Home >>Punjab

Barnala News: ਕਿਸਾਨ ਯੂਨੀਅਨ ਦੇ ਸੰਘਰਸ਼ ਨੂੰ ਪਿਆ ਬੂਰ, ਇਮੀਗ੍ਰੇਸ਼ਨ ਏਜੰਟ ਖਿਲਾਫ ਪੁਲਿਸ ਨੇ ਮਾਮਲਾ ਦਰਜ

Barnala News: ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਇਸ ਸਬੰਧੀ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਧੋਖਾਧੜੀ ਅਤੇ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਏਜੰਟ ਖਿਲਾਫ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕਰਨ ਲਈ ਪੁਲਸ ਇਸ ਗੱਲ ਦੀ ਹੋਰ ਜਾਂਚ ਕਰੇਗੀ ਕਿ ਇਸ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ।

Advertisement
Barnala News: ਕਿਸਾਨ ਯੂਨੀਅਨ ਦੇ ਸੰਘਰਸ਼ ਨੂੰ ਪਿਆ ਬੂਰ, ਇਮੀਗ੍ਰੇਸ਼ਨ ਏਜੰਟ ਖਿਲਾਫ ਪੁਲਿਸ ਨੇ ਮਾਮਲਾ ਦਰਜ
Stop
Manpreet Singh|Updated: Jun 08, 2024, 02:54 PM IST

Barnala News(Devinder Sharma): ਪਿਛਲੇ ਦਿਨੀਂ ਬਰਨਾਲਾ ਵਿੱਚ ਵਪਾਰੀਆਂ ਅਤੇ ਕਿਸਾਨਾਂ ਵਿਚਾਲੇ ਹੋਏ ਹੱਥੋਪਾਈ ਅਤੇ ਲਾਠੀਆਂ ਨਾਲ ਹਮਲਾ kਕਰਨ ਦਾ ਮਾਮਲਾ ਕਾਫੀ ਗਰਮਾ ਗਿਆ ਸੀ। ਜਿਸ ਦਾ ਅਸਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਦੇਖਣ ਨੂੰ ਮਿਲਿਆ ਅਤੇ ਵਪਾਰੀਆਂ ਵੱਲੋਂ ਵੀ ਹੜਤਾਲ ਕੀਤੀ ਗਈ ਸੀ। ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਬਰੂਜਗਿੱਲ ਗਰੁੱਪ) ਵੱਲੋਂ ਪਰਵਾਸ ਕਾਰੋਬਾਰੀ ਖਿਲਾਫ ਸੰਘਰਸ਼ ਵਿੱਢਿਆ ਹੋਇਆ ਹੈ। ਜਿਸ ਮਾਮਲੇ ਸਬੰਧੀ ਬੀਕੇਯੂ ਡਕੌਂਦਾ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਵੱਲੋਂ ਅੱਜ ਪ੍ਰੈਸ ਕਾਨਫਰੰਸ ਕੀਤੀ ।

ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਪਿੰਡ ਸ਼ਹਿਣਾ ਦੇ ਇੱਕ ਪਰਿਵਾਰ ਨੇ ਆਪਣੇ ਲੜਕੇ ਨੂੰ ਬਰਨਾਲਾ ਦੇ ਇੱਕ ਏਜੰਟ ਰਾਹੀਂ 22.5 ਲੱਖ ਰੁਪਏ ਵਿੱਚ ਇੰਗਲੈਂਡ ਭੇਜਿਆ ਸੀ। ਉਸ ਨੂੰ 5 ਸਾਲ ਲਈ ਵਰਕ ਪਰਮਿਟ ਤੇ ਪੱਕੀ ਨੌਕਰੀ ਦੇ ਵਾਅਦੇ 'ਤੇ ਵਿਦੇਸ਼ ਭੇਜਿਆ ਗਿਆ ਸੀ। ਜਿਸ ਦੇ ਲਿਖਤੀ ਦਸਤਾਵੇਜ਼ ਉਨ੍ਹਾਂ ਕੋਲ ਹਨ। ਇਨ੍ਹਾਂ ਦਸਤਾਵੇਜ਼ਾਂ ’ਤੇ ਵਪਾਰ ਮੰਡਲ ਦੇ ਪ੍ਰਧਾਨ ਅਤੇ ਡੀਐਸਪੀ ਬਰਨਾਲਾ ਦੇ ਵੀ ਦਸਤਖ਼ਤ ਹਨ। ਉਕਤ ਲੜਕੇ ਨੂੰ ਵਿਦੇਸ਼ 'ਚ ਕੋਈ ਨੌਕਰੀ ਨਹੀਂ ਮਿਲੀ, ਜਿਸ ਸਬੰਧੀ ਉਸ ਨੇ ਇਮੀਗ੍ਰੇਸ਼ਨ ਏਜੰਟ ਨਾਲ ਗੱਲ ਕੀਤੀ ਤਾਂ ਇਮੀਗ੍ਰੇਸ਼ਨ ਏਜੰਟ ਨੇ 17.5 ਲੱਖ ਰੁਪਏ ਵਾਪਸ ਕਰਨ ਦਾ ਚੈੱਕ ਦੇ ਦਿੱਤਾ ਪਰ ਚੈੱਕ ਬਾਊਂਸ ਹੋ ਗਿਆ।ਇਸ ਤੋਂ ਬਾਅਦ ਜਦੋਂ ਉਹ ਇਮੀਗ੍ਰੇਸ਼ਨ ਏਜੰਟ ਦੇ ਦਫ਼ਤਰ ਵਿੱਚ ਗੱਲ ਕਰਨ ਲਈ ਗਿਆ ਤਾਂ ਉਸ ਨੇ ਵਪਾਰ ਮੰਡਲ ਦੇ ਪ੍ਰਧਾਨ ਖ਼ਿਲਾਫ਼ ਰੰਜਿਸ਼ ਦੇ ਚੱਲਦਿਆਂ ਕਿਸਾਨਾਂ ਅਤੇ ਵਪਾਰੀਆਂ ਨਾਲ ਝੜਪ ਕਰਨ ਦੀ ਕੋਸ਼ਿਸ਼ ਕੀਤੀ।

ਉਨ੍ਹਾਂ ਕਿਹਾ ਕਿ ਸਾਰੇ ਦਸਤਾਵੇਜ਼ ਦਰਸਾਉਂਦੇ ਹਨ ਕਿ ਉਕਤ ਪਰਿਵਾਰ ਨਾਲ ਇਮੀਗ੍ਰੇਸ਼ਨ ਏਜੰਟ ਵੱਲੋਂ ਧੋਖਾਧੜੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਇਮੀਗ੍ਰੇਸ਼ਨ ਏਜੰਟ ਨਾਲ ਸਮਝੌਤਾ ਹੋਇਆ ਹੈ। ਇਸ ਸਬੰਧੀ ਉਕਤ ਪਰਿਵਾਰ ਨੂੰ 8 ਲੱਖ 75 ਹਜ਼ਾਰ ਰੁਪਏ ਨਗਦ ਅਤੇ ਬਾਕੀ ਰਕਮ ਖਾਤੇ ਵਿੱਚੋਂ ਟਰਾਂਸਫਰ ਕਰ ਦਿੱਤੀ ਗਈ ਹੈ।

ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਇਸ ਸਬੰਧੀ ਇਮੀਗ੍ਰੇਸ਼ਨ ਏਜੰਟ ਖ਼ਿਲਾਫ਼ ਧੋਖਾਧੜੀ ਅਤੇ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਦੂਜੇ ਏਜੰਟ ਖਿਲਾਫ ਮਨੁੱਖੀ ਤਸਕਰੀ ਦਾ ਮਾਮਲਾ ਦਰਜ ਕਰਨ ਲਈ ਪੁਲਸ ਇਸ ਗੱਲ ਦੀ ਹੋਰ ਜਾਂਚ ਕਰੇਗੀ ਕਿ ਇਸ ਦੇ ਤਾਰ ਹੋਰ ਕਿੱਥੇ-ਕਿੱਥੇ ਜੁੜੇ ਹੋਏ ਹਨ। “ਇਹ ਸਿਰਫ ਇੱਕ ਮਾਮਲਾ ਨਹੀਂ ਹੈ,” ਉਨ੍ਹਾਂ ਨੇ ਕਿਹਾ। ਇਸ ਤਰ੍ਹਾਂ ਦੀ ਧੋਖਾਧੜੀ ਪੂਰੇ ਪੰਜਾਬ ਵਿੱਚ ਹੋ ਰਹੀ ਹੈ। ਅਜਿਹੇ ਫਰਜ਼ੀ ਏਜੰਟ ਬਿਨਾਂ ਕਿਸੇ ਲਾਇਸੈਂਸ ਜਾਂ ਮਨਜ਼ੂਰੀ ਤੋਂ ਆਪਣਾ ਕਾਰੋਬਾਰ ਕਰ ਰਹੇ ਹਨ। ਜਿਸ 'ਤੇ ਪੰਜਾਬ ਸਰਕਾਰ ਨੂੰ ਸਖ਼ਤੀ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਸਾਡੀ ਕਿਸਾਨ ਜਥੇਬੰਦੀ ਦਾ ਕਿਸੇ ਵਪਾਰੀ ਨਾਲ ਕੋਈ ਝਗੜਾ ਨਹੀਂ ਹੈ। ਪਰ ਕੁਝ ਸ਼ਰਾਰਤੀ ਅਨਸਰ ਇਸ ਝਗੜੇ ਦਾ ਫਾਇਦਾ ਉਠਾਉਂਦੇ ਹਨ। ਉਨ੍ਹਾਂ ਬਰਨਾਲਾ ਦੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਗਲਤ ਅਨਸਰਾਂ ਨੂੰ ਆਪਣੀ ਨੁਮਾਇੰਦਗੀ ਦੇਣ ਦੀ ਬਜਾਏ ਚੰਗੇ ਲੋਕਾਂ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀ ਦੇ ਪ੍ਰਧਾਨ ਹੁੰਦਿਆਂ ਉਨ੍ਹਾਂ ਬਰਨਾਲਾ ਸ਼ਹਿਰ ਦੇ ਵਪਾਰੀਆਂ ਤੋਂ ਬਰਨਾਲਾ ਵਿੱਚ ਹੋਏ ਝਗੜੇ ਲਈ ਮੁਆਫ਼ੀ ਵੀ ਮੰਗੀ ਹੈ।

