Home >>Punjab

Captain Amarinder Singh to join BJP: ਅੱਜ ਹੋਣਗੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ, ਕੈਪਟਨ ਨਾਲ ਸ਼ਾਮਲ ਹੋਣਗੇ ਆਹ ਲੀਡਰ!

ਪੰਜਾਬ ਦੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵੀ ਸ਼ਾਮਲ ਹੋਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕਈ ਸਾਬਕਾ ਮੰਤਰੀ ਤੇ ਵਿਧਾਇਕ ਵੀ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਕਿ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਵੀ ਸੌਂਪੀ ਜਾ ਸਕਦੀ ਹੈ।

Advertisement
Captain Amarinder Singh to join BJP: ਅੱਜ ਹੋਣਗੇ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਲ, ਕੈਪਟਨ ਨਾਲ ਸ਼ਾਮਲ ਹੋਣਗੇ ਆਹ ਲੀਡਰ!
Stop
Zee News Desk|Updated: Sep 19, 2022, 11:18 AM IST

ਚੰਡੀਗੜ੍ਹ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਬੀਜੇਪੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਕੈਪਟਨ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਸ਼ਾਮਲ ਹੋਣਗੇ ਤੇ ਆਪਣੇ ਨਾਲ ਕੁਝ ਵਿਧਾਇਕ ਤੇ ਆਗੂਆਂ ਨੂੰ ਵੀ ਸ਼ਾਮਲ ਕਰਵਾ ਸਕਦੇ ਹਨ।

ਇਸ ਤੋਂ ਪਹਿਲਾ ਕੈਪਟਨ ਵੱਲੋਂ ਪੰਜਾਬ ਵਿੱਚ ਪੰਜਾਬ ਲੋਕ ਕਾਂਗਰਸ ਨਾਮ ਦੀ ਆਪਣੀ ਪਾਰਟੀ ਬਣਾਈ ਗਈ ਸੀ। ਜਿਸ ਦਾ 2022 ਪੰਜਾਬ ਵਿਧਾਨ ਸਭਾ ਚੌਣਾਂ ਵਿੱਚ ਭਾਜਪਾ ਨਾਲ ਗਠਜੋੜ ਸੀ। ਪਰ ਹੁਣ ਕੈਪਟਨ ਅਮਰਿੰਦਰ ਸਿੰਘ ਰਸਮੀ ਤੌਰ ਤੇ ਭਾਜਪਾ ਵਿੱਚ ਸ਼ਾਮਲ ਹੋ ਰਹੈ ਹਨ।

ਕਈ ਵਿਧਾਇਕ ਤੇ ਆਗੂ ਹੋ ਸਕਦੇ ਹਨ ਸਾਮਲ

ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਾਲ ਕਈ ਵੱਡੇ ਆਗੂ ਬੀਜੇਪੀ ਵਿੱਚ ਸ਼ਾਮਲ ਕਰ ਸਕਦੇ ਹਨ। ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਦੋਹਤਾ ਨਿਰਵਾਨ ਸਿੰਘ ਦੀ ਵੀ ਪਾਰਟੀ 'ਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ 3 ਸਾਬਕਾ ਮੰਤਰੀ ਤੇ 6 ਵਿਧਾਇਕਾਂ ਦੇ ਨਾਮ ਵੀ ਸਾਹਮਣੇ ਆ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਬੀਜੇਪੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਵੱਡੀ ਜ਼ਿੰਮੇਵਾਰੀ ਵੀ ਸੌਂਪ ਸਕਦੀ ਹੈ। 

 

Read More
{}{}