Home >>Punjab

Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ 'ਤੇ ਚੜ੍ਹਿਆ ਨੌਜਵਾਨ

Chandigarh News: ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।

Advertisement
Chandigarh News: ਸੈਕਟਰ 17 ਦੇ ਬੱਸ ਸਟੈਂਡ ਦੇ ਨੇੜ੍ਹੇ ਇਨਸਾਫ਼ ਲਈ ਟਾਵਰ 'ਤੇ ਚੜ੍ਹਿਆ ਨੌਜਵਾਨ
Stop
Manpreet Singh|Updated: Jun 11, 2024, 02:22 PM IST

Chandigarh News(Poviet Kaur): ਚੰਡੀਗੜ੍ਹ ਦੇ ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇਕ ਪ੍ਰਾਈਵੇਟ ਕੰਪਨੀ ਦੇ ਟਾਵਰ 'ਤੇ ਇਕ ਨੌਜਵਾਨ ਚੜ੍ਹ ਗਿਆ ਹੈ। ਇਹ ਨੌਜਵਾਨ ਹਰਿਆਣਾ ਦੇ ਜੀਂਦ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਨੌਜਵਾਨ ਦੀ ਪਛਾਣ ਵਿਕਰਮ ਢਿੱਲੋਂ ਵਜੋਂ ਹੋਈ ਹੈ। ਮੌਕੇ ਉੱਤੇ ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਪਹੁੰਚ ਗਿਆ ਹੈ। ਪੁਲਿਸ ਵੀ ਸਪੀਕਰ ਰਾਹੀਂ ਉਸ ਨਾਸ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਸ ਦੀ ਸੁਣਵਾਈ ਨਹੀਂ ਹੁੰਦੀ ਤਾਂ ਟਾਵਰ ਤੋਂ ਛਾਲ ਮਾਰ ਦੇਵੇਗਾ। ਪੁਲਿਸ ਲਗਾਤਾਰ ਡਰੋਨ ਰਾਹੀਂ ਨੌਜਵਾਨਾਂ ਦੀ ਸਥਿਤੀ ਦਾ ਪਤਾ ਲਗਾ ਰਹੀ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਨੌਜਵਾਨ ਨੇ ਪੰਜਾਬ ਦੇ ਮਾਨਸਾ ਵਿਖੇ ਦੋ ਏਕੜ ਜ਼ਮੀਨ ਖਰੀਦੀ ਸੀ। ਪਰ ਹੁਣ ਤੱਕ ਇਸ ਦੀ ਮਲਕੀਅਤ ਨਹੀਂ ਮਿਲੀ ਹੈ। ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੰਜਾਬ ਸੀਐਮ ਵਿੰਡੋ ਦੇ ਨਾਲ-ਨਾਲ ਕਈ ਉੱਚ ਅਧਿਕਾਰੀਆਂ ਨੂੰ ਵੀ ਕੀਤੀ ਹੈ। ਦੋਸ਼ ਹੈ ਕਿ ਕੋਈ ਵੀ ਅਧਿਕਾਰੀ ਇਸ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਇਸ ਕਾਰਨ ਉਹ ਮੋਬਾਈਲ ਟਾਵਰ 'ਤੇ ਚੜ੍ਹ ਗਿਆ ਹੈ।

ਟਾਵਰ 'ਤੇ ਚੜ੍ਹੇ ਹਰਿਆਣਾ ਦੇ ਨੌਜਵਾਨ ਵਿਕਰਮ ਢਿੱਲੋਂ ਨੇ ਦੱਸਿਆ ਕਿ ਉਹ ਇਨਸਾਫ ਦੀ ਭਾਲ ਵਿਚ ਪਿਛਲੇ ਕਈ ਸਾਲਾਂ ਤੋਂ ਕਈ ਥਾਵਾਂ 'ਤੇ ਜਾ ਚੁੱਕਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਰਦੂਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਇਨਸਾਫ ਨਾ ਮਿਲਣ ਕਾਰਨ ਉਸ ਇਹ ਫੈਸਲਾ ਲਿਆ ਹੈ।

ਪੁਲਿਸ ਵੀ ਸਪੀਕਰ ਰਾਹੀਂ ਉਸ ਨਾਲ ਰਾਬਤਾ ਕਰਕੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ। ਫਿਲਹਾਲ ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਐਂਬੂਲੈਂਸ ਬੁਲਾ ਲਈ ਹੈ। ਨੌਜਵਾਨ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

{}{}