Home >>Punjab

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ’ਚ ਮਨਾਈ ਜਾਵੇਗੀ 'ਕਾਲੀ ਦੀਵਾਲੀ'

ਮਾਨਸਾ ਦੇ ਪਿੰਡ ਮੂਸਾ ’ਚ ਇਸ ਵਾਰ ਸੋਗ ਦੀ ਲਹਿਰ ਹੈ, ਦੱਸਿਆ ਜਾ ਰਿਹਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ’ਚ ਇਨਸਾਫ਼ ਨਾ ਮਿਲਣ ਕਾਰਨ ਪਿੰਡ ਵਾਸੀ ਕਾਲੀ ਦੀਵਾਲੀ ਮਨਾਉਣਗੇ।  ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਗਾਇਕ ਮੂਸੇਵਾਲਾ (Sidhu Moosewala) ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਿੰਡ ਮੂਸਾ ’ਚ ਦੀਵ

Advertisement
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ’ਚ ਮਨਾਈ ਜਾਵੇਗੀ 'ਕਾਲੀ ਦੀਵਾਲੀ'
Stop
Harmandeep Singh|Updated: Jan 20, 2023, 01:12 PM IST

ਚੰਡੀਗੜ੍ਹ: ਮਾਨਸਾ ਦੇ ਪਿੰਡ ਮੂਸਾ ’ਚ ਇਸ ਵਾਰ ਸੋਗ ਦੀ ਲਹਿਰ ਹੈ, ਦੱਸਿਆ ਜਾ ਰਿਹਾ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ’ਚ ਇਨਸਾਫ਼ ਨਾ ਮਿਲਣ ਕਾਰਨ ਪਿੰਡ ਵਾਸੀ ਕਾਲੀ ਦੀਵਾਲੀ ਮਨਾਉਣਗੇ। 

ਪਿੰਡ ਦੇ ਸਾਬਕਾ ਸਰਪੰਚ ਬਲਵਿੰਦਰ ਸਿੰਘ ਅਤੇ ਗਾਇਕ ਮੂਸੇਵਾਲਾ (Sidhu Moosewala) ਦੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਕਿ ਇਸ ਵਾਰ ਪਿੰਡ ਮੂਸਾ ’ਚ ਦੀਵਾਲੀ ਨਹੀਂ ਮਨਾਈ ਜਾਵੇਗੀ। ਪਿੰਡ ’ਚ ਕਾਲੀ ਦੀਵਾਲੀ ਦੇ ਐਲਾਨ ਤੋਂ ਬਾਅਦ ਕੋਈ ਵੀ ਦੁਕਾਨਦਾਰ ਪਟਾਕੇ ਜਾਂ ਮਠਿਆਈ ਨਹੀਂ ਲੈਕੇ ਆਇਆ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਸਿੱਧੂ ਪੰਜਾਬ ਅਤੇ ਪਿੰਡ ਮਾਣ ਸੀ, ਜਿਸ ਕਾਰਨ ਸੈਂਕੜੇ ਲੋਕ ਉਸਦੀ ਸਮਾਧ ’ਤੇ ਮੱਥਾ ਟੇਕਣ ਆਉਂਦੇ ਹਨ। 

ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਬਕਾਇਦਾ ਇਸ ਸਬੰਧੀ ਐਲਾਨ (Announcement) ਵੀ ਕੀਤੀ ਗਈ ਹੈ ਕਿ ਮੂਸੇਵਾਲਾ ਦੇ ਕਤਲ ਕਾਂਡ ’ਚ ਇਨਸਾਫ਼ ਨਾ ਮਿਲਣ ਕਾਰਨ ਪਿੰਡ ’ਚ ਕੋਈ ਰੋਸ਼ਨੀ ਨਾ ਕੀਤੀ ਜਾਵੇ ਅਤੇ ਨਾ ਹੀ ਆਪਸ ’ਚ ਮਠਿਆਈ ਵੰਡੀ ਜਾਵੇ। 

 

ਇੱਥੇ ਦੱਸਣਾ ਬਣਦਾ ਹੈ ਕਿ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਲਗਾਤਾਰ ਇਨਸਾਫ਼ ਲਈ (Justice For Sidhu Moosewala) ਰੋਸ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਮਾਮਲੇ ’ਚ ਕਾਰਵਾਈ ਕਰਨ ਦੀ ਬਜਾਏ ਸਿਰਫ਼ ਲੀਪਾਪੋਤੀ ਕਰ ਰਹੀ ਹੈ। ਮਾਨਸਾ ਪੁਲਿਸ ਦੀ ਹਿਰਾਸਤ ’ਚੋਂ ਗੈਂਗਸਟਰ ਦੀਪਕ ਟੀਨੂੰ ਦਾ ਫ਼ਰਾਰ ਹੋਣਾ ਅਤੇ ਪੁਲਿਸ ਅਧਿਕਾਰੀਆਂ ਦਾ ਗੈਂਗਸਟਰਾਂ ਨਾਲ ਹੱਸ-ਹੱਸ ਗੱਲਾਂ ਕਰਨਾ ਸਾਬਤ ਕਰਦਾ ਹੈ ਕਿ ਇਸ ਮਾਮਲੇ ’ਚ ਜਾਣਬੁੱਝ ਕੇ ਅਣਗਹਿਲੀ ਵਰਤੀ ਜਾ ਰਹੀ ਹੈ। 

 

Read More
{}{}