Home >>Punjab

Bhagwant Mann vs Sunil Jakhar: CM ਭਗਵੰਤ ਮਾਨ ਦਾ ਸੁਨੀਲ ਜਾਖੜ 'ਤੇ ਵੱਡਾ ਹਮਲਾ !

Bhagwant Mann vs Sunil Jakhar: 'ਸੁਨੀਲ ਜਾਖੜ ਜੀ ਹੁਣ ਕਿਹੜੇ ਮੂੰਹ ਨਾਲ ਪੰਜਾਬੀਆਂ ਦਾ ਸਾਹਮਣਾ ਕਰੋਗੇ ?? 26 ਜਨਵਰੀ ਝਾਕੀਆਂ ਦੇ ਮਾਮਲੇ ਚ ਤੁਸੀਂ ਭਾਜਪਾ ਦੇ ਕਹਿਣ ਤੇ ਪੰਜਾਬ ਦੇ ਪੱਖ ਚ ਖੜਣ ਦੀ ਬਜਾਇ ਅਰਵਿੰਦ ਕੇਜਰੀਵਾਲ ਅਤੇ ਮੇਰੇ ਉੱਤੇ ਝੂਠੇ ਅਤੇ ਬੇਤੁੱਕੇ ਇਲਜ਼ਾਮ ਲਾਏ..ਹੁਣ ਤਾਂ ਰੱਖਿਆ ਮੰਤਰਾਲੇ ਨੇ ਵੀ ਸਪੱਸ਼ਟ ਕਰ ਦਿੱਤਾ..ਪੰਜਾਬੀ ਤੁਹਾਨੂੰ ਕਦੇ ਮਾਫ ਨਹੀਂ ਕਰਨਗੇ'  

Advertisement
Bhagwant Mann vs Sunil Jakhar: CM ਭਗਵੰਤ ਮਾਨ ਦਾ ਸੁਨੀਲ ਜਾਖੜ 'ਤੇ ਵੱਡਾ ਹਮਲਾ !
Stop
Manpreet Singh|Updated: Jan 05, 2024, 01:24 PM IST

Bhagwant Mann vs Sunil Jakhar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ਉਤੇ ਝੂਠ ਬੋਲਣ ਉਤੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਕਰੜੀ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਇਹੀ ਤਰਕ ਦੇ ਰਹੀ ਸੀ ਕਿ ਮੋਦੀ ਸਰਕਾਰ ਨੇ ਆਪਣੀ ਪੰਜਾਬ ਵਿਰੋਧੀ ਰਵੱਏ ਕਾਰਨ ਸੂਬੇ ਦੀ ਝਾਕੀ ਨੂੰ ਰੱਦ ਕੀਤਾ ਪਰ ਜਾਖੜ ਕੇਂਦਰ ਸਰਕਾਰ ਦੇ ਇਸ ਨੂੰ ਕਦਮ ਨੂੰ ਆਪਣੀ ਬਿਆਨਬਾਜ਼ੀ ਦੇ ਨਾਲ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ।

ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਨੇ ਸੂਬਾ ਸਰਕਾਰ ਦੀਆਂ ਝਾਕੀਆਂ ਰੱਦ ਹੋਣ ਦਾ ਕਾਰਨ ਉਨ੍ਹਾਂ ਉਤੇ ਮੁੱਖ ਮੰਤਰੀ ਦੀਆਂ ਤਸਵੀਰਾਂ ਹੋਣ ਦੀ ਗੱਲ ਆਖ ਕੇ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ ਅਤੇ ਇਹ ਸਾਰਾ ਬਿਆਨ ਜਾਖੜ ਦੀ ਮਹਿਜ਼ ਕੋਰੀ ਕਲਪਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਰੱਖਿਆ ਮੰਤਰਾਲੇ ਨੇ ਇਹ ਬਿਲਕੁੱਲ ਸਾਫ਼ ਕਰ ਦਿੱਤਾ ਹੈ ਕਿ ਇਸ ਝਾਕੀ ਉਤੇ ਕੋਈ ਤਸਵੀਰਾਂ ਨਹੀਂ ਸਨ ਤਾਂ ਜਾਖੜ ਦੇ ਝੂਠ ਦਾ ਪਰਦਾਫ਼ਾਸ਼ ਹੋ ਗਿਆ ਹੈ। 

