Home >>Punjab

Bhakra Dam Water Level: ਸੁਰੱਖਿਅਤ ਜ਼ੋਨ ਵਿੱਚ ਭਾਖੜਾ ਡੈਮ 'ਚ ਪਾਣੀ ਦਾ ਪੱਧਰ, ਸਥਿਤੀ ਕਾਬੂ ਹੇਠ

Rupnagar Flood Situation News: ਡਿਪਟੀ ਕਮਿਸ਼ਨਰ ਰੂਪਨਗਰ ਨੇ ਆਖਿਆ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ ਜਿਸ ਨਾਲ ਸਾਨੂੰ ਭਵਿੱਖ ਵਿੱਚ ਕਿਸੇ ਨੁਕਸਾਨ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ।

Advertisement
Bhakra Dam Water Level: ਸੁਰੱਖਿਅਤ ਜ਼ੋਨ ਵਿੱਚ ਭਾਖੜਾ ਡੈਮ 'ਚ ਪਾਣੀ ਦਾ ਪੱਧਰ, ਸਥਿਤੀ ਕਾਬੂ ਹੇਠ
Stop
Bimal Kumar - Zee PHH|Updated: Aug 19, 2023, 03:31 PM IST

Bhakra Dam Water Level Update: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਿੱਥੇ ਹੜ੍ਹ ਵਰਗੇ ਹਾਲਾਤ ਬਣੇ ਹੋਏ ਸਨ ਉੱਥੇ ਹੁਣ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਘੱਟਦਾ ਨਜ਼ਰ ਆ ਰਿਹਾ ਹੈ।  ਇਸ ਦੌਰਾਨ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਹੁਣ ਸੁਰੱਖਿਅਤ ਜ਼ੋਨ ਵਿੱਚ ਆ ਗਿਆ ਹੈ ਅਤੇ ਪਾਣੀ ਦੇ ਵਹਾਅ ਦੀ ਗਤੀ ਵੀ ਹੁਣ ਘੱਟ ਹੈ। ਉਨ੍ਹਾਂ ਦੱਸਿਆ ਕਿ ਜਿੰਨੇ ਵੀ ਪਿੰਡ ਪਾਣੀ ਦੇ ਮਾਰ ਹੇਠ ਆਏ ਸਨ ਉੱਥੇ ਬਿਜਲੀ, ਰਾਸ਼ਨ ਅਤੇ ਪਾਣੀ ਦੀ ਸਹੂਲਤ ਪ੍ਰਭਾਵਿਤ ਲੋਕਾਂ ਤੱਕ ਲਗਾਤਾਰ ਪਹੁੰਚਾਈ ਗਈ। (Punjab's Rupnagar Flood Situation News)

ਉਨ੍ਹਾਂ ਕਿਹਾ ਲੋਕਾਂ ਨੂੰ ਸਹੂਲਤ ਦਿੰਦੇ ਹੋਏ ਪ੍ਰਭਾਵਿਤ ਪਿੰਡਾਂ ਵਿੱਚ ਬਿਜਲੀ ਤੇ ਪੀਣ ਵਾਲੇ ਪਾਣੀ ਦੀ ਸਪਲਾਈ ਮੁੜ ਬਹਾਲ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਦੇ ਲਈ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਵੀ ਲਗਾਤਾਰ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਮੌਕੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਨਦੀ ਤੇ ਦਰਿਆ ਕੰਢੇ ਵੱਸਦੇ ਪਿੰਡਾਂ ਨੂੰ ਅਲਰਟ ਰਹਿਣ ਦੀ ਲੋੜ ਹੈ। 

ਡਾ. ਪ੍ਰੀਤੀ ਯਾਦਵ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਜਾਂ ਜ਼ਮੀਨੀ ਪੱਧਰ 'ਤੇ ਤਾਇਨਾਤ ਕੀਤੇ ਕਰਮਚਾਰੀਆਂ ਦੇ ਧਿਆਨ ਵਿੱਚ ਲਿਆਂਦੀ ਜਾਵੇ। 

