Home >>Punjab

Amritpal Singh News: ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਿੱਚ No Entry, ਸ਼ਰਤਾਂ ਸਮੇਤ ਮਿਲੀ ਪੈਰੋਲ

Amritpal Singh News:  ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।

Advertisement
Amritpal Singh News: ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਿੱਚ No Entry, ਸ਼ਰਤਾਂ ਸਮੇਤ ਮਿਲੀ ਪੈਰੋਲ
Stop
Manpreet Singh|Updated: Jul 04, 2024, 01:37 PM IST

Amritpal Singh News(Manoj Joshi): ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਜਿਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ। ਇਸ ਦੌਰਾਨ ਉਹ ਸਪੀਕਰ ਓਮ ਬਿਰਲਾ ਦੇ ਕਮਰੇ ‘ਚ ਸਹੁੰ ਚੁੱਕਣਗੇ। ਇਸ ਸਬੰਧੀ ਜਾਣਕਾਰੀ ਫ਼ਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਦਿੱਤੀ ਸੀ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਵੱਲੋਂ ਇੱਕ ਪੱਤਰ ਜਾਰੀ ਕੀਤੀ ਗਿਆ ਹੈ। ਜਿਸ ਵਿੱਚ ਲਿਖਿਆ ਗਿਆ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ ਲੈ ਕੇ 4 ਦਿਨਾਂ ਜਾਂ ਫਿਰ ਘੱਟ ਦੇ ਲਈ ਸਹੁੰ ਚੁੱਕਣ ਲਈ ਅਸਥਾਈ ਤੌਰ 'ਤੇ ਰਿਹਾਈ ਦਿੱਤੀ ਜਾਵੇ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ ‘ਤੇ ਪੈਰੋਲ ਦਿੱਤੀ ਗਈ ਹੈ।

ਪਹਿਲੀ ਸ਼ਰਤ- ਐੱਐੱਸਪੀ, ਅੰਮ੍ਰਿਤਸਰ (ਦਿਹਾਤੀ) ਵੱਲੋਂ ਸੁਝਾਈ ਗਈ ਪੁਲਿਸ ਮੁਲਾਜ਼ਮਾਂ ਦੀ ਨਫਰੀ ਅੰਮ੍ਰਿਤਪਾਲ ਸਿੰਘ ਦੇ ਨਾਲ ਡਿਬਰੂਗੜ੍ਹ ਜੇਲ੍ਹ ਤੋਂ ਅਸਥਾਈ ਤੌਰ 'ਤੇ ਰਿਹਾਅ ਹੋਣ ਤੋਂ ਲੈ ਕੇ ਜੇਲ੍ਹ ਵਾਪਸ ਆਉਣ ਤੱਕ ਨਾਲ ਰਹੇਗੀ। ਇਸ ਦੌਰਾਨ ਡਿਬਰੂਗੜ੍ਹ ਜੇਲ੍ਹ ਦੇ ਕੁਝ ਸੁਰੱਖਿਆ ਮੁਲਾਜ਼ਮ ਵੀ ਉਨ੍ਹਾਂ ਦੇ ਨਾਲ ਰਹਿਣਗੇ।

ਦੂਜੀ ਸ਼ਰਤ- ਅੰਮ੍ਰਿਤਪਾਲ ਸਿੰਘ ਸੰਸਦ ਭਵਨ ਕੰਪਲੈਕਸ ਵਿੱਚ ਮੌਜੂਦਗੀ ਤੱਕ ਉਨ੍ਹਾਂ ਦੇ ਨਾਲ ਓਨੀ ਗਿਣਤੀ ਵਿੱਚ ਹੀ ਸੁਰੱਖਿਆ ਮੁਲਾਜ਼ਮ ਹੋਣਗੇ ਜਿੰਨੀ ਲੋਕ ਸਭਾ ਦੇ ਸਕੱਤਰ ਜਨਰਲ ਵੱਲੋਂ ਆਗਿਆ ਹੋਵੇਗੀ।

ਤੀਜੀ ਸ਼ਰਤ- ਅਸਥਾਈ ਰਿਹਾਈ ਦੇ ਸਮੇਂ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਕਿਸੇ ਹੋਰ ਥਾਂ ਜਾਣ ਦੀ ਇਜਾਜ਼ਤ ਨਹੀਂ ਹੋਣਗੇ।

