Home >>Punjab

BJP Punjab News: ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ; ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ

  ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

Advertisement
BJP Punjab News: ਪੰਜਾਬ ਭਾਜਪਾ ਕਾਰਜਕਾਰਨੀ ਦਾ ਐਲਾਨ; ਕੈਪਟਨ ਅਮਰਿੰਦਰ ਸਿੰਘ ਦੀ ਧੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ
Stop
Ravinder Singh|Updated: Sep 17, 2023, 03:39 PM IST

BJP Punjab News:  ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਪਹਿਲੀ ਸੂਬਾ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਹੈ। ਕਾਰਜਕਾਰਨੀ ਵਿੱਚ ਉਨ੍ਹਾਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਨੂੰ ਮਹਿਲਾ ਮੋਰਚਾ ਦੀ ਜ਼ਿੰਮੇਵਾਰੀ ਸੌਂਪੀ ਹੈ, ਜਦਕਿ ਜਲੰਧਰ ਦੇ ਸਾਬਕਾ ਸੀਪੀਐਸ ਕੇਡੀ ਭੰਡਾਰੀ ਤੇ ਰਾਜੇਸ਼ ਬਾਘਾ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ।

ਇਨ੍ਹਾਂ ਤੋਂ ਇਲਾਵਾ ਰਾਕੇਸ਼ ਰਾਠੌਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੋਰ ਕਮੇਟੀ ਵਿੱਚ ਕੈਪਟਨ ਅਮਰਿੰਦਰ ਸਿੰਘ, ਵਿਜੇ ਸਾਂਪਲਾ ਅਤੇ ਮਨੋਰੰਜਨ ਕਾਲੀਆ ਨੂੰ ਸ਼ਾਮਲ ਕੀਤਾ ਗਿਆ ਹੈ।  ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਮੋਰਚਾ ਦੇ ਪ੍ਰਧਾਨ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਭਾਜਪਾ ਵੱਲੋਂ ਕੋਰ ਗਰੁੱਪ ਵਿਚ 21 ਮੈਂਬਰਾਂ ਨੂੰ ਸ਼ਾਮਲ ਕੀਤਾ ਹੈ। 

ਇਹ ਵੀ ਪੜ੍ਹੋ : Punjab Weather Update: ਲੋਕਾਂ ਨੂੰ ਗਰਮੀ ਤੋਂ ਰਾਹਤ! ਪੰਜਾਬ ਸਮੇਤ ਕਈ ਸੂਬਿਆਂ 'ਚ ਪੈ ਰਿਹਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਹਾਲ

ਕੋਰ ਗਰੁੱਪ ਵਿੱਚ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਰਾਜ ਕੁਮਾਰ ਵੇਰਕਾ, ਸਾਬਕਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਚਰਨਜੀਤ ਸਿੰਘ ਅਟਵਾਲ, ਰਾਣਾ ਗੁਰਮੀਤ ਸਿੰਘ ਸੋਢੀ, ਜੰਗੀ ਲਾਲ ਮਹਾਜਨ, ਦਿਨੇਸ਼ ਬੱਬੂ, ਜੀਵਨ ਗੁਪਤਾ, ਮਨਪ੍ਰੀਤ ਬਾਦਲ, ਹਰਜੀਤ ਸਿੰਘ ਗਰੇਵਾਲ, ਕੇਵਲ ਸਿੰਘ ਢਿੱਲੋਂ, ਸਰਜੀਤ ਸਿੰਘ ਵਿਰਕ, ਅਮਨਜੋਤ ਕੌਰ ਰਾਮੂਵਾਲੀਆ, ਤੀਕਸ਼ਣ ਸੂਦ, ਅਵੀਨਾਸ਼ ਚੰਦਰ, ਐੱਸ. ਪੀ. ਐੱਸ. ਗਿੱਲ ਨੂੰ ਸ਼ਾਮਲ ਕੀਤਾ ਗਿਆ ਹੈ। ਜਦਕਿ ਭਾਜਪਾ ਵਲੋਂ 12 ਉਪ ਪ੍ਰਧਾਨਾਂ, 4 ਸੂਬਾ ਜਨਰਲ ਸਕੱਤਰਾਂ ਤੇ 12 ਸੂਬਾ ਸਕੱਤਰਾਂ ਦਾ ਵੀ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : Lawrence Bishnoi News: ਗੈਂਗਸਟਰ ਲਾਰੇਂਸ ਬਿਸ਼ਨੋਈ ਨਾਲ ਮੋਨੂੰ ਮਾਨੇਸਰ ਦੀ ਗੱਲਬਾਤ ਦਾ ਵੀਡੀਓ ਆਇਆ ਸਾਹਮਣੇ, ਹੋਏ ਵੱਡੇ ਖੁਲਾਸੇ!

Read More
{}{}