Home >>Punjab

Punjab News: ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

Punjab News: ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।

Advertisement
Punjab News: ਆਇਰਲੈਂਡ ਦੇ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
Stop
Manpreet Singh|Updated: Jun 27, 2024, 04:44 PM IST

Punjab News: ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ ਸ੍ਰੀ ਕੇਵਿਨ ਕੈਲੀ ਨੇ ਆਪਣੇ ਤਿੰਨ ਸੀਨੀਅਰ ਸਾਥੀਆਂ ਸਮੇਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਵਿੱਚ ਹੋਈ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਭਾਰਤ ਅਤੇ ਆਇਰਲੈਂਡ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਸੰਧਵਾਂ ਨੇ ਪੰਜਾਬ ਅਤੇ ਆਇਰਲੈਂਡ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ।

ਦੋਵਾਂ ਆਗੂਆਂ ਨੇ ਆਪਸੀ ਵਿਚਾਰ-ਵਟਾਂਦਰੇ ਮਗਰੋਂ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।

ਸੰਧਵਾਂ ਨੇ ਕੇਵਿਨ ਕੈਲੀ ਨੂੰ ਆਇਰਲੈਂਡ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।

ਮੀਟਿੰਗ ਦੌਰਾਨ ਕੇਵਿਨ ਕੈਲੀ ਨੇ ਆਇਰਲੈਂਡ ਅਤੇ ਭਾਰਤ ਦੋਵਾਂ ਦੇਸ਼ਾਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ। ਸ੍ਰੀ ਕੇਵਿਨ ਕੈਲੀ ਨੇ ਦੱਸਿਆ ਕਿ ਆਇਰਲੈਂਡ, ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਉਂਦਾ ਆ ਰਿਹਾ ਹੈ, ਜਿਸ ਨਾਲ ਦੋਵਾਂ ਦੇਸ਼ਾਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।

ਇਹ ਵੀ ਪੜ੍ਹੋ: Amritsar News: ਅਮਰੀਕਾ ਤੋਂ ਆਈ NRI ਔਰਤ ਨਾਲ ਏਜੰਟ ਨੇ ਮਾਰੀ ਠੱਗੀ, ਪਰੇਸ਼ਾਨ ਔਰਤ ਨੇ ਸੜਕ 'ਤੇ ਲਗਾਇਆ ਧਰਨਾ

 

ਭਾਰਤ ਵਿੱਚ ਆਇਰਲੈਂਡ ਦੇ ਰਾਜਦੂਤ, ਕੇਵਿਨ ਕੈਲੀ ਨਾਲ ਰੇਮੰਡ ਮੁਲੇਨ ਡਿਪਟੀ ਅੰਬੈਸਡਰ, ਪੀਡਰ ਓ’ਹੁਬੇਨ ਕੌਂਸਲਰ, ਸੈਕਿੰਡ ਸੈਕਟਰੀ ਅਤੇ ਕੈਰਬਰੇ ਓ'ਫੀਅਰਘਾਲ, ਵੀਜ਼ਾ ਦਫਤਰ ਦੇ ਮੁਖੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Jalandhar News: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਡਿੱਗਣ ਵਾਲੀ ਹੈ- ਚਰਨਜੀਤ ਚੰਨੀ

Read More
{}{}