Home >>Punjab

ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ: ਜੋੜੇਮਾਜਰਾ

ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿੱਚ ਵਿਧਾਨ ਸਭਾ ਭਵਨ ਬਣਾਵੇ। ਜੌੜਾ ਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ।

Advertisement
ਚੰਡੀਗੜ੍ਹ, ਪੰਜਾਬ ਦਾ ਸੀ, ਹੈ ਅਤੇ ਹਮੇਸ਼ਾ ਰਹੇਗਾ: ਜੋੜੇਮਾਜਰਾ
Stop
Amritpal Singh |Updated: Jul 10, 2022, 03:17 PM IST

ਚੰਡੀਗੜ੍ਹ: ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਦੀ ਇਮਾਰਤ ਨਹੀਂ ਬਣਾਉਣ ਦਿੱਤੀ ਜਾਵੇਗੀ। ਇਹ ਐਲਾਨ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦਿਤਾ ਹੈ।
 
ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਵੱਖਰੀ ਵਿਧਾਨ ਸਭਾ ਬਣਾਉਣਾ ਚਾਹੁੰਦਾ ਹੈ ਤਾਂ ਪੰਚਕੂਲਾ, ਫਰੀਦਾਬਾਦ ਜਾਂ ਕੁਰੂਕਸ਼ੇਤਰ ਵਿੱਚ ਵਿਧਾਨ ਸਭਾ ਭਵਨ ਬਣਾਵੇ। ਜੌੜਾ ਮਾਜਰਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਤੇ ਪੰਜਾਬ ਦਾ ਹੀ ਰਹੇਗਾ। ਹਰਿਆਣਾ ਵੀ ਪੰਜਾਬ ਦਾ ਹਿੱਸਾ ਸੀ ਜੋ ਵੱਖ ਹੋ ਗਿਆ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪਹਿਲਾਂ ਹੀ ਪੰਜਾਬ ਦਾ ਹੈ। ਵਿਧਾਨ ਸਭਾ ਦੀ ਇਮਾਰਤ ਵੀ ਪੰਜਾਬ ਦੀ ਹੈ, ਹਰਿਆਣੇ ਨੂੰ ਭਾਈਚਾਰਕ ਸਾਂਝ ਵਜੋਂ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੱਲ੍ਹ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਦੀ ਨਵੀਂ ਇਮਾਰਤ ਬਣਾਈ ਜਾਵੇਗੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਇੱਕੋ ਕੰਪਲੈਕਸ ਵਿੱਚ ਚੱਲ ਰਹੀ ਹੈ।
 
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਦਾ ਬਿਆਨ ਆਉਂਦੇ ਹੀ ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਵੀ ਕੇਂਦਰ ਤੋਂ ਜ਼ਮੀਨ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਵੱਖ ਕਰਨ ਲਈ ਕੇਂਦਰ ਸਰਕਾਰ ਵੱਲੋਂ ਹਰਿਆਣਾ ਦੀ ਤਰਜ਼ 'ਤੇ ਪੰਜਾਬ ਨੂੰ ਵੀ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇ।

Read More
{}{}