Home >>Punjab

CM Meet MLA: ਲੋਕ ਸਭਾ ਚੋਣਾਂ ਜਿੱਤਣ ਲਈ ਮੁੱਖ ਮੰਤਰੀ ਨੇ ਸੰਭਾਲਿਆ ਮੋਰਚਾ, ਸੰਗਰੂਰ ਹਲਕੇ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਕਰ ਰਹੇ ਮੀਟਿੰਗ

CM Meet Sangrur MLA: ਮੀਟਿੰਗ ਕਰਕੇ ਲੋਕ ਸਭਾ ਸੀਟ ਨੂੰ ਜਿੱਤਣ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਫਰੀਦਕੋਟ ਅਤੇ ਪਟਿਆਲਾ ਦੇ ਲੋਕ ਸਭਾ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। 

Advertisement
CM Meet MLA: ਲੋਕ ਸਭਾ ਚੋਣਾਂ ਜਿੱਤਣ ਲਈ ਮੁੱਖ ਮੰਤਰੀ ਨੇ ਸੰਭਾਲਿਆ ਮੋਰਚਾ, ਸੰਗਰੂਰ ਹਲਕੇ ਦੇ ਮੰਤਰੀਆਂ ਤੇ ਵਿਧਾਇਕਾਂ ਨਾਲ ਕਰ ਰਹੇ ਮੀਟਿੰਗ
Stop
Manpreet Singh|Updated: Apr 03, 2024, 03:01 PM IST

Bhagwant Mann Meet MLA: ਲੋਕ ਸਭਾ ਚੋਣਾਂ ਦੀ ਲੜਾਈ ਜਿੱਤਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕਮਾਨ ਸੰਭਾਲ ਲਈ ਹੈ। ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਅੱਜ ਸੰਗਰੂਰ ਲੋਕ ਸਭਾ ਸੀਟ ਸਬੰਧੀ ਰਣਨੀਤੀ ਬਣਾਈ ਜਾ ਰਹੀ ਹੈ।

ਇਸ ਮੌਕੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ, ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਸੰਗਰੂਰ ਹਲਕੇ ਦੇ ਵਿਧਾਇਕ ਅਤੇ ਹੋਰ ਆਗੂ ਮੌਜ਼ੂਦ ਹਨ। ਜਿਨ੍ਹਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਸੀਟ ਨੂੰ ਜਿੱਤਣ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ ਫਰੀਦਕੋਟ ਅਤੇ ਪਟਿਆਲਾ ਦੇ ਲੋਕ ਸਭਾ ਆਗੂਆਂ ਨਾਲ ਮੀਟਿੰਗਾਂ ਕਰ ਚੁੱਕੇ ਹਨ। ਸੰਗਰੂਰ ਸੀਟ ਆਮ ਆਦਮੀ  ਪਾਰਟੀ ਦੇ ਲਈ ਅਹਿਮ ਹੈ। ਕਿਉਂਕਿ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ ਦੋ ਵਾਰ ਇਹ ਸੀਟ ਜਿੱਤ ਚੁੱਕੇ ਸਨ। ਪਰ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਾਰਟੀ ਇੱਥੇ ਹੋਈਆਂ ਜਿਮਨੀ ਚੋਣਾਂ ਹਾਰ ਗਈ ਸੀ।

ਸੰਦੀਪ ਪਾਠਕ ਵੀ ਪੰਜਾਬ ਵਿੱਚ ਕਰਕੇ ਰਹੇ ਮੀਟਿੰਗਾਂ

ਇਹ ਵੀ ਪੜ੍ਹੋ: Patiala News: ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਮਾਮਲਾ; ਪੋਸਟਮਾਰਟਮ ਰਿਪੋਰਟ 'ਚ ਮੌਤ ਦੇ ਕਾਰਨਾਂ ਨਹੀਂ ਲੱਗ ਸਕਿਆ ਪਤਾ​ 

ਆਮ ਆਦਮੀ ਪਾਰਟੀ ਦੇ ਸੰਗਠਨ ਮੰਤਰੀ ਸੰਦੀਪ ਪਾਠਕ ਵੀ ਸੂਬੇ ਵਿੱਚ ਸਰਗਰਮ ਹੋ ਗਏ ਹਨ। ਅੰਮ੍ਰਿਤਸਰ ਲੋਕ ਸਭਾ ਸੀਟ ਦੀਆਂ ਤਿਆਰੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਗੁਰੂ ਨਾਨਕ ਆਡੀਟੋਰੀਅਮ ਵਿਚ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ 27 ਵਿਧਾਨ ਸਭਾ ਹਲਕਿਆਂ ਦੇ ਵਿਧਾਇਕ ਲੈਣਗੇ ਹਿੱਸਾ ਲੈ ਰਹੇ ਹਨ, ਜਿਨ੍ਹਾਂ ਵਿੱਚ ਗੁਰਦਾਸਪੁਰ, ਖਡੂਰ ਸਾਹਿਬ, ਤਰਨਤਾਰਨ, ਅੰਮ੍ਰਿਤਸਰ ਦੇ ਵਿਧਾਇਕ ਅਤੇ ਕੈਬਿਨੈਟ ਮੰਤਰੀ ਮੀਟਿੰਗ ਵਿੱਚ ਮੌਜੂਦ ਹਨ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੰਦੀਪ ਪਾਠਕ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ, ਮੰਤਰੀ ਅਤੇ ਵਰਕਰ ਨਾਲ ਮੀਟਿੰਗ ਕਰਕੇ ਚੋਣਾਂ ਸਬੰਧੀ ਰਣਨੀਤੀ ਤਿਆਰ ਕਰ ਰਹੇ ਹਨ। 

ਇਹ ਵੀ ਪੜ੍ਹੋ: Punjab Sad Candidates List: ਅਕਾਲੀ ਦਲ ਨੇ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦੇ ਨਾਂਅ ਕੀਤੇ ਫਾਇਨਲ!

Read More
{}{}