Home >>Punjab

Jalandhar News: ਆਦਮਪੁਰ 'ਚ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ; ਪੁਲਿਸ ਜਾਂਚ 'ਚ ਜੁਟੀ

  ਆਦਮਪੁਰ ਦੇ ਪਿੰਡ ਮਨਸੂਰਪੁਰ ਮੰਡਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੋਲਿੰਗ ਏਜੰਟ ਦੇ ਸਿਰ ਵਿੱਚ ਜ਼ਖ਼ਮ ਹੋ ਗਿਆ ਹੈ। ਉਨ੍ਹਾਂ ਨੂੰ ਆਦਮਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇੱਕ ਬਜ਼ੁਰਗ ਨੂੰ

Advertisement
Jalandhar News: ਆਦਮਪੁਰ 'ਚ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ; ਪੁਲਿਸ ਜਾਂਚ 'ਚ ਜੁਟੀ
Stop
Ravinder Singh|Updated: Jun 01, 2024, 02:36 PM IST

Jalandhar News:  ਆਦਮਪੁਰ ਦੇ ਪਿੰਡ ਮਨਸੂਰਪੁਰ ਮੰਡਾਲਾ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕਾਂਗਰਸ ਦੇ ਪੋਲਿੰਗ ਏਜੰਟ ਦੀ ਕੁੱਟਮਾਰ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੋਲਿੰਗ ਏਜੰਟ ਦੇ ਸਿਰ ਵਿੱਚ ਜ਼ਖ਼ਮ ਹੋ ਗਿਆ ਹੈ। ਉਨ੍ਹਾਂ ਨੂੰ ਆਦਮਪੁਰ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇੱਕ ਬਜ਼ੁਰਗ ਨੂੰ ਵੋਟ ਪਾਉਣ ਦੇ ਮਾਮਲੇ ਵਿੱਚ ਸਾਰੀ ਘਟਨਾ ਵਾਪਰੀ ਹੈ। ਆਦਮਪੁਰ ਦੇ ਹਸਪਤਾਲ ਵਿੱਚ ਦੋਨੋਂ ਜ਼ਖਮੀ ਦਾਖ਼ਲ ਹਨ। ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰ ਆਪਸ ਵਿੱਚ ਭਿੜ ਪਏ ਸਨ। ਵੋਟ ਪਾਉਣ ਨੂੰ ਲੈ ਕੇ ਝੜਪ ਵਿੱਚ ਸਿਰ ਵਿੱਚ ਕੜੇ ਨਾਲ ਹਮਲਾ ਕਰ ਦਿੱਤਾ ਹੈ। ਪੁਲਿਸ ਵੱਲੋਂ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

Read More
{}{}