ਉਨ੍ਹਾਂ ਕਿਹਾ ਕਿ ਪਿਛਲੇ 1 ਮਹੀਨੇ ਦੌਰਾਨ ਜ਼ਿਲ੍ਹਾ ਵਾਸੀਆਂ ਵੱਲੋਂ ਪਾਣੀ ਦਾ ਪੱਧਰ ਉਮੀਦ ਤੋਂ ਵੀ ਕਿਤੇ ਜਿਆਦਾ ਦੇਖਿਆ ਹੈ ਜਿਸ ਨਾਲ ਬਹੁਤ ਸਾਰਾ ਨੁਕਸਾਨ, ਜਿਵੇਂ ਪਾੜ, ਖਾਰ ਅਤੇ ਨਦੀ ਕੰਢੇ ਸੜਕਾਂ ਦਾ ਰੁੜ੍ਹ ਜਾਣ, ਦੇਖਣ ਨੂੰ ਮਿਲਿਆ ਹੈ। (Punjab's Rupnagar Flood Situation News)

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਨੇੜੇ ਕਿਤੇ ਵੀ ਨਦੀ, ਨਹਿਰ, ਦਰਿਆ ਹੈ ਜਾਂ ਭਾਰੀ ਵਰਖਾ ਹੁੰਦੀ ਹੈ ਤਾਂ ਉਸਦੇ ਨੇੜੇ ਅਤੇ ਆਲੇ ਦੁਆਲ਼ੇ ਜਾਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਦਰਿਆ ਜਾਂ ਨਦੀ ਕੰਢੇ ਜਾ ਕੇ ਕਿਸੇ ਵੀ ਤਰ੍ਹਾਂ ਦੀ ਫੋਟੋ, ਵੀਡਿਓ ਬਣਾਉਣ ਤੇ ਕਿਸੇ ਵੀ ਤਰ੍ਹਾਂ ਦਾ ਇਕੱਠ ਕਰਨ ਤੋਂ ਪਰਹੇਜ਼ ਕੀਤਾ ਜਾਵੇ। 

ਡਿਪਟੀ ਕਮਿਸ਼ਨਰ ਰੂਪਨਗਰ ਨੇ ਆਖਿਆ ਕਿ ਕੋਈ ਅਜਿਹਾ ਕਾਰਜ ਨਾ ਕੀਤਾ ਜਾਵੇ ਜਿਸ ਨਾਲ ਸਾਨੂੰ ਭਵਿੱਖ ਵਿੱਚ ਕਿਸੇ ਨੁਕਸਾਨ ਜਾਂ ਮੁਸ਼ਕਲ ਦਾ ਸਾਹਮਣਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਸ ਸਮੇਂ ਸਥਿਤੀ ਬਿਲਕੁਲ ਕੰਟਰੋਲ ਵਿੱਚ ਹੈ ਅਤੇ ਪਾਣੀ ਦਾ ਪੱਧਰ ਵੀ ਠੀਕ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ, ਜਿੱਥੇ ਵੀ ਕੋਈ ਚੁਣੌਤੀਪੂਰਨ ਸਥਿਤੀ ਪੈਦਾ ਹੁੰਦੀ ਹੈ ਤਾਂ ਉਸੇ ਸਮੇਂ ਉਸਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਜ਼ਰੂਰ ਰਾਬਤਾ ਕੀਤਾ ਜਾਵੇ।

- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 

ਇਹ ਵੀ ਪੜ੍ਹੋ: Ferozepur Flood News: ਹੜ੍ਹ ਦਾ ਕਹਿਰ! ਬਜ਼ੁਰਗ ਤੇ ਗਰਭਵਤੀ ਔਰਤਾਂ ਨੇ ਆਪਣੀ ਜਾਨ ਨੂੰ ਖ਼ਤਰੇ 'ਚ ਪਾ ਕੇ ਪੁਲ ਕੀਤਾ ਪਾਰ

(For more news apart from Bhakra Dam Water Level Update, stay tuned to Zee PHH)

Read More
{}{}