Home >>Punjab

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਸੰਗਰੂਰ ਫੇਰੀ, ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਕਰਨਗੇ ਉਦਘਾਟਨ

CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਫੇਰੀ ਉਪਰ ਹਨ ਜਿਥੇ ਕਈ ਵਿਕਾਸ ਕਾਰਜਾਂ ਦੇ ਉਦਘਾਟਨ ਕਰਨਗੇ।

Advertisement
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਸੰਗਰੂਰ ਫੇਰੀ, ਹਾਕੀ ਐਸਟ੍ਰੋਟਰਫ ਤੇ ਵੇਟ ਲਿਫਟਿੰਗ ਸੈਂਟਰ ਦਾ ਕਰਨਗੇ ਉਦਘਾਟਨ
Stop
Ravinder Singh|Updated: Jan 11, 2024, 02:47 PM IST

CM Bhagwant Mann: ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁਲੱਤ ਕਰਨ ਦਾ ਬੀੜਾ ਚੁੱਕਿਆ ਹੈ। ਇਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੌਰੇ ਉਪਰ ਹਨ ਤੇ ਸੰਗਰੂਰ ਵਾਸੀਆਂ ਨੂੰ ਕਈ ਸੌਗਾਤਾਂ ਭੇਟ ਕਰਨਗੇ। ਭਗਵੰਤ ਮਾਨਸਾ ਸੰਗਰੂਰ ਦੇ ਕਾਂਝਲਾ ਵਿਸ਼ੇਸ਼ ਤੌਰ ਉਤੇ ਪੁੱਜ ਰਹੇ ਹਨ ਅਤੇ ਲੋਕਾਂ ਦੇ ਇਕੱਠ ਨੂੰ ਇਥੇ ਸੰਬੋਧਨ ਕਰਨਗੇ। ਸੀਐਮ ਮਾਨ ਹੀਰੋਜ਼ ਸਟੇਡੀਅਮ ਵਿੱਚ ਹਾਕੀ ਐਸਟ੍ਰੋਟਰਫ ਅਤੇ ਵੇਟ ਲਿਫਟਿੰਗ ਸੈਂਟਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਸੀਐਮ ਮਾਨ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਵੀ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ 2022 ਦੀਆਂ ਚੋਣਾਂ ਤੋਂ ਪਹਿਲਾਂ ਇੱਥੋਂ ਦੇ ਸੰਸਦ ਮੈਂਬਰ ਹੁੰਦਿਆਂ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਵਾਅਦਾ ਕੀਤਾ ਸੀ। ਜਿਸ ਨੂੰ ਉਹ ਅੱਜ ਪੂਰਾ ਕਰਨਗੇ।

ਇਹ ਵੀ ਪੜ੍ਹੋ : Chandigarh Mayor Election News: ਚੰਡੀਗੜ੍ਹ ਦੇ ਨਵੇਂ ਮੇਅਰ ਦੀ 18 ਜਨਵਰੀ ਨੂੰ ਹੋਵੇਗੀ ਚੋਣ; ਡਿਪਟੀ ਕਮਿਸ਼ਨਰ ਨੇ ਜਾਰੀ ਕੀਤਾ ਨੋਟਿਸ

ਇਸ ਤੋਂ ਇਲਾਵਾ  ਸੰਗਰੂਰ ਜ਼ਿਲ੍ਹੇ ਵਿੱਚ 14 ਨਵੀਂਆਂ ਪੇਂਡੂ ਲਾਇਬ੍ਰੇਰੀਆਂ ਦੀ ਵੀ ਸ਼ੁਰੂਆਤ ਕਰਨਗੇ।

ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਅੱਜ ਜਲੰਧਰ ਵਿੱਚ ਵੀ ਪੁੱਜਣਗੇ। ਇਸ ਦੌਰਾਨ ਮੁੱਖ ਮੰਤਰੀ ਜਲੰਧਰ ਦੇ ਮਾਡਲ ਟਾਊਨ ਸਥਿਤ ਦਯਾਨੰਦ ਮਾਡਲ ਸਕੂਲ 'ਚ ਆਯੋਜਿਤ 'ਧਿਆਨ ਦੀ ਲੋਹੜੀ' ਪ੍ਰੋਗਰਾਮ 'ਚ ਸ਼ਿਰਕਤ ਕਰਨਗੇ। ਸਕੂਲ ਨੇ ਉਨ੍ਹਾਂ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਹੈ। ਡੀਏਪੀ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਅਰਵਿੰਦ ਘਈ ਵੀ ਹਾਜ਼ਰ ਹੋਣਗੇ। ਦਯਾਨੰਦ ਮਾਡਲ ਸਕੂਲ ਦੇ ਪ੍ਰਿੰਸੀਪਲ ਵਿਨੋਦ ਕੁਮਾਰ ਨੇ ਦੱਸਿਆ ਕਿ ਸਕੂਲ ਦੇ ਵਿਹੜੇ ਵਿੱਚ ਲੜਕੀਆਂ ਦੀ ਲੋਹੜੀ ਦੇ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਭਗਵੰਤ ਮਾਨ ਪਹੁੰਚ ਰਹੇ ਹਨ।

ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਦਿਆਰਥੀਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।
ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲੀਸ ਨੂੰ ਸੀਐਮ ਦੇ ਆਉਣ ਦੀ ਸੂਚਨਾ ਮਿਲੀ ਤਾਂ ਪੁਲੀਸ ਨੇ ਤੁਰੰਤ ਪੂਰੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ। ਪੁਲੀਸ ਨੇ ਪ੍ਰੋਗਰਾਮ ਵਾਲੀ ਥਾਂ ਦੇ ਆਲੇ-ਦੁਆਲੇ ਨਾਕਾਬੰਦੀ ਕਰ ਦਿੱਤੀ ਹੈ। ਪੁਲਿਸ ਦੀ ਗਸ਼ਤ ਵੀ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : Lawrence Bishnoi Peshi: ਲਾਰੈਂਸ ਦੀ ਇੰਟਰਵਿਊ ਨੂੰ ਲੈ ਕੇ ਹਾਈਕੋਰਟ ਵਿੱਚ ਹੋਈ ਸੁਣਵਾਈ

 

Read More
{}{}