 

ਮੁੱਖ ਮੰਤਰੀ ਨੇ ਕਿਹਾ ਕਿ ਝਾਕੀਆਂ ਦੇ ਦੇਸ਼-ਭਗਤੀ ਤੇ ਪ੍ਰਗਤੀਸ਼ੀਲ ਵਿਚਾਰਾਂ ਨੂੰ ਰੱਦ ਕਰ ਕੇ ਕੇਂਦਰ ਸਰਕਾਰ ਨੇ ਮਹਾਨ ਦੇਸ਼-ਭਗਤਾਂ ਤੇ ਕੌਮੀ ਨਾਇਕਾਂ ਦੇ ਬਲੀਦਾਨ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਜਾਖੜ ਵਰਗੇ ਨਵੇਂ-ਨਵੇਂ ਬਣੇ ‘ਭਗਤ’ ਆਪਣੀ ਅੰਧ-ਭਗਤੀ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਿਰੇ ਤੋਂ ਦਰਕਿਨਾਰ ਕਰਦਿਆਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਕਦਮਾਂ ਨੂੰ ਜਾਇਜ਼ ਠਹਿਰਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਬੰਧਤ ਹੋਣ ਦੇ ਬਾਵਜੂਦ ਇਹ ਆਗੂ ਮਹਿਜ਼ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਆਪਣੀ ਹਾਈ ਕਮਾਂਡ ਨਾਲ ਮਿਲ ਕੇ ਸੂਬੇ ਦੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। 

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਕੇਂਦਰ ਨੇ ਪੰਜਾਬ ਦੀ ਝਾਕੀ ਨੂੰ 26 ਜਨਵਰੀ ਦੀ ਪਰੇਡ ਚੋਂ ਥਾਂ ਨਹੀਂ ਦਿੱਤੀ ਸੀ, ਜਿਸ ਨੂੰ ਲੈਕੇ ਮੁੱਖਮੰਤਰੀ ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰਾਂ ਨੂੰ ਕਰੜੇ ਹੱਥੀ ਲਿਆ ਸੀ ਅਤੇ ਪੰਜਾਬ ਦੇ ਨਾਲ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਸਨ। ਜਿਸ ਤੋਂ ਬਾਅਦ ਸੁਨੀਲ ਜਾਖੜ ਨੇ ਮੁੱਖ ਮੰਤਰੀ ਦੇ ਸ਼ਬਦੀ ਹਮਲੇ ਦਾ ਜਵਾਬ ਦਿੰਦੇ ਹੋਏ ਕਿਹਾ ਸੀ ਕਿ ਕੇਂਦਰ ਨੇ ਪੰਜਾਬ ਦੀ ਝਾਕੀ ਇਸ ਲਈ ਰੱਦ ਕਰ ਦਿੱਤੀ ਸੀ ਕਿਉਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਝਾਕੀ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਦਿੱਲੀ ਦੀ ਤਸਵੀਰ ਲਗਾਈ ਗਈ ਸੀ। ਜਿਸ ਨੂੰ ਲੈਕੇ ਸੂਬੇ ਵਿੱਚ ਸੱਤਾ ਖੂਬ ਗਰਮਾ ਗਈ ਸੀ। ਹੁਣ ਦੇਖਣਾ ਹੋਵੇਗਾ ਮੁੱਖ ਮੰਤਰੀ ਪੰਜਾਬ ਦੇ ਇਸ ਟਵੀਟ ਤੋਂ ਸੁਨੀਲ ਜਾਖੜ ਕਿ ਜਵਾਬ ਦਿੰਦੇ ਹਨ।

Read More
{}{}