Home >>Punjab

Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ

Amritsar News: ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਨਿਯੁਕਤ ਕੀਤੇ ਗਏ ਹਨ।

Advertisement
Amritsar News: ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵੇਂ ਗ੍ਰੰਥੀ ਸਿੰਘਾਂ ਦੀ ਨਿਯੁਕਤੀ
Stop
Ravinder Singh|Updated: Jul 15, 2024, 06:00 PM IST

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਦੋ ਨਵੇਂ ਗ੍ਰੰਥੀ ਸਿੰਘ ਨਿਯੁਕਤ ਕੀਤੇ ਗਏ ਹਨ। ਗ੍ਰੰਥੀ ਸਿੰਘ ਸਾਹਿਬਾਨ ਗਿਆਨੀ ਕੇਵਲ ਸਿੰਘ ਅਤੇ ਗਿਆਨੀ ਪਰਵਿੰਦਰਪਾਲ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਦੋਵਾਂ ਨੇ ਸੇਵਾ ਸੰਭਾਲ ਲਈ ਹੈ। ਪੰਜ ਸਿੰਘ ਸਾਹਿਬਾਨ ਨੇ ਦੋਵਾਂ ਗ੍ਰੰਥੀ ਸਿੰਘਾਂ ਨੂੰ ਦਸਤਾਰਾਂ ਭੇਂਟ ਕੀਤੀਆਂ।

ਧਾਰਮਿਕ ਸਮਾਗਮ 'ਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਸਭਾ ਸੁਸਾਇਟੀਆਂ ਸ਼ਾਮਿਲ ਹੋਈਆਂ।

ਸ਼੍ਰੋਮਣੀ ਕਮੇਟੀ ਦੀ 5 ਜੁਲਾਈ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਦੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਸਾਹਿਬਾਨ ਦੀ ਲੋੜ ਪੂਰੀ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੰਜ ਪਿਆਰਿਆਂ ਵਿਚ ਸੇਵਾ ਨਿਭਾਅ ਰਹੇ ਗਿਆਨੀ ਕੇਵਲ ਸਿੰਘ ਅਤੇ ਬਟਾਲਾ ਵਾਸੀ ਕਥਾਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਨੂੰ ਗ੍ਰੰਥੀ ਵਜੋਂ ਨਿਯੁਕਤ ਕੀਤਾ ਸੀ। ਇਸ ਸਬੰਧ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਅਤੇ ਸਿੰਘ ਸਾਹਿਬਾਨ ਵੱਲੋਂ ਵੱਖ-ਵੱਖ ਉਮੀਦਵਾਰਾਂ ਦਾ 1 ਜੁਲਾਈ ਨੂੰ ਟੈਸਟ ਲਿਆ ਸੀ, ਜਿਨ੍ਹਾਂ ਵਿੱਚੋਂ ਕੀਤੀ ਗਈ ਸਿਫਾਰਸ਼ ਮੁਤਾਬਕ ਦੋ ਗ੍ਰੰਥੀ ਸਿੰਘਾਂ ਦੀ ਨਿਯੁਕਤੀ ਕੀਤੀ ਗਈ ਸੀ। ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁਰਾਤਨ ਮਰਿਆਦਾ ਅਨੁਸਾਰ ਦਸਤਾਰ ਬੰਦੀ ਤੇ ਸੇਵਾ ਸੰਭਾਲ ਦਾ ਸਮਾਗਮ ਕੀਤਾ ਗਿਆ।

ਸੇਵਾ ਸੰਭਾਲ ਸਮਾਗਮ ਮਗਰੋਂ ਨਵੇਂ ਨਿਯੁਕਤ ਹੋਏ ਦੋਵਾਂ ਗ੍ਰੰਥੀ ਸਿੰਘ ਸਾਹਿਬਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਸਿੱਖ ਰਵਾਇਤ ਅਨੁਸਾਰ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਲੈ ਕੇ ਸੇਵਾ ਸ਼ੁਰੂ ਕੀਤੀ। ਇਸੇ ਦੌਰਾਨ ਉਨ੍ਹਾਂ ਨੇ ਬਾਬਾ ਅਟੱਲ ਰਾਏ ਸਾਹਿਬ ਵੀ ਚੱਲਦੀ ਆ ਰਹੀ ਪੰਥਕ ਰਵਾਇਤ ਤਹਿਤ ਦੇਗ ਕਰਵਾਈ ਅਤੇ ਪਾਵਨ ਹੁਕਮਨਾਮਾ ਲਿਆ।  ਸੇਵਾ ਸੰਭਾਲ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪਾਵਨ ਅਸਥਾਨ ਦੀ ਸੇਵਾ ਸੰਭਾਲ ਦੇ ਇਤਿਹਾਸ ਅਤੇ ਰਵਾਇਤ ਤੋਂ ਜਾਣੂ ਕਰਵਾਉਂਦਿਆਂ ਇਸ ਸੇਵਾ ਨੂੰ ਗੁਰੂ ਸਾਹਿਬ ਦੀ ਬਖ਼ਸ਼ਿਸ਼ ਕਰਾਰ ਦਿੱਤਾ। 

 

Read More
{}{}