ਇਸ ਸਬੰਧੀ ਪੀੜਤ ਲੜਕੇ ਦੇ ਪਿਤਾ ਮੱਖਣ ਲਾਲ ਨੇ ਦੱਸਿਆ ਕਿ ਇਮੀਗ੍ਰੇਸ਼ਨ ਏਜੰਟ ਨੇ ਸਾਡੇ ਲੜਕੇ ਨੂੰ ਵਰਕ ਪਰਮਿਟ 'ਤੇ ਪੱਕੀ ਨੌਕਰੀ ਦਿਵਾਉਣ ਦਾ ਭਰੋਸਾ ਦਿੱਤਾ ਸੀ। ਇਸ ਦੇ ਲਈ ਸਾਡੇ ਤੋਂ 22.5 ਲੱਖ ਰੁਪਏ ਵੀ ਲਏ ਗਏ ਸਨ। ਜਦੋਂ ਅਸੀਂ ਇਸ ਬਾਰੇ ਇਮੀਗ੍ਰੇਸ਼ਨ ਕੰਪਨੀ ਨਾਲ ਸੰਪਰਕ ਕੀਤਾ ਤਾਂ ਸਾਨੂੰ ਕੋਈ ਜਵਾਬ ਨਹੀਂ ਮਿਲਿਆ। ਪਰ ਬਾਅਦ ਵਿੱਚ ਕਿਸਾਨ ਜਥੇਬੰਦੀ ਨੇ ਸਾਡੇ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਕਿਸਾਨ ਜਥੇਬੰਦੀ ਦੇ ਸੰਘਰਸ਼ ਸਦਕਾ ਸਾਨੂੰ ਇਮੀਗ੍ਰੇਸ਼ਨ ਏਜੰਟ ਤੋਂ 17.5 ਲੱਖ ਰੁਪਏ ਵਾਪਸ ਮਿਲ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀ ਨੇ ਇਸ ਇਨਸਾਫ਼ ਲਈ ਸਾਡੇ ਤੋਂ ਕੋਈ ਪੈਸਾ ਨਹੀਂ ਲਿਆ, ਜਦੋਂ ਕਿ ਉਨ੍ਹਾਂ ਨੇ ਖੁਦ ਹੀ ਸਾਡੇ ਲਈ ਪੈਸਾ ਖਰਚ ਕੀਤਾ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦਾ ਕਿਸਾਨ ਜਥੇਬੰਦੀ ਨਾਲ ਕੋਈ ਝਗੜਾ ਨਹੀਂ ਹੈ, ਸਗੋਂ ਮੰਡੀ ਨੂੰ ਜ਼ਬਰਦਸਤੀ ਬੰਦ ਕਰਵਾ ਕੇ ਵਿਵਾਦ ਪੈਦਾ ਕੀਤਾ ਗਿਆ ਹੈ। ਉਨ੍ਹਾਂ ਕਿਸਾਨ ਜਥੇਬੰਦੀ ਦਾ ਧੰਨਵਾਦ ਕੀਤਾ।

Read More
{}{}