Home >>Punjab

Zirakpur News: McDonald's ਦੇ ਬਾਥਰੂਮ 'ਚੋਂ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼

Zirakpur News: ਮ੍ਰਿਤਕ ਦੀ ਪਹਿਚਾਣ 26 ਸਾਲਾ ਅਰਸ਼ਪ੍ਰੀਤ ਵਜੋਂ ਹੋਈ। ਪੁਲਿਸ ਨੇ ਮੈਕ-ਡੋਨਲਡਜ਼ ਦੇ ਬਾਥਰੂਮ ਵਿੱਚ ਮਰਨ ਵਾਲੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ।  

Advertisement
Zirakpur News: McDonald's ਦੇ ਬਾਥਰੂਮ 'ਚੋਂ ਸ਼ੱਕੀ ਹਾਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
Stop
Manpreet Singh|Updated: Apr 26, 2024, 03:14 PM IST

Zirakpur News: ਸੋਸ਼ਲ ਮੀਡੀਆ 'ਤੇ ਮੈਕਡੋਨਲਡਜ਼ ਦੇ ਬਾਥਰੂਮ 'ਚੋਂ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਨੌਜਵਾਨ ਦੀ ਮੌਤ ਹੋਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਮ੍ਰਿਤਕ ਦੀ ਪਹਿਚਾਣ 26 ਸਾਲਾ ਅਰਸ਼ਪ੍ਰੀਤ ਵਜੋਂ ਹੋਈ। ਜਿਸ ਤੋਂ ਬਾਅਦ ਜ਼ੀਰਕਪੁਰ ਪੁਲਿਸ ਹਰਕਤ 'ਚ ਆਈ। ਪੁਲਿਸ ਨੇ ਮੈਕ-ਡੋਨਲਡਜ਼ ਦੇ ਬਾਥਰੂਮ ਵਿੱਚ ਮਰਨ ਵਾਲੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ।  

ਇਸ ਤੋਂ ਬਾਅਦ ਜਦੋਂ ਪੁਲਿਸ ਨੇ ਮੈਕਡੋਨਲਡ 'ਚ ਲੱਗੇ ਸੀਸੀਟੀਵੀ ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਨੌਜਵਾਨ ਕਾਰ 'ਚ ਆਇਆ ਸੀ। ਜਾਂਚ ਦੌਰਾਨ ਜਾਣਕਾਰੀ ਮਿਲੀ 26 ਸਾਲਾ ਨੌਜਵਾਨ ਦਾ ਨਾਂਅ ਅਰਸ਼ਦੀਪ ਸਿੰਘ ਹੈ, ਜੋ ਕਿ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਨੌਜਵਾਨ ਦੇ ਸਰੀਰ ’ਤੇ ਕਿਸੇ ਕਿਸਮ ਦੀ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ ਅਤੇ ਨਾ ਹੀ ਕਿਸੇ ਕਿਸਮ ਦਾ ਨਸ਼ਾ ਲੈਣ ਦੀ ਪੁਸ਼ਟੀ ਹੋਈ ਹੈ।

ਇਹ ਵੀ ਪੜ੍ਹੋ: Daljit Singh Cheema Interview: ਗੁਰਦਾਸਪੁਰ ਮੇਰਾ ਜੱਦੀ ਇਲਾਕਾ, ਮੈਂ ਕੋਈ ਬਾਹਰੀ ਉਮੀਦਵਾਰ ਨਹੀਂ- ਡਾ. ਦਲਜੀਤ ਚੀਮਾ

 

ਐੱਸਐੱਚਓ ਜ਼ੀਰਕਪੁਰ ਜਸਕੰਵਲ ਸਿੰਘ ਨੇ ਦਸਿਆ ਕਿ ਸੂਚਨਾ ਮਿਲਣ 'ਤੇ ਜ਼ੀਰਕਪੁਰ ਪੁਲਿਸ ਮੌਕੇ 'ਤੇ ਪਹੁੰਚੀ ਸੀ, ਨੌਜਵਾਨ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਸੀ, ਜਿਸ ਨਾਲ ਨਸ਼ੇ ਦੀ ਗੱਲ ਅਫਵਾਹ ਸਾਬਤ ਹੋਈ ਹੈ। ਉਨ੍ਹਾਂ ਦਸਿਆ ਕਿ ਅਜਿਹਾ ਲੱਗਦਾ ਹੈ ਜਿਵੇਂ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਅੱਜ ਅੰਬਾਲਾ ਤੋਂ ਅਪਣੀ ਕਾਰ ਦੇ ਟਾਇਰ ਬਦਲਣ ਲਈ ਗਿਆ ਸੀ।

ਇਹ ਵੀ ਪੜ੍ਹੋ: EVM-VVPAT Case: SC ਨੇ VVPAT ਨੂੰ ਲੈ ਕੇ ਸਾਰੀਆਂ ਪਟੀਸ਼ਨਾਂ ਕੀਤੀਆਂ ਖਾਰਜ, ਬੈਲਟ ਪੇਪਰ ਦੀ ਮੰਗ ਨੂੰ ਕੀਤਾ ਰੱਦ

 

Read More
{}{}