Home >>Punjab

Bathida News: ਭਗਵੰਤ ਮਾਨ ਮੁੱਖ ਮੰਤਰੀ ਰਹਿਣ ਦੇ ਕਾਬਿਲ ਨਹੀਂ, ਹਰ ਫਰੰਟ ਤੇ ਫੇਲ੍ਹ ਹੋਈ 'ਆਪ' ਸਰਕਾਰ- ਬਾਦਲ

Bathida News: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਕਿਹਾ ਕਿ ਪੰਜਾਬ  ਦੀ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ।

Advertisement
Bathida News: ਭਗਵੰਤ ਮਾਨ ਮੁੱਖ ਮੰਤਰੀ ਰਹਿਣ ਦੇ ਕਾਬਿਲ ਨਹੀਂ, ਹਰ ਫਰੰਟ ਤੇ ਫੇਲ੍ਹ ਹੋਈ 'ਆਪ' ਸਰਕਾਰ- ਬਾਦਲ
Stop
Manpreet Singh|Updated: Mar 11, 2024, 07:14 PM IST

Bathinda News(Kuldeep Dhaliwal): ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਕਮਰ ਕੱਸ ਲਈ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਮੂਸੇ ਅਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। 

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਕਿਹਾ ਕਿ ਪੰਜਾਬ  ਦੀ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ। ਸਾਰਿਆਂ ਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ, ਕਿਸਾਨਾਂ ਨੂੰ MSP ਦਿੱਤੀ ਜਾਵੇਗੀ, ਭ੍ਰਿਸ਼ਟਾਚਾਰ ਖਤਮ ਹੋ ਜਾਵੇਗਾ, ਗੈਰ-ਕਾਨੂੰਨੀ ਮਾਈਨਿੰਗ ਬੰਦ ਹੋ ਜਾਵੇਗੀ, ਪਰ ਸਾਰੇ ਦੇ ਸਾਰੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ। ਪੰਜਾਬ ਦੇ ਲੋਕਾਂ ਨਾਲ ਆਮ ਆਦਮੀ ਪਾਰਟੀ ਨੇ ਝੂਠ ਬੋਲਕੇ ਸੱਤਾ ਹਾਸਿਲ ਕਰ ਲਈ ਹੈ। ਹੁਣ ਲੋਕ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ।

ਹਰਸਿਮਰਤ ਕੌਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਕਹਿੰਦੇ ਸਨ ਕਿ ਪਰਿਵਾਰ ਰਾਜਨੀਤੀ ਨਹੀਂ ਕੀਤੀ ਜਾਵੇਗੀ, ਪਰ ਹੁਣ ਦੇਖੋ, ਭਗਵੰਤ ਮਾਨ ਸਿੰਘ ਦੀ ਮਾਤਾ ਅਤੇ ਉਨ੍ਹਾਂ ਦੀ ਪਤਨੀ ਐਨੀਆਂ ਗੱਡੀਆਂ ਅਤੇ ਦਰਜਨਾਂ ਸੁਰੱਖਿਆ ਗਾਰਡਾਂ ਨਾਲ ਘੁੰਮ ਰਹੇ ਹਨ, ਕੀ ਇਹ ਪਰਿਵਾਰਵਾਦ ਨਹੀਂ ਹੈ? ਇਨ੍ਹਾਂ ਦਾ ਦੋਹਰਾ ਚਿਹਰਾ ਸਭ ਦੇ ਸਾਹਮਣੇ ਆ ਰਿਹਾ ਹੈ। ਪੰਜਾਬ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੀ ਹਾਲਤ ਮਾੜੀ ਹੈ। ਪੰਜਾਬ ਉੱਤੇ ਲੱਖਾਂ ਰੁਪਏ ਦੇ ਕਰਜ਼ੇ ਥੋਪ ਰਹੇ ਹਨ, ਪਰ ਪੰਜਾਬ ਦਾ ਹਰ ਵਰਗ ਦੁਖੀ ਨਜ਼ਰ ਆ ਰਿਹਾ ਹੈ। ਨਾ ਤਾਂ ਨੌਕਰੀਆਂ ਮਿਲ ਰਹੀਆਂ ਹਨ ਅਤੇ ਨਾ ਹੀ ਲੋਕਾਂ ਨੂੰ ਕੋਈ ਸਹੂਲਤਾਂ ਮਿਲ ਰਹੀਆਂ ਹਨ। ਪਰ ਪੰਜਾਬ ਵਿੱਚ ਨਸ਼ਾ ਵਧਦਾ ਜਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਖੁਸ਼ ਕਰਨ ਵਿੱਚ ਲੱਗੇ ਹੋਏ ਹਨ ਅਤੇ ਪੰਜਾਬ ਦਾ ਪੈਸਾ ਦੂਜੇ ਸੂਬਿਆਂ ਵਿੱਚ ਖਰਚ ਕਰ ਰਹੇ ਹਨ। ਸਰਕਾਰ ਨੇ ਕਿਹਾ ਸੀ ਕਿ ਚੋਣਾਂ ਤੋਂ ਪਹਿਲਾਂ ਆਮ ਆਮਦੀ ਪਾਰਟੀ ਨੇ ਹੁਣ ਤੱਕ ਔਰਤਾਂ ਨੂੰ 1 ਹਜ਼ਾਰ ਦਿੱਤਾ ਜਾਵੇਗਾ ਜੋ ਕਿ ਹੁਣ ਤੱਕ ਜੁਮਲਾ ਹੀ ਸਾਬਤ ਹੋਇਆ ਹੈ। ਬਾਦਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਪਾਰਟੀ ਨੇ ਪੰਜਾਬ ਦੇ ਸਿਰ 'ਤੇ ਕਰੋੜਾਂ ਰੁਪਏ ਦਾ ਕਰਜ਼ਾ ਲਾ ਕੇ ਸਿਰਫ ਲੋਕਾਂ ਨੂੰ ਗੁੰਮਰਾਹ ਕੀਤਾ ਸੀ। ਹੁਣ ਆਮ ਆਦਮੀ ਪਾਰਟੀ ਵੀ ਉਸ ਰਾਹ 'ਤੇ ਚੱਲ ਰਹੀ ਹੈ।

ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਨ ਸਭਾ ਵਿੱਚ ਦਲਿਤ ਭਾਈਚਾਰੇ ਬਾਰੇ ਕੀਤੀ ਬੇਤੁਕੀ ਟਿੱਪਣੀ ਤੋਂ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਕਿਉਂਕਿ ਡਾ: ਬਾਬਾ ਅੰਬੇਡਕਰ ਵੱਲੋਂ ਬਣਾਏ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਿਉਂਕਿ ਵਿਧਾਨ ਸਭਾ ਵਿੱਚ ਅਜਿਹੀਆਂ ਟਿੱਪਣੀਆਂ ਕਰਨਾ ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਅਜਿਹੇ ਵਿੱਚ ਭਗਵੰਤ ਮਾਨ ਨੂੰ ਸੂਬੇ ਦਾ ਮੁੱਖ ਮੰਤਰੀ ਦੇ ਬਣੇ ਰਹਿਣਾ ਦਾ ਕੋਈ ਅਧਿਕਾਰ ਨਹੀਂ ਹੈ

Read More
{}{}