Home >>Punjab

Paddy Season: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ

Paddy Season: ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਲੁਆਈ ਦੇ ਸੀਜ਼ਨ ਨੂੰ ਲੈ ਕੇ ਕਿਸਾਨਾਂ ਲਈ ਬਿਜਲੀ ਦੀ ਸਪਲਾਈ ਦੀ ਵਚਨਬੱਧਤਾ ਦੁਹਰਾਈ।

Advertisement
Paddy Season: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਲੈ ਕੇ ਵੱਡਾ ਬਿਆਨ
Stop
Ravinder Singh|Updated: Jun 16, 2023, 05:54 PM IST

Paddy Season: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਅੱਜ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਗਈ ਹੈ। ਕਾਬਿਲੇਗੌਰ ਹੈ ਕਿ ਸੂਬੇ ਭਰ ਵਿੱਚ ਝੋਨੇ ਦੀ ਲੁਆਈ ਦੇ ਸੀਜ਼ਨ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਿਸਾਨਾਂ ਨੂੰ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਮਿਲੇਗੀ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸੁਚੱਜੀ ਬਿਜਾਈ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਲ ਵਾਂਗ ਸੂਬੇ ਭਰ ਵਿੱਚ ਝੋਨੇ ਦੀ ਬਿਜਾਈ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਕੁਝ ਹਿੱਸਿਆਂ ਵਿੱਚ 10 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ, ਜਦਕਿ ਬਾਕੀ ਹਿੱਸੇ ਅਗਲੇ ਪੜਾਵਾਂ ਵਿੱਚ 16, 19 ਅਤੇ 21 ਜੂਨ ਨੂੰ ਕਵਰ ਕੀਤੇ ਜਾਣਗੇ।

ਭਗਵੰਤ ਮਾਨ ਨੇ ਦੱਸਿਆ ਕਿ ਇਸ ਬਿਜਾਈ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਵਾਲੇ ਇਲਾਕਿਆਂ ਵਿੱਚ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ 16 ਜੂਨ ਤੋਂ ਦੂਜੇ ਪੜਾਅ ਤਹਿਤ ਸੱਤ ਜ਼ਿਲ੍ਹੇ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਗੁਰਦਾਸਪੁਰ, ਸ਼ਹੀਦ ਭਗਤ ਸਿੰਘ ਨਗਰ ਤੇ ਤਰਨਤਾਰਨ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਇਹ ਵੀ ਪੜ੍ਹੋ : ਵੱਡੀ ਖ਼ਬਰ! ਗਿਆਨੀ ਰਘਬੀਰ ਸਿੰਘ ਬਣੇ ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਜਥੇਦਾਰ

ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲ੍ਹੇ ਰੂਪਨਗਰ, ਐਸਏਐਸ ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮ੍ਰਿਤਸਰ ਵਿੱਚ 19 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਜਾਵੇਗੀ, ਜਦਕਿ ਬਾਕੀ ਦੇ 9 ਜ਼ਿਲ੍ਹਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਤੇ ਮਾਨਸਾ ਵਿੱਚ 21 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ ਜਾਵੇਗੀ। ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਠੋਸ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : Punjab News: ਡਿਊਟੀ ਦੌਰਾਨ ਭਾਰਤੀ ਫੌਜ ਦਾ ਜਵਾਨ ਹੋਇਆ ਸ਼ਹੀਦ, ਇੱਕ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Read More
{}{}