Home >>Punjab

Amritsar News: ਅੰਮ੍ਰਿਤਸਰ ਪੁਲਿਸ ਨੇ ਅਫੀਮ ਤੇ ਭਾਰੀ ਅਸਲੇ ਸਮੇਤ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

Amritsar News: ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।

Advertisement
Amritsar News: ਅੰਮ੍ਰਿਤਸਰ ਪੁਲਿਸ ਨੇ ਅਫੀਮ ਤੇ ਭਾਰੀ ਅਸਲੇ ਸਮੇਤ ਦੋ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Stop
Ravinder Singh|Updated: Jan 23, 2024, 04:26 PM IST

Amritsar News: ਅੰਮ੍ਰਿਤਸਰ ਪੁਲਿਸ ਨੇ ਨਸ਼ਾ ਸਮੱਗਲਰਾਂ ਵਿਰੁੱਧ ਵੱਡੇ ਪੱਧਰ ਉਪਰ ਮੁਹਿੰਮ ਵਿੱਢੀ ਹੋਈ ਹੈ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਵੱਲੋਂ 2 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।

ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 3 ਕਿਲੋ ਅਫੀਮ, 01 ਰਿਵਾਲਵਰ (.32 ਬੋਰ), 01 ਰਾਈਫਲ (.12 ਬੋਰ), 01 ਰਾਈਫਲ (ਸਪਰਿੰਗ ਫੀਲਡ .30-6 ਬੋਰ), 44 ਰੌਂਦ, 20 ਹਜ਼ਾਰ ਰੁਪਏ ਡਰੱਗ ਮਨੀ, 01 ਫਾਰਚੂਨਰ ਗੱਡੀ ਤੇ 02 ਮੋਬਾਈਲ ਫੋਨ ਬਰਾਮਦ ਹੋਏ ਹਨ। ਡੀਸੀਪੀ ਇਨਵੈਸਟੀਗੇਸ਼ਨ ਅੰਮ੍ਰਿਤਸਰ ਹਰਪ੍ਰੀਤ ਸਿੰਘ ਮੰਡੇਰ ਨੇ ਫੜੇ ਗਏ ਨਸ਼ਾ ਤਸਕਰਾਂ ਦੀ ਪਛਾਣ ਸੁਰਜੀਤ ਸਿੰਘ (44) ਵਾਸੀ ਪਿੰਡ ਭੱਗੂਪੁਰ ਉਤਾੜ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਗੁਰਕੀਰਤ ਸਿੰਘ (21) ਵਾਸੀ ਹਰਗੋਬਿੰਦਪੁਰਾ ਗੁਰੂ ਕੀ ਵਡਾਲੀ, ਛੇਹਰਟਾ ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਦੋਵੇਂ 10ਵੀਂ ਅਤੇ 12ਵੀਂ ਜਮਾਤ ਤੱਕ ਪੜ੍ਹੇ ਹੋਏ ਹਨ।

ਡੀਸੀਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਵਿਸ਼ੇਸ਼ ਮੁਹਿੰਮ ਚਲਾ ਕੇ ਮੁਲਜ਼ਮਾਂ ਨੂੰ ਪ੍ਰਤਾਪ ਸਟੀਲ ਮਿੱਲ ਛੇਹਰਟਾ ਦੇ ਖੇਤਰ ਤੋਂ ਉਸ ਸਮੇਂ ਕਾਬੂ ਕੀਤਾ, ਜਦੋਂ ਉਹ ਅਫੀਮ ਦੀ ਖੇਪ ਕਿਸੇ ਅਣਪਛਾਤੇ ਵਿਅਕਤੀ ਨੂੰ ਦੇਣ ਲਈ ਜਾ ਰਹੇ ਸਨ। ਇਹ ਦੋਨੋਂ ਜਿਸ ਗੱਡੀ ਵਿੱਚ ਅਫੀਮ ਦੀ ਖੇਪ ਦੀ ਸਪਲਾਈ ਦੇਣ ਜਾ ਰਹੀ ਸੀ, ਉਹ ਗੱਡੀ ਫਾਰਚੂਨਰ ਨੰਬਰ PB02-BU-5555 ਵੀ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ : Sadhu Singh Dharamsot: ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਦੇ OSD ਨੂੰ ਬਣਾਇਆ ਗਵਾਹ, ਬਿਆਨ ਕਰਵਾਏ ਦਰਜ

ਗ੍ਰਿਫ਼ਤਾਰ ਮੁਲਜ਼ਮਾਂ ਦੇ ਬੈਕਵਰਡ ਤੇ ਫਾਰਵਰਡ ਲਿੰਕ ਪਤਾ ਕਰਨ ਉਤੇ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖ਼ਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : Shiromani Akali Dal News: ਪ੍ਰੋ.ਦਵਿੰਦਰਪਾਲ ਸਿੰਘ ਦੀ ਰਿਹਾਈ ਦੀ ਤਜਵੀਜ਼ ਖ਼ਾਰਿਜ ਕਰਨ 'ਤੇ ਅਕਾਲੀ ਦਲ ਨੇ ਕਹੀ ਵੱਡੀ ਗੱਲ

Read More
{}{}