ਚੌਥੀ ਸ਼ਰਤ- ਅਸਥਾਈ ਰਿਹਾਈ ਦੀ ਮਿਆਦ ਵਿੱਚ ਕੇਂਦਰੀ ਜੇਲ੍ਹ ਡਿਬਰੂਗੜ੍ਹ ਤੋਂ ਨਵੀਂ ਦਿੱਲੀ ਫਿਰ ਵਾਪਸ ਜਾਣ ਤੱਕ ਦਾ ਸਮਾਂ ਸ਼ਾਮਲ ਹੋਵੇਗਾ।

ਪੰਜਵੀ ਸ਼ਰਤ- ਜਿਸ ਸਮੇਂ ਤੱਕ ਅੰਮ੍ਰਿਤਪਾਲ ਸਿੰਘ ਨੂੰ ਪਾਰਲੀਮੈਂਟ ਕੰਪਲੈਕਸ ਵਿੱਚ ਰਹਿਣ ਦੀ ਲੋੜ ਨਹੀਂ ਹੋਵੇਗੀ, ਉਸ ਸਮੇਂ ਤੱਕ ਉਨ੍ਹਾਂ ਨੂੰ ਨਵੀਂ ਦਿੱਲੀ ਵਿੱਚ ਅਜਿਹੀ ਥਾਂ 'ਤੇ ਰੱਖਿਆ ਜਾਵੇਗਾ, ਜੋ ਵੱਖ-ਵੱਖ ਸੁਰੱਖਿਆ ਕਾਰਨਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਦੁਆਰਾ ਢੁਕਵਾਂ ਸਮਝਿਆ ਜਾਵੇਗਾ।

ਛੇਵੀਂ ਸ਼ਰਤ- ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰ ਉਨ੍ਹਾਂ ਨੂੰ ਨਵੀਂ ਦਿੱਲੀ ਠਹਿਰਨ ਦੇ ਸਮੇਂ ਦੌਰਾਨ ਹੀ ਮਿਲ ਸਕਣਗੇ।

ਸਤਵੀਂ ਸ਼ਰਤ- ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਨੂੰ ਨੁਕਸਾਨ ਪਹੁੰਚਾਉਣ ਵਾਲਾ ਕੋਈ ਵੀ ਕੰਮ ਕਰਨ ਜਾਂ ਕੋਈ ਵੀ ਬਿਆਨ ਦੇਣ ਤੋਂ ਗੁਰੇਜ਼ ਕਰਨ।

ਅੱਠਵੀ ਸ਼ਰਤ- ਅੰਮ੍ਰਿਤਪਾਲ ਸਿੰਘ ਜਾਂ ਉਨ੍ਹਾਂ ਦੇ ਕਿਸੇ ਵੀ ਪਰਿਵਾਰਿਕ ਮੈਂਬਰ/ਰਿਸ਼ਤੇਦਾਰ ਨੂੰ ਉਨ੍ਹਾਂ ਦੇ ਕਿਸੇ ਵੀ ਬਿਆਨ ਦੀ ਵੀਡੀਓਗ੍ਰਾਫੀ ਕਰਨ ਅਤੇ/ਜਾਂ ਅਜਿਹੇ ਕਿਸੇ ਬਿਆਨ ਨੂੰ ਕਿਸੇ ਵੀ ਰੂਪ ਵਿੱਚ ਪ੍ਰਸਾਰਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਨੌਂਵੀ ਸ਼ਰਤ- ਅੰਮ੍ਰਿਤਪਾਲ ਸਿੰਘ ਦੀ ਦਿੱਤੀ ਫੇਰੀ ਦਾ ਸਾਰਾ ਖਰਚਾ ਡੀਜੀਪੀ, ਪੰਜਾਬ ਕੋਲ ਉਪਲਬਧ ਵਿਭਾਗੀ ਬਜਟ ਵਿੱਚੋਂ ਵਸੂਲ ਕੀਤਾ ਜਾਵੇਗਾ।

ਦਸਵੀਂ ਸ਼ਰਤ- ਐੱਸਐੱਸਪੀ, ਅੰਮ੍ਰਿਤਸਰ (ਦਿਹਾਤੀ) ਅੰਮ੍ਰਿਤਪਾਲ ਸਿੰਘ ਦੀ ਆਰਜ਼ੀ ਰਿਹਾਈ ਦੀਆਂ ਸ਼ਰਤਾਂ ਦੀ ਪਾਲਣਾ ਲਈ ਲੋਕ ਸਭਾ ਦੇ ਸਕੱਤਰ ਜਨਰਲ ਨਾਲ ਤਾਲਮੇਲ ਕਰਨਗੇ।

ਦੱਸਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

 

{}{}