Home >>Punjab

Ajnala News: ਅਜਨਾਲਾ ਦੇ ਲੜਕੇ ਦੀ ਲੁਧਿਆਣਾ ਦੀ ਜੇਲ੍ਹ 'ਚ ਮੌਤ; ਪ੍ਰੇਮ ਸਬੰਧਾਂ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਸੀ ਕੁੱਟਮਾਰ

Ajnala News:  ਅਜਨਾਲਾ ਦੇ ਪਿੰਡ ਦੇ ਨਾਬਾਲਿਗ ਨੌਜਵਾਨ ਦੀ ਲੁਧਿਆਣਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।

Advertisement
Ajnala News: ਅਜਨਾਲਾ ਦੇ ਲੜਕੇ ਦੀ ਲੁਧਿਆਣਾ ਦੀ ਜੇਲ੍ਹ 'ਚ ਮੌਤ; ਪ੍ਰੇਮ ਸਬੰਧਾਂ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਕੀਤੀ ਸੀ ਕੁੱਟਮਾਰ
Stop
Ravinder Singh|Updated: Jul 05, 2024, 12:41 PM IST

Ajnala News (ਭਰਤ ਸ਼ਰਮਾ): ਅਜਨਾਲਾ ਦੇ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਉਪਰ ਤਸ਼ੱਦਦ ਮਗਰੋਂ ਮੌਤ ਹੋਣ ਦਾ ਮਾਮਲੇ ਸਾਹਮਣੇ ਆਇਆ ਹੈ। ਦਰਅਸਲ ਵਿੱਚ ਨਾਬਾਲਿਗ ਲੜਕੇ ਦੇ ਨਾਬਾਲਿਗ ਲੜਕੀ ਨਾਲ ਪ੍ਰੇਮ ਸਬੰਧ ਸਨ, ਜਿਸ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਉਪਰ ਤਸ਼ੱਦਦ ਢਾਹ ਕੇ ਵੀਡੀਓ ਵਾਇਰਲ ਕਰ ਦਿੱਤੀ ਗਈ।

ਇਸ ਤੋਂ ਬਾਅਦ ਲੜਕੀ ਦੇ ਪਰਿਵਾਰ ਵੱਲੋਂ ਪੁਲਿਸ ਨੂੰ ਸ਼ਿਕਾਇਤ ਕਰਕੇ ਲੜਕੇ 'ਤੇ ਮਾਮਲਾ ਵੀ ਦਰਜ ਕਰਵਾ ਦਿੱਤਾ ਸੀ। ਜਿਸ ਉਪਰੰਤ ਲੜਕੇ ਨੂੰ ਪੁਲਸ ਵੱਲੋਂ ਲੁਧਿਆਣਾ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ ਜਿੱਥੇ ਹੁਣ ਉਸ ਦੀ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਪਿੰਡ ਚਮਿਆਰੀ ਦੇ ਨਾਬਾਲਿਗ ਨੌਜਵਾਨ ਰੋਹਿਤ ਤੇ ਪਿੰਡ ਦੀ ਹੀ ਨਾਬਾਲਿਗ ਲੜਕੀ ਵਿਚਾਲੇ ਆਪਸੀ ਪ੍ਰੇਮ ਸਬੰਧ ਸਨ। ਇਸ ਤੋਂ ਬਾਅਦ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਲੜਕੇ ਨੂੰ ਫੜ੍ਹ ਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੁੱਟਮਾਰ ਕਰਕੇ ਉਸ ਦੀ ਨੱਕ ਨਾਲ ਲਕੀਰਾਂ ਕਢਾਉਂਦੇ ਹੋਏ ਦੀ ਵੀਡੀਓ ਵੀ ਬਣਾਈ।

ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਪੁਲਿਸ ਨੌਂ ਨੂੰ ਦਿੱਤੀ ਸ਼ਿਕਾਇਤ ਉਤੇ ਲੜਕੇ ਖਿਲਾਫ਼ ਮਾਮਲਾ ਦਰਜ ਕਰਵਾ ਦਿੱਤਾ ਅਤੇ ਲੜਕੇ ਨੂੰ ਪੁਲਿਸ ਵੱਲੋਂ ਲੁਧਿਆਣਾ ਜੇਲ੍ਹ ਵਿੱਚ ਭੇਜ ਦਿੱਤਾ ਗਿਆ। ਹੁਣ ਨੌਜਵਾਨ ਦੀ ਜੇਲ੍ਹ ਵਿੱਚ ਮੌਤ ਹੋ ਗਈ ਹੈ। ਇਸ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਪੁਲਿਸ ਉਪਰ ਸਵਾਲ ਖੜ੍ਹੇ ਕੀਤੇ ਹਨ।

ਇਹ ਵੀ ਪੜ੍ਹੋ : Sarva Shiksha Abhiyan: ਕੇਂਦਰ ਸਰਕਾਰ ਨੇ ਸਰਵ ਸਿੱਖਿਆ ਅਭਿਆਨ ਤਹਿਤ ਦਿੱਤੇ ਜਾਣ ਵਾਲੀ 570 ਕਰੋੜ ਰੁਪਏ ਦੀ ਰਾਸ਼ੀ ਰੋਕੀ

ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਸੀ ਤੇ ਪੁਲਿਸ ਦੀ ਹਾਜ਼ਰੀ ਵਿੱਚ ਵੀ ਲੜਕੀ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਪੁਲਿਸ ਕੋਲੋਂ ਕੁਟਵਾਇਆ ਗਿਆ ਸੀ ਜਿਸ ਦੇ ਚੱਲਦੇ ਉਸ ਨੂੰ ਕੋਈ ਅੰਦਰੂਨੀ ਸੱਟ ਲੱਗਣ ਕਰਕੇ ਉਸ ਦੀ ਮੌਤ ਹੋ ਗਈ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਸ ਮਾਮਲੇ ਵਿੱਚ ਜਿਨ੍ਹਾਂ ਨੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ : Punjab News: ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਦੇ ਹੁਕਮ

 

{}{}