦੇ ਰੱਦ ਹੋਣ ਤੋਂ ਬਾਅਦ ਜਿਥੇ ਵਿਰੋਧੀ ਧਿਰਾਂ ਵੱਲੋਂ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ ਉੱਥੇ ਹੀ ਆਮ ਆਦਮੀ ਪਾਰਟੀ ਦੇ ਮੰਤਰੀ ਵਿਧਾਇਕਾਂ ਵਿੱਚ ਰਾਜਪਾਲ ਦੇ ਇਸ ਫੈਸਲੇ ਦਾ ਇਤਰਾਜ਼ ਜਤਾਇਆ ਜਾ ਰਿਹਾ। ਵਿਰੋਧੀ ਧਿਰਾਂ ਵੱਲੋਂ ਰਾਜਪਾਲ ਦੇ ਇਸ ਫੈਸਲੇ ਨੂੰ ਸ਼ਲਾਘਾਯੋਗ ਦੱਸਿਆ ਤੇ ਕਿਹਾ ਕਿ ਇਸ ਨਾਲ ਪੰਜਾਬ ਦਾ ਕਰੋੜਾ ਰੁਪਇਆ ਬਚੇਗਾ ਤੇ ਇਹ ਸੈਸ਼ਨ ਬੁਲਾਣਾ ਆਮ ਆਦਮੀ ਪਾਰਟੀ ਦੀ ਗੈਰ- ਸੰਵਿਧਾਨਕ ਕਾਰਵਾਈ ਸੀ। ਪਰ ਦੂਜੇ ਪਾਸੇ ਆਪ ਦੇ ਮੰਤਰੀ ਤੇ ਵਿਧਾਇਕ ਰਾਜਪਾਲ ਦੇ ਇਸ ਫੈਸਲੇ 'ਤੇ ਨਾਰਾਜ਼ ਨਜ਼ਰ ਆ ਰਹੇ ਹਨ।

ਆਪਰੇਸ਼ਨ ਲੋਟਸ ਖਿਲਾਫ ਸ਼ਾਤੀ ਮਾਰਚ ਕੱਢੇਗੀ ਆਪ 

ਰਾਜਪਾਲ ਵੱਲੋਂ ਵਿਸ਼ੇਸ਼ ਸੈਸ਼ਨ ਰੱਦ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਰਾਜਪਾਲ ਦੇ ਇਸ ਫੈਸਲੇ ਦਾ ਵਿਰੋਧ ਜਤਾਇਆ ਗਿਆ। ਮੌਕੇ 'ਤੇ ਸੈਸ਼ਨ ਰੱਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਹੰਗਾਮੀ ਮੀਟਿੰਗ ਸੱਦੀ ਗਈ। ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਵਿਧਾਨ ਸਭਾ ਤੋਂ ਰਾਜ ਭਵਨ ਤੱਕ ਸ਼ਾਤੀ ਮਾਰਚ ਕੱਢਣਗੇ। ਆਮ ਆਦਮੀ ਪਾਰਟੀ ਨੇ ਕਿਹਾ ਕਿ ਇਹ ਸ਼ਾਤੀ ਮਾਰਚ ਓਪਰੇਸ਼ਨ ਲੋਟਸ ਦੇ ਵਿਰੋਧ ਵਿੱਚ ਕੱਢਿਆ ਜਾਵੇਗਾ। 

WATCH LIVE TV

 

Read More
{}{}