Home >>Punjab

Barnala News: ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 14 ਸਕੂਲੀ ਬੱਚੇ ਜ਼ਖਮੀ

 ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ। ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾ

Advertisement
Barnala News: ਸਕੂਲ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 14 ਸਕੂਲੀ ਬੱਚੇ ਜ਼ਖਮੀ
Stop
Manpreet Singh|Updated: Apr 19, 2024, 05:49 PM IST

Barnala News: ਬਰਨਾਲਾ-ਚੰਡੀਗੜ੍ਹ ਮੁੱਖ ਮਾਰਗ ‘ਤੇ ਤੇਜ਼ ਰਫਤਾਰ ਸਕੂਲ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਹਾਦਸੇ ਵਿਚ 14 ਸਕੂਲੀ ਬੱਚੇ ਜ਼ਖਮੀ ਹੋਏ ਹਨ। ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ਹੈ। ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੀ ਟੱਕਰ ਹੋ ਗਈ।

ਇਸ ਸਬੰਧੀ ਚਸ਼ਮਦੀਦਾਂ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰਿਆ।

ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਵਿਦਿਆਰਥੀ ਇਲਾਜ ਲਈ ਉਨ੍ਹਾਂ ਕੋਲ ਆਏ ਹਨ। ਦੱਸਿਆ ਗਿਆ ਕਿ ਬੱਸ ਅਤੇ ਟਰੱਕ ਵਿਚਾਲੇ ਟੱਰਕ ਹੋ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹਨ। ਉਸ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ ਜੋ ਫਿਲਹਾਲ ਖ਼ਤਰੇ ਤੋਂ ਬਾਹਰ ਹਨ।

 ਬਰਨਾਲਾ ਦੇ ਡੀਐਸਪੀ ਸਤਵੀਰ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬੱਸ ਚਾਲਕ ਲਾਪਰਵਾਹੀ ਨਾਲ ਬੱਸ ਚਲਾ ਰਿਹਾ ਸੀ। ਜਿਸ ਦੇ ਚੱਲਦਿਆਂ ਪੁਲਿਸ ਵੱਲੋਂ ਬੱਸ ਚਾਲਕ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸੇਫਟੀ ਵਹੀਕਲ ਰੂਲਜ਼ ਤਹਿਤ ਬੱਸ ਦੀ ਵੀ ਚੈਕਿੰਗ ਕੀਤੀ ਜਾਵੇਗੀ। ਜੇਕਰ ਇਸ ਵਿੱਚ ਵੀ ਕੋਈ ਕਮੀ ਪਾਈ ਗਈ ਤਾਂ ਸਕੂਲ ਪ੍ਰਬੰਧਕਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ।

Read More
